ਗਿਆਨ ਜਯੋਤੀ ਗਲੋਬਲ ਸਕੂਲ ਦੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਰਚਿਤ ਮਹਿਤਾ ਤੇ ਹੈਰੀ ਸਿੰਘ ਨੇ ਜਿੱਤਿਆ ਮਿਸਟਰ ਤੇ ਮਿਸ ਗਿਆਨ ਜਯੋਤੀ ਦਾ ਖ਼ਿਤਾਬ

ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿਖੇ ਜੂਨੀਅਰ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਸੀਨੀਅਰ ਵਿਦਿਆਰਥੀਆਂ ਦੇ ਸਨਮਾਨ ਵਿੱਚ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਦੇ ਸੰਸਥਾਪਕ ਡਾਇਰੈਕਟਰ ਰਣਜੀਤ ਬੇਦੀ ਅਤੇ ਪ੍ਰਿੰਸੀਪਲ ਗਿਆਨ ਜੋਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਉਪਰੰਤ ਵਿਦਿਆਰਥੀਆਂ ਨੇ ਗਰੁੱਪ ਡਾਂਸ, ਸੋਲੋ ਡਾਂਸ ਰਾਹੀਂ ਖੂਬ ਰੰਗ ਬੰਨ੍ਹਿਆ।
ਇਸ ਦੌਰਾਨ ਮੁੱਖ ਆਕਰਸ਼ਨ ਦਾ ਕੇਂਦਰ
ਮਿਸਟਰ ਗਿਆਨ ਜਯੋਤੀ ਅਤੇ ਮਿਸ ਗਿਆਨ ਜੋਤੀ ਦਾ ਮੁਕਾਬਲਾ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਰਚਿਤ ਮਹਿਤਾ ਅਤੇ ਹੈਰੀ ਸਿੰਘ ਨੂੰ ਕ੍ਰਮਵਾਰ ਮਿਸਟਰ ਅਤੇ ਮਿਸ ਗਿਆਨ ਜਯੋਤੀ ਦਾ ਤਾਜ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਰਣਜੀਤ ਬੇਦੀ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਸਖ਼ਤ ਮਿਹਨਤ ਨਾਲ ਪੜਾਈ ਕਰਨ ਲਈ ਪ੍ਰੇਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਤਾਂ ਜੋ ਉਹ ਸਫਲਤਾ ਦੀ ਪੌੜੀ ਚੜ੍ਹਦੇ ਹੋਏ ਬੁਲੰਦੀਆਂ ਨੂੰ ਛੂਹ ਸਕਣ। ਉਨ੍ਹਾਂ ਕਿਹਾ ਕਿ ਨਵੀਂ ਪੀੜੀ ਨੂੰ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਸੋਚ ਹੀ ਮੁਕਾਮ ’ਤੇ ਲਿਜਾ ਸਕਦੀ ਹੈ।
ਪ੍ਰਿੰਸੀਪਲ ਗਿਆਨ ਜੋਤ ਨੇ ਪੜ੍ਹਾਈ ਕਰ ਚੁੱਕੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਵਧਾਈ ਦਿੰਦੇ ਹੋਏ ਅਨੁਸ਼ਾਸਨ, ਸਮੇਂ ਦੇ ਪਾਬੰਦ ਅਤੇ ਦੂਰ-ਦਰਸ਼ੀ ਹੋਣ ਦੇ ਗੁਣ ਅਪਣਾਉਣ ’ਤੇ ਜ਼ੋਰ ਦਿੱਤਾ। ਸਾਰੇ ਵਿਦਿਆਰਥੀਆਂ ਨੇ ਮੈਨੇਜਮੈਂਟ, ਅਧਿਆਪਕਾਂ ਅਤੇ ਜੂਨੀਅਰ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਅਖੀਰ ਵਿੱਚ ਸਮੂਹ ਵਿਦਿਆਰਥੀਆਂ ਨੂੰ ਸੋਵੀਨਰ ਦੀ ਕਾਪੀ ਅਤੇ ਤੋਹਫ਼ੇ ਦਿੱਤੇ ਗਏ।

Load More Related Articles
Load More By Nabaz-e-Punjab
Load More In General News

Check Also

ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ …