ਐਜੂਸਟਾਰ ਆਦਰਸ਼ ਸਕੂਲ ਵਿੱਚ ਦਸਵੀਂ ਜਮਾਤ ਦਾ ਵਿਦਾਇਗੀ ਸਮਾਰੋਹ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਫਰਵਰੀ:
ਇੱਥੋਂ ਦੇ ਨੇੜਲੇ ਪਿੰਡ ਕਾਲੇਵਾਲ ਵਿਖੇ ਸਥਿਤ ਐਜੂਸਟਾਰ ਆਦਰਸ਼ ਸਕੂਲ ਦੀ ਨੌਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਅਧਿਆਪਕਾਵਾਂ ਦੀ ਮਿਹਨਤ ਸਦਕਾ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਪਾਵਨ ਜੋਤ ਜਗਾ ਕੇ ਸਰਸਵਤੀ ਵੰਦਨਾ ਨਾਲ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਡਾਂਸ ਅਤੇ ਹਾਸਰਸ ਖੇਡਾਂ ਪੇਸ਼ ਕੀਤੀਆਂ ਗਈਆਂ। ਪ੍ਰੋਗਰਾਮ ਦੌਰਾਨ ਦਸਵੀਂ ਦੇ ਵਿਦਿਆਰਥੀਆਂ ਵਿਚ ਮਾਡਲਿੰਗ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿੱਚ ਜੱਜਾਂ ਨੇ ਜੇਤੂ ਵਿਦਿਆਰਥੀਆਂ ਦੀ ਚੋਣ ਕੀਤੀ। ਜਿਸ ਵਿੱਚ ਮਿਸ ਐਜੂਸਟਾਰ ਦਿਵਯਾ ਸ਼ਰਮਾ ਤੇ ਮਿਸਟਰ ਐਜੂਸਟਾਰ ਕੁਨਾਲ ਸ਼ਰਮਾ ਨੂੰ ਐਲਾਨਿਆ ਗਿਆ। ਇਸ ਦੌਰਾਨ ਅਧਿਆਪਕਾਂ ਦੀ ਵੋਟ ਦੇ ਅਧਾਰ ਤੇ ਬੈਸਟ ਹੇਅਰ ਸਟਾਈਲ ਮੁੰਡਾ ਅਕਾਸ਼ਦੀਪ ਗੌਤਮ ਤੇ ਲੜਕੀ ਸਰੂ ਨੂੰ, ਬੈਸਟ ਡਰੈਸ਼ਰ ਮੁੰਡਾ ਅਰਮਾਨ ਸਿੰਘ ਤੇ ਲੜਕੀ ਸਿਮਰਨ ਰਾਣਾ ਨੂੰ ਜੇਤੂ ਐਲਾਨਿਆ ਗਿਆ ਤੇ ਅਕਾਸ਼ ਸ਼ਰਮਾ ਤੇ ਦਿਵਯਾ ਸ਼ਰਮਾ ਨੂੰ ਮੋਸਟ ਸਟਾਈਲਿਸ਼ ਦਾ ਖਿਤਾਬ ਮਿਲਿਆ। ਉਚਪਾਲ ਸਿੰਘ ਮਿਸਟਰ ਹੈਂਡਸਮ ਤੇ ਨਵਨੀਤ ਕੌਰ ਨੂੰ ਮਿਸ ਬਿਊਟੀਫੁਲ ਦਾ ਖਿਤਾਬ ਦਿੱਤਾ ਗਿਆ। ਇਸ ਦੌਰਾਨ ਪ੍ਰਿੰਸੀਪਲ ਅਨੂ ਸ਼ਰਮਾ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦਾ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਵਧੀਆ ਪੜਾਈ ਕਰਨ ਲਈ ਪ੍ਰੇਰਿਤ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…