ਪਰਿਵਾਰਕ ਪੈਨਸ਼ਨ ਤੇ ਹੋਰ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 2 ਜਨਵਰੀ:
ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਾਭ ਦੇਣ ਹਿੱਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਵਾਚਣ ਲਈ ਮੁਹਾਲੀ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਹੁਣ ਤੱਕ ਪੀਐਮ ਕਿਸਾਨ ਪੋਰਟਲ ’ਤੇ (ਜ਼ਮੀਨ ਦੀ ਡਿਟੇਲ) ਸਬੰਧੀ ਲੈਂਡ ਸੀਡਿੰਗ ਦਰਜ ਨਹੀਂ ਹੋਈ ਹੈ, ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਵਿੱਚ ਜਾ ਕੇ ਆਪਣੀ ਜ਼ਮੀਨ ਦੀ ਮਲਕੀਅਤ ਸਬੰਧੀ ਫ਼ਰਦ ਅਤੇ ਆਧਾਰ ਕਾਰਡ ਜਮਾਂ ਕਰਵਾਉਣ ਤਾਂ ਜੋ ਮੁੱਢਲੀ ਪੜਤਾਲ ਉਪਰੰਤ ਉਨ੍ਹਾਂ ਨੂੰ ਪੀਐਮ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਹੋ ਸਕੇ।
ਉਨ੍ਹਾਂ ਨੇ ਦੱਸਿਆ ਕਿ ਜਿਨ੍ਹਾਂ ਲਾਭਪਾਤਰੀਆਂ ਨੇ ਹੁਣ ਤੱਕ ਈ-ਕੇਵਾਈਸੀ ਨਹੀਂ ਕਰਵਾਈ, ਉਹ ਜਲਦੀ ਯੋਜਨਾ ਦਾ ਲਾਭ ਲੈਣ ਲਈ ਆਪਣੇ ਆਪ, ਕੌਮਨ ਸਰਵਿਸ ਸੈਂਟਰਾਂ ਰਾਹੀਂ ਸਬੰਧਤ ਬੈਂਕਾਂ ਜਾਂ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਈ-ਕੇਵਾਈਸੀ ਕਰਵਾ ਸਕਦੇ ਹਨ। ਇਸ ਸਬੰਧੀ ਲੋੜ ਪੈਣ ’ਤੇ ਹੋਰ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਦੇ ਦਫ਼ਤਰ ਨਾਲ ਲਾਭਪਾਤਰੀ ਦਫ਼ਤਰੀ ਨੰਬਰ 0172-2219529 ਉੱਤੇ ਸੰਪਰਕ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …