Share on Facebook Share on Twitter Share on Google+ Share on Pinterest Share on Linkedin ਪਿੰਡ ਮੌਲੀ ਬੈਦਵਾਨ ਦੇ ਕਈ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਅੱਜ ਸ੍ਰੀ ਚੰਦੂਮਾਜਰਾ ਵੱਲੋਂ ਹਲਕਾ ਮੁਹਾਲੀ ਦੇ ਪਿੰਡ ਮੌਲੀ ਬੈਦਵਾਨ, ਪਿੰਡ ਮਾਣਕਮਾਜਰਾ, ਪਿੰਡ ਸ਼ਾਮਪੁਰ, ਪਿੰਡ ਬਾਕਰਪੁਰ ਦਾ ਦੌਰਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਚੋਣ ਪ੍ਰਚਾਰ ਦੌਰਾਨ ਉਕਤ ਪਿੰਡਾਂ ਦੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸ੍ਰੀ ਚੰਦੂਮਾਜਰਾ ਨੇ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਕਾਂਗਰਸੀਆਂ ਵੱਲੋਂ ਸ਼ਰ੍ਹੇਆਮ ਕੀਤੀ ਗਈ ਗੁੰਡਾਗਰਦੀ ਦਾ ਹਿਸਾਬ ਲੋਕ ਸਭਾ ਚੋਣਾਂ ਵਿੱਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਰਿਸ਼ਦ, ਬਲਾਕ ਸਮਿਤੀ ਅਤੇ ਪੰਚਾਇਤ ਚੋਣਾਂ ਦੌਰਾਨ ਕਾਂਗਰਸੀ ਆਗੂਆਂ ਦੀ ਸਹਿ ’ਤੇ ਬਹੁਤ ਸਾਰੇ ਅਕਾਲੀ ਪੱਖੀ ਉਮੀਦਵਾਰਾਂ ਦੇ ਨਾਮਜ਼ਦਗੀ ਫਾਰਮ ਰੱਦ ਕਰ ਦਿੱਤੇ ਗਏ ਜਾਂ ਫਿਰ ਜਿੱਤੇ ਹੋਏ ਉਮੀਦਵਾਰਾਂ ਨੂੰ ਗਲਤ ਤਰੀਕੇ ਨਾਲ ਹਾਰੇ ਹੋਏ ਘੋਸ਼ਿਤ ਕੀਤਾ ਗਿਆ। ਸ੍ਰੀ ਚੰਦੂਮਾਜਰਾ ਨੇ ਕੈਪਟਨ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਚਲਾਈਆਂ ਗਈਆਂ ਲੋਕ ਭਲਾਈ ਸਕੀਮ ਦੀ ਕਾਂਗਰਸੀਆਂ ਨੇ ਆਉਣ ਸਾਰ ਹੀ ਸੰਘੀ ਘੁੱਟ ਦਿੱਤੀ ਗਈ ਸੀ। ਇਸ ਮੌਕੇ ਯੂਥ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਰਕਲ ਪ੍ਰਧਾਨ ਹਰਵਿੰਦਰ ਸਿੰਘ, ਪ੍ਰੇਮ ਸਿੰਘ, ਜਸਵੀਰ ਸਿੰਘ, ਸਾਬਕਾ ਸਰਪੰਚ ਅੱਛਰ ਸਿੰਘ, ਭਰਪੂਰ ਸਿੰਘ, ਸਾਬਕਾ ਸਰਪੰਚ ਬਾਲ ਕਿਸ਼ਨ ਗੋਇਲ, ਪੰਚ ਗੁਰਬਾਜ਼ ਸਿੰਘ, ਪੰਚ ਬਚਿੱਤਰ ਸਿੰਘ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ, ਭਿੰਦਾ, ਗੁਰਦਾਸ ਸਿੰਘ, ਯੂਥ ਆਗੂ ਅਮਨ ਪੁਨੀਆ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ