
ਸੇਵਾਮੁਕਤੀ ਮੌਕੇ ਥਾਣੇਦਾਰ ਬਲਜੀਤ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ
ਨਬਜ਼-ਏ-ਪੰਜਾਬ, ਮੁਹਾਲੀ, 1 ਅਪਰੈਲ:
ਪੀਏਪੀ 82 ਬਟਾਲੀਅਨ ਦੇ ਏਐਸਆਈ ਬਲਜੀਤ ਸਿੰਘ ਦੇ ਸੇਵਾਮੁਕਤ ਹੋਣ ਮੌਕੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਬਲਜੀਤ ਸਿੰਘ ਨੇ ਆਪਣੀ ਨੌਕਰੀ ਦੌਰਾਨ ਜ਼ਿਲ੍ਹਾ ਸੈਸ਼ਨ ਜੱਜ (ਸੇਵਾਮੁਕਤ) ਅਤੇ ਪੰਜਾਬ ਰਾਜ ਹਿਊਮਨ ਰਾਈਟ ਕਮਿਸ਼ਨ ਦੇ ਸਾਬਕਾ ਮੈਂਬਰ ਐਲ.ਆਰ. ਰੂਜ਼ਮ ਨਾਲ ਬਤੌਰ ਪੀਐਸਓ ਪੰਜ ਸਾਲ ਕੰਮ ਕੀਤਾ ਹੈ। ਇਸ ਤੋਂ ਇਲਾਵਾ ਥਾਣੇਦਾਰ ਬਲਜੀਤ ਸਿੰਘ ਨੇ ਆਬਕਾਰੀ ਤੇ ਕਰ ਵਿਭਾਗ ਪੰਜਾਬ ਦੇ ਕਮਿਸ਼ਨਰ ਵਰੁਣ ਰੂਜ਼ਮ ਨਾਲ ਵੀ 12 ਸਾਲ ਬਤੌਰ ਪੀਐਸਓ ਡਿਊਟੀ ਨਿਭਾਈ ਹੈ। ਉਨ੍ਹਾਂ ਦੀ ਸੇਵਾਮੁਕਤੀ ਦੇ ਮੌਕੇ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਐਲ.ਆਰ. ਰੂਜ਼ਮ ਅਤੇ ਆਬਕਾਰੀ ਤੇ ਕਰ ਵਿਭਾਗ ਪੰਜਾਬ ਦੇ ਕਮਿਸ਼ਨਰ ਵਰੁਣ ਰੂਜ਼ਮ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਬਲਜੀਤ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ।