nabaz-e-punjab.com

ਵਿਦੇਸ਼ ਭੇਜਣ ਦੇ ਨਾਂ ’ਤੇ 25 ਲੱਖ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਨੂੰ ਜੇਲ੍ਹ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ:
ਸਥਾਨਕ ਫੇਜ਼-11 ਦੇ ਪੁਲੀਸ ਥਾਣੇ ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤੇ ਇੱਕ ਵਿਅਕਤੀ ਨੂੰ ਅੱਜ ਮਾਣਯੋਗ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ 14 ਦਿਨ ਲਈ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਵਾਸੀ ਜ਼ੀਰਕਪੁਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਪਾਲ ਸਿੰਘ ਵਾਸੀ ਪਿੰਡ ਕੋਟਲਾ ਮੱਲੀਆ, ਜ਼ਿਲ੍ਹਾ ਅੰਮ੍ਰਿਤਸਰ ਨੇ ਸਾਲ 2012 ਵਿੱਚ ਉਸ ਨੂੰ ਕੈਨੇਡਾ ਭੇਜਣ ਦੇ ਨਾਮ ਉੱਤੇ 30 ਲੱਖ ਦੀ ਮੰਗ ਕੀਤੀ ਅਤੇ ਉਸਨੇ 3 ਕਿਸ਼ਤਾਂ ਵਿੱਚ ਗੁਰਪਾਲ ਸਿੰਘ ਨੂੰ 25 ਲੱਖ 50 ਹਜ਼ਾਰ ਰੁਪਏ ਦੇ ਦਿੱਤੇ, ਬਾਕੀ ਚਾਰ ਲੱਖ 50 ਹਜ਼ਾਰ ਰੁਪਏ ਕੈਨੇਡਾ ਜਾਣ ਸਮੇਂ ਦੇਣੇ ਸਨ।
ਆਪਣੀ ਸ਼ਿਕਾਇਤ ਵਿਚ ਹਰਪਾਲ ਸਿੰਘ ਨੇ ਦੋਸ਼ ਲਗਾਇਆ ਸੀ ਕਿ ਗੁਰਪਾਲ ਸਿੰਘ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਉਸ ਵੱਲੋਂ ਜ਼ੋਰ ਪਾਉਣ ’ਤੇ ਗੁਰਪਾਲ ਸਿੰਘ ਨੇ ਉਸ ਨੂੰ 15 ਲੱਖ ਰੁਪਏ ਅਤੇ 10 ਲੱਖ 50 ਹਜ਼ਾਰ ਰੁਪਏ ਦੇ 2 ਚੈਕ ਦੇ ਦਿੱਤੇ ਪਰ ਇਹ ਚੈਕ ਬਾਊਸ ਹੋ ਗਏ। ਹਰਪਾਲ ਸਿੰਘ ਅਨੁਸਾਰ ਇਸ ਉਪਰੰਤ ਉਸਨੇ ਗੁਰਪਾਲ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਤਾਂ ਗੁਰਪਾਲ ਸਿੰਘ ਆਪਣੇ 3 ਸਾਥੀਆਂ ਸਮੇਤ ਉਸਦੇ ਘਰ ਜ਼ੀਰਕਪੁਰ ਆ ਗਿਆ ਅਤੇ ਕਿਹਾ ਕਿ ਉਹ ਪੈਸੇ ਵਾਪਸ ਨਹੀਂ ਕਰ ਸਕਦਾ ਬਦਲੇ ਵਿੱਚ ਉਨੇ ਪੈਸਿਆਂ ਦੀ ਜ਼ਮੀਨ ਦੀ ਰਜਿਸਟਰੀ ਕਰਵਾ ਦੇਵੇਗਾ। ਇਸ ਮੌਕੇ ਜ਼ਮੀਨ ਦੀ ਰਜਿਸਟਰੀ ਹਰਪਾਲ ਸਿੰਘ ਦੀ ਪਤਨੀ ਸਿਮਰਨਜੀਤ ਕੌਰ ਦੇ ਨਾਂਅ ਕਰਵਾਉਣ ਸਬੰਧੀ ਸਮਝੌਤਾ ਹੋ ਗਿਆ ਪਰ ਬਾਅਦ ਵਿੱਚ ਗੁਰਪਾਲ ਸਿੰਘ ਨੇ ਇਸ ਜ਼ਮੀਨ ਦੀ ਰਜਿਸਟਰੀ ਵੀ ਨਹੀਂ ਕਰਵਾਈ। ਹਰਪਾਲ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਮੰਗ ਕੀਤੀ ਸੀ ਕਿ ਉਸ ਨਾਲ ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ ਕਰਨ ਵਾਲਿਆਂ ਗੁਰਪਾਲ ਸਿੰਘ, ਉਸਦੇ ਭਰਾ ਜਸਪਾਲ ਸਿੰਘ ਅਤੇ ਹੋਰਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਫੇਜ਼-11 ਥਾਣੇ ਦੀ ਪੁਲੀਸ ਨੇ ਇਸ ਸਬੰਧੀ ਆਈਪੀਸੀ ਦੀ ਧਾਰਾ 406 ਤੇ 420 ਅਧੀਨ ਧੋਖਾਧੜਾ ਦਾ ਮਾਮਲਾ ਦਰਜ ਕਰਕੇ ਅੰਮ੍ਰਿਤਸਰ ਤੋਂ ਗੁਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਗੁਰਪਾਲ ਸਿੰਘ ਨੂੰ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ।

Load More Related Articles
Load More By Nabaz-e-Punjab
Load More In Crime

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …