ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਇਆ ਵਿਦਾਇਗੀ ਸਮਾਰੋਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਪੈਰਾਗਾਨ ਸੀਨੀਅਰ ਸਕੈਡੰਰੀ ਸਕੂਲ ਸੈਕਟਰ-71 ਦੇ ਗਿਆਰ੍ਹਵੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੀ ਸ਼ੁਰੂਆਤ ਪੈਰਾਗਾਨ ਸਕੂਲ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿੱਲਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਸਬੰਧੀ ਪ੍ਰੇਰਿਤ ਕੀਤਾ।
ਸਮਾਰੋਹ ਦੌਰਾਨ ਬਾਰ੍ਹਵੀ ਦੇ ਵਿਦਿਆਰਥੀਆਂ ਵਿੱਚ ਸ਼ਖਸੀਅਤ ਪ੍ਰਦਰਸ਼ਨ ਮੁਕਾਬਲੇ ਕਰਵਾਏ ਗਏ ਜਿਵੇਂ ਮਾਡਲਿੰਗ, ਆਨ ਸਪਾਟ ਐਕਟਿੰਗ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਸਬੰਧੀ ਪ੍ਰਸ਼ਨ ਪੁੱਛੇ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਜੱਜਾਂ ਨੇ ਜੇਤੂ ਵਿਦਿਆਰਥੀਆਂ ਦੀ ਚੋਣ ਕੀਤੀ। ਇਸ ਮੌਕੇ ਮਿਸਟਰ ਪੈਰਾਗਾਨ ਸੁਖਵਿੰਦਰ ਸਿੰਘ ਅਤੇ ਮਿਸ ਪੈਰਾਗਾਨ ਸ਼ਿਵਾਗੀ ਠਾਕੁਰ ਨੂੰ ਐਲਾਨਿਆ ਗਿਆ। ਇਸ ਮੁਕਾਬਲੇ ਦੌਰਾਨ ਨਿੱਕੀਆਂ ਮੋਟੀਆਂ ਖੇਡਾਂ ਕਰਵਾਈਆਂ ਗਈਆਂ ਜਿਨ੍ਹਾਂ ਦੇ ਜੇਤੂਆਂ ਦੀ ਚੋਣ ਅਧਿਆਪਕਾਂ ਦੀ ਵੋਟ ਦੇ ਅਧਾਰ ਤੇ ਹੋਈ। ਇਸ ਸਮਾਰੋਹ ਦੋਰਾਨ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਗਿਆਰਵੀ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ। ਅਖੀਰ ਪ੍ਰਿੰਸੀਪਲ ਨਿਰਮਲਾ ਸ਼ਰਮਾ ਅਤੇ ਉਪ ਪ੍ਰਿੰਸੀਪਲ ਂਜਸਮੀਤ ਕੌਰ ਨੇ ਜ਼ਿੰਦਗੀ ਦੇ ਹਰ ਇਮਤਿਹਾਨ ਵਿੱਚ ਮਿਹਨਤ ਅਤੇ ਲਗਨ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਤਾਂ ਂਜੋ ਇਸ ਸੰਸਥਾ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਉਨ੍ਹਾਂ ਤੇ ਮਾਣ ਮਹਿਸੂਸ ਹੋ ਸਕੇ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਬਲਵਿੰਦਰ ਕੌਰ, ਅਮਰਪਾਲ ਕੌਰ, ਗੋਲਡੀ, ਰੀਮਾ ਸ਼ਰਮਾ, ਸ਼ਰਨਜੀਤ ਕੌਰ, ਮਧੂਮਿਤਾ ਅਤੇ ਮਨਿੰਦਰਪਾਲ ਸਿੰਘ (ਐਨਐਸਐਸ ਪ੍ਰ੍ਰੋਗਰਾਮ ਅਫ਼ਸਰ) ਨੇ ਅਹਿਮ ਰੋਲ ਅਦਾ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…