ਸਰਕਾਰੀ ਹਸਪਤਾਲ ਵਿੱਚ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਹੰਗਾਮਾ

ਬੱਚੇ ਦੇ ਮਾਪਿਆਂ ਨੇ ਡਾਕਟਰਾਂ ’ਤੇ ਲਾਇਆ ਅਣਗਹਿਲੀ ਵਰਤਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਬਲਾਕ ਵਿੱਚ 10 ਸਾਲ ਦੇ ਬੱਚੇ ਦੀ ਇਲਾਜ ਦੌਰਾਨ ਭੇਦਭਰੀ ਹਾਲਤ ਵਿੱਚ ਮੌਤ ਹੋਣ ਪਿੱਛੋਂ ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਹੰਗਾਮਾ ਕਰ ਦਿੱਤਾ। ਜਿਸ ਕਾਰਨ ਹਸਪਤਾਲ ਕੰਪਲੈਕਸ ਵਿੱਚ ਮਾਹੌਲ ਤਣਾਅ ਪੂਰਨ ਹੋ ਗਿਆ। ਮ੍ਰਿਤਕ ਬੱਚੇ ਦੀ ਪਛਾਣ ਵਿਕਰਮ ਪੁੱਤਰ ਵਿਜੈ ਕੁਮਾਰ ਵਾਸੀ ਗੁਰੂ ਨਾਨਕ ਕਲੋਨੀ ਬਲੌਂਗੀ ਵਜੋਂ ਹੋਈ ਹੈ। ਵਿਜੈ ਕੁਮਾਰ ਦੱਸਿਆ ਕਿ ਉਸ ਦਾ ਬੇਟਾ ਕੁਝ ਦਿਨਾਂ ਤੋਂ ਬਿਮਾਰ ਸੀ। ਪਹਿਲਾਂ ਉਨ੍ਹਾਂ ਨੇ ਕਲੋਨੀ ਵਿੱਚ ਹੀ ਪ੍ਰਾਈਵੇਟ ਡਾਕਟਰ ਤੋਂ ਦਵਾਈ ਲਈ ਸੀ ਪਰ ਬੱਚੇ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਡਾਕਟਰਾਂ ਦੀ ਕਥਿਤ ਅਣਗਹਿਲੀ ਕਾਰਨ ਉਸ ਦੇ ਬੱਚੇ ਦੀ ਮੌਤ ਹੋਈ ਹੈ। ਉਨ੍ਹਾਂ ਸਬੰਧਤ ਡਾਕਟਰ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ।
ਇਸ ਸਬੰਧੀ ਜਦੋਂ ਪੱਤਰਕਾਰਾਂ ਨੇ ਡਾਕਟਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਆਪਣਾ ਪੱਖ ਰੱਖਣ ਦੀ ਬਜਾਏ ਉੱਥੋਂ ਖਿਸਕ ਗਏ। ਜਦੋਂਕਿ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦਾ ਕਹਿਣਾ ਹੈ ਕਿ ਜਦੋਂ ਪਰਿਵਾਰ ਵਾਲੇ ਉਕਤ ਬੱਚੇ ਨੂੰ ਸਰਕਾਰੀ ਹਸਪਤਾਲ ਵਿੱਚ ਲੈ ਕੇ ਆਏ ਤਾਂ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਸੀ। ਹਾਲਾਂਕਿ ਡਿਊਟੀ ’ਤੇ ਤਾਇਨਾਤ ਡਾਕਟਰਾਂ ਨੇ ਬੱਚੇ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਹਸਪਤਾਲ ਦੇ ਸਟਾਫ਼ ਨੇ ਦੱਸਿਆ ਕਿ ਪਰਿਵਾਰ ਵਾਲੇ ਪਹਿਲਾਂ ਬੱਚੇ ਨੂੰ ਆਪਣੀ ਕਲੋਨੀ ਵਿੱਚ ਕਿਸੇ ਪ੍ਰਾਈਵੇਟ ਡਾਕਟਰ ਤੋਂ ਦਵਾਈ ਦਿਵਾਉਂਦੇ ਰਹੇ ਹਨ ਲੇਕਿਨ ਜਦੋਂ ਹਾਲਤ ਜ਼ਿਆਦਾ ਗੰਭੀਰ ਹੋ ਗਈ ਤਾਂ ਉਹ ਬੱਚੇ ਨੂੰ ਲੈ ਕੇ ਹਸਪਤਾਲ ਪਹੁੰਚ ਗਏ। ਲੇਕਿਨ ਉਦੋਂ ਤੱਕ ਕਾਫ਼ੀ ਦੇਰ ਹੋ ਚੁੱਕੀ ਸੀ। ਅਣਗਹਿਲੀ ਹਸਪਤਾਲ ਵੱਲੋਂ ਨਹੀਂ ਬਲਕਿ ਮਾਪਿਆਂ ਦੀ ਤਰਫ਼ੋਂ ਵਰਤੀ ਗਈ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…