Nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ ਫਰਦ ਕੇਂਦਰਾਂ ਰਾਹੀਂ ਜ਼ਮੀਨ ਮਾਲਕਾਂ ਨੂੰ ਸਵਾ ਲੱਖ ਫਰਦਾਂ ਮੁਹੱਈਆ ਕਰਵਾਈਆਂ: ਡੀਸੀ

ਜ਼ਮੀਨੀ ਰਿਕਾਰਡ ਹਾਸਲ ਕਰਨ ਲਈ ਵਰਦਾਨ ਸਾਬਤ ਹੋ ਰਹੇ ਹਨ ਫਰਦ ਕੇਂਦਰ, 6 ਲੱਖ 79 ਹਜ਼ਾਰ 610 ਤਸਦੀਕਸ਼ੁਦਾ ਪੰਨੇ ਜਾਰੀ

ਲੋਕਾਂ ਵੱਲੋਂ ਫਰਦ ਕੇਂਦਰਾਂ ਦੀ ਕਾਰਗੁਜ਼ਾਰੀ ’ਤੇ ਤਸੱਲੀ ਦਾ ਪ੍ਰਗਟਾਵਾ, 15 ਮਿੰਟ ਤੋਂ ਘੱਟ ਸਮੇਂ ਵਿੱਚ ਮਿਲ ਜਾਂਦੀ ਹੈ ਫਰਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਫਰਦ ਕੇਂਦਰਾਂ ਰਾਹੀਂ ਪਿਛਲੇ 1 ਸਾਲ ਵਿੱਚ ਜ਼ਮੀਨ ਮਾਲਕਾਂ ਨੂੰ 1 ਲੱਖ 24 ਹਜ਼ਾਰ 353 ਫਰਦਾਂ ਮੁਹੱਈਆ ਕਰਵਾਈਆਂ ਗਈਆਂ ਅਤੇ 6 ਲੱਖ 79 ਹਜ਼ਾਰ 610 ਤਸਦੀਕਸ਼ੁਦਾ ਪੰਨੇ ਕੀਤੇ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜ਼ਮੀਨੀ ਰਿਕਾਰਡ ਹਾਸਲ ਕਰਨ ਲਈ ਫਰਦ ਕੇਂਦਰ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਨ੍ਹਾਂ ਫਰਦ ਕੇਂਦਰਾਂ ਰਾਹੀਂ ਲੋਕਾਂ ਨੂੰ ਕੁਝ ਹੀ ਪਲਾਂ ਵਿੱਚ ਲੋੜੀਂਦਾ ਜ਼ਮੀਨੀ ਰਿਕਾਰਡ ਮਿਲ ਜਾਂਦਾ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਸਥਿਤ ਫਰਦ ਕੇਂਦਰ ਵਿੱਚ ਫਰਦ ਲੈਣ ਪਹੁੰਚੇ ਜੁਝਾਰ ਨਗਰ ਦੇ ਹਰਜੀਤ ਸਿੰਘ ਨੇ ਦੱਸਿਆ ਕਿ ਫਰਦ ਕੇਂਦਰਾਂ ਰਾਹੀਂ ਜ਼ਮੀਨੀ ਰਿਕਾਰਡ ਹਾਸਲ ਕਰਨ ਲਈ ਲੋਕਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ ਅਤੇ ਲੋੜੀਂਦਾ ਰਿਕਾਰਡ ਹਾਸਲ ਕਰਨ ਵਿੱਚ ਕੋਈ ਸਮੱਸਿਆ ਨਹੀਂ ਆਈ ਸਗੋਂ ਕੁਝ ਹੀ ਪਲਾਂ ਵਿੱਚ ਉਨ੍ਹਾਂ ਨੂੰ ਲੋੜੀਂਦਾ ਰਿਕਾਰਡ ਮੁਹੱਈਆ ਕਰਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਫਰਦ ਕੇਂਦਰਾਂ ਦੇ ਕੰਮ-ਕਾਜ ਵਿੱਚ ਪੂਰੀ ਪਾਰਦਰਸ਼ਤਾ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਆਖਿਆ ਗਿਆ ਹੈ ਤਾਂ ਜੋ ਫਰਦਾਂ ਲੈਣ ਵਾਲੇ ਜ਼ਮੀਨ ਮਾਲਕਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਜ਼ਮੀਨ ਮਾਲਕ ਨੂੰ 15 ਮਿੰਟ ਤੋਂ ਘੱਟ ਸਮੇਂ ਵਿੱਚ 20 ਰੁਪਏ ਪ੍ਰਤੀ ਪੰਨੇ ਦੇ ਹਿਸਾਬ ਨਾਲ ਜ਼ਮੀਨੀ ਰਿਕਾਰਡ ਦੀ ਤਸਦੀਕ ਸ਼ੁਦਾ ਨਕਲ ਦਿੱਤੀ ਜਾਂਦੀ ਹੈ।
ਡੀਸੀ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ 6 ਫਰਦ ਕੇਂਦਰ ਮੌਜੂਦ ਹਨ। ਜਿਨ੍ਹਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਹਿਸੀਲ ਕੰਪਲੈਕਸ ਖਰੜ, ਤਹਿਸੀਲ ਕੰਪਲੈਕਸ ਡੇਰਾਬੱਸੀ, ਸਬ-ਤਹਿਸੀਲ ਮਾਜਰੀ, ਸਬ-ਤਹਿਸੀਲ ਬਨੂੜ ਅਤੇ ਸਬ ਤਹਿਸੀਲ ਜ਼ੀਰਕਪੁਰ ਵਿੱਚ ਕੰਮ ਕਰ ਰਹੇ ਹਨ। ਮੁਹਾਲੀ ਦੇ ਫਰਦ ਕੇਂਦਰ ਰਾਹੀਂ ਮੁਹਾਲੀ ਤਹਿਸੀਲ ਦੇ ਜ਼ਮੀਨ ਮਾਲਕਾਂ ਨੂੰ ਜਨਵਰੀ 2018 ਤੋਂ 31 ਦਸੰਬਰ ਤੱਕ 23377 ਫਰਦਾਂ ਅਤੇ 29815 ਤਸਦੀਕ ਸ਼ੁਦਾ ਪੰਨੇ ਜਾਰੀ ਕੀਤੇ ਗਏ। ਤਹਿਸੀਲ ਖਰੜ ਦੇ ਫਰਦ ਕੇਂਦਰ ਤੋਂ 34494 ਫਰਦਾਂ ਅਤੇ 2,09,179 ਤਸਦੀਕਸ਼ੁਦਾ ਪੰਨੇ, ਡੇਰਾਬੱਸੀ ਵਿੱਚ 23664 ਫਰਦਾਂ ਅਤੇ 169846 ਤਸਦੀਕਸ਼ੁਦਾ ਪੰਨੇ, ਮਾਜਰੀ ਵਿੱਚ 18930 ਫਰਦਾਂ ਅਤੇ 111847 ਤਸਦੀਕਸ਼ੁਦਾ ਪੰਨੇ, ਬਨੂੜ ਵਿੱਚ 9067 ਫਰਦਾਂ ਅਤੇ 47313 ਤਸਦੀਕਸ਼ੁਦਾ ਪੰਨੇ ਅਤੇ ਜ਼ੀਰਕਪੁਰ ਵਿੱਚ 14821 ਫਰਦਾਂ ਅਤੇ 111610 ਤਸਦੀਕਸ਼ੁਦਾ ਪੰਨੇ ਜਾਰੀ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…