Share on Facebook Share on Twitter Share on Google+ Share on Pinterest Share on Linkedin ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਵਿੱਚ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰਜ਼ ਨੂੰ ਦਿੱਤੀ ਨਿੱਘੀ ਵਿਦਾਇਗੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ: ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਸੋਹਾਣਾ ਦੇ ਨਰਸਿੰਗ ਅਤੇ ਬੀਐਸਸੀ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਇਸ ਮੌਕੇ ਗੁਰਦੀਪ ਸਿੰਘ ਪੀਸੀਐਸ ਰਿਟਾਇਰਡ ਮੁੱਖ ਮਹਿਮਾਨ ਦੇ ਤੌਰ ’ਤੇ ਸਮਾਗਮ ਵਿਚ ਹਾਜ਼ਿਰ ਹੋਏ। ਜਦ ਕਿ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਸਭਿਆਚਾਰਕ ਪ੍ਰੋਗਰਾਮ ਦੀ ਰੰਗੀਨ ਸ਼ਾਮ ਵਿਚ ਵਿਦਿਆਰਥੀਆਂ ਸਟੇਜ ਤੇ ਆਪਣੀਆਂ ਪ੍ਰਤਿਭਾਵਾਂ ਦਾ ਖ਼ੂਬਸੂਰਤ ਪ੍ਰਦਰਸ਼ਨ ਕੀਤਾ। ਮੁੱਖ ਮਹਿਮਾਨ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਸਫਲਤਾ ਦੀ ਪੌੜੀ ਚੜ੍ਹਦੇ ਹੋਏ ਉਹ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣਾ ਚਾਹੁੰਦੇ ਹਨ ਤਾਂ ਇਸ ਲਈ ਲਗਾਤਾਰ ਮਿਹਨਤ ਅਤੇ ਲਗਨ ਜ਼ਰੂਰੀ ਹੈ। ਰÐਤਨ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਚੇਅਰਮੈਨ ਰਤਨ ਲਾਲ ਅਗਰਵਾਲ ਨੇ ਕਿਹਾ ਕਿ ਨਵੀਂ ਪੀੜੀ ਨੂੰ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਸਫਲਤਾ ਦੇ ਰਾਹ ’ਤੇ ਲਿਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਦੂਰ-ਦਰਸ਼ੀ ਹੋਣ ਦੇ ਗੁਣ ਅਪਣਾਉਣ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅੱਜ ਕਾਰਪੋਰੇਟ ਸੈਕਟਰ ਵਿਚ ਅੱਗੇ ਵਧਣ ਦੇ ਬਹੁਤ ਅਵਸਰ ਹਨ। ਜਦ ਕਿ ਮਿਸ ਫੇਅਰਵੈਲ ਦਾ ਈਵੈਂਟ ਸਾਰਿਆਂ ਦੀ ਖਿੱਚ ਦਾ ਕੇਂਦਰ ਰਿਹਾ ਜਿਸ ਵਿਚ ਵਿਦਿਆਰਥਣਾਂ ਨੇ ਖ਼ੂਬਸੂਰਤ ਲਿਬਾਸਾਂ ਵਿਚ ਆਪਣੀ ਕਲਾ ਦੇ ਜੌਹਰ ਵਿਖਾਏ। ਅਖੀਰ ਵਿਚ ਮਿਸ ਫੇਅਰਵੈਲ ਦਾ ਖ਼ਿਤਾਬ ਮਨਦੀਪ ਕੌਰ ਨੇ ਹਾਸਿਲ ਕੀਤਾ ਜਦ ਕਿ ਮੀਨਾਕਸ਼ੀ ਰਨਰਅੱਪ ਰਹੀ। ਇਸ ਦੇ ਇਲਾਵਾ ਨੇਹਾ ਵਰਮਾ ਮਿਸ ਚਾਰਮਿੰਗ ਸਮਾਈਲ, ਅਕਾਕਸ਼ਾ ਮਿਸ ਪ੍ਰੈਸਨੈਲਿਟੀ ਅਤੇ ਕਿਰਨ ਡੋਗਰ ਮਿਸ ਬੈੱਸਟ ਡਰੈਸ ਵਜੋਂ ਚੁਣੀਆਂ ਗਈਆਂ। ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਤਾਜ ਪਹਿਨਾਏ ਗਏ। ਪ੍ਰੋਗਰਾਮ ਦੇ ਅੰਤ ਵਿੱਚ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਨੇ ਮੈਨੇਜਮੈਂਟ, ਅਧਿਆਪਕਾਂ ਅਤੇ ਜੂਨੀਅਰ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ