nabaz-e-punjab.com

ਖੇਤੀਬਾੜੀ ਦਫ਼ਤਰ ਖਰੜ ਉਪ ਨਿਰੀਖਕ ਨਿਰਮਲ ਸਿੰਘ ਨੂੰ ਸੇਵਾਮੁਕਤੀ ’ਤੇ ਦਿੱਤੀ ਵਿਦਾਇਗੀ ਪਾਰਟੀ

ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਜੂਨ:
ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਵਿਖੇ ਤਾਇਨਾਤ ਖੇਤੀਬਾੜੀ ਉਪ ਨਰੀਖਕ ਨਿਰਮਲ ਸਿੰਘ 38 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਨੂੰ ਅੱਜ ਸੇਵਾ ਮੁਕਤੀ ਤੇ ਵਿਦਾਇਗੀ ਪਾਰਟੀ ਮੌਕੇ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਵਲੋਂ ਸਨਮਾਨਿਤ ਕੀਤਾ ਗਿਆ। ਖਰੜ ਦੇ ਖੇਤੀਬਾੜੀ ਅਫਸਰ ਡਾ. ਪਰਦੀਪ ਕੁਮਾਰ ਸ਼ਰਮਾ ਨੇ ਨਿਰਮਲ ਸਿੰਘ ਵਲੋਂ ਵਿਭਾਗ ਵਿਚ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਖੇਤੀਬਾੜੀ ਦਫਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਵਿਸ਼ੇਸ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਖੇਤੀਬਾੜੀ ਅਫਸਰ ਗੁਰਵੇਲ ਸਿੰਘ, ਅਮਰਜੀਤ ਸਿੰਘ ਤੇ ਸੰਦੀਪ ਕੁਮਾਰ, ਰੀਤੂ ਗਰਗ ਤਿੰਨੋ ਏ.ਡੀ.ਓ. ਸੁੱਚਾ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਜਗਦੀਪ ਸਿੰਘ ਬੀ.ਟੀ.ਐਮ. ਗੁਰਮੀਤ ਸਿੰਘ, ਗੁਰਚਰਨ ਸਿੰਘ , ਸੁਖਜੀਤ ਕੌਰ ਸਾਰੇ ਏ.ਐਸ.ਆਈ, ਏ ਡੀ ਓ ਕੁਲਵਿੰਦਰ ਸਿੰਘ ਏ.ਟੀ.ਐਮ. ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…