ਗਿਆਨ ਜਯੋਤੀ ਇੰਸਟੀਚਿਊਟ ਵਿੱਚ ਸ਼ਾਨਦਾਰ ਵਿਦਿਾਇਗੀ ਪਾਰਟੀ ਦਾ ਆਯੋਜਨ

ਦੇਸ਼ ਦੇ ਭਵਿੱਖ ਲਈ ਯੁਵਾ ਪੀੜ੍ਹੀ ਦੀ ਸਹਿਣਸ਼ੀਲਤਾ, ਸਖ਼ਤ ਮਿਹਨਤ ਤੇ ਦੂਰਅੰਦੇਸ਼ੀ ਦਾ ਰੋਲ ਅਹਿਮ: ਜੇਐਸ ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ:
ਗਿਆਨ ਜਯੋਤੀ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਕੈਂਪਸ ’ਚ ਆਪਣੇ ਅੰਤਿਮ ਸਾਲ ਵਿਚ ਪਾਸ ਆਊਟ ਹੋ ਰਹੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਇਕ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ। ਜਿਸ ਵਿਚ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ. ਐੱਸ. ਬੇਦੀ ਵੱਲੋਂ ਮੱੁਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਰੰਗਾਰੰਗ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ਵਿਚ ਵੱਧ ਚੜ ਕੇ ਹਿੱਸਾ ਲੈਦੇ ਹੋਏ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮਿਸਟਰ ਐਂਡ ਮਿਸ ਗਿਆਨ ਜਯੋਤੀ ਦਾ ਈਵੈਂਟ ਸਾਰਿਆਂ ਦੀ ਖਿੱਚ ਦਾ ਕੇਂਦਰ ਰਿਹਾ, ਜਿਸ ਵਿਚ ਵਿਦਿਆਰਥੀਆਂ ਨੇ ਖ਼ੂਬਸੂਰਤ ਪਹਿਰਾਵੇ ਵਿਚ ਆਪਣੀ ਕਲਾਂ ਦੇ ਰੰਗ ਬਖੇਰਦਿਆਂ ਗਿੱਧਾ, ਭੰਗੜਾ, ਗੀਤ, ਡਾਂਸ, ਸਵਾਲ-ਜਵਾਬ, ਕੈਟ ਵਾਕ ਅਤੇ ਹੋ ਕਈ ਮੁਕਾਬਲਿਆਂ ਤੋਂ ਬਾਅਦ। ਮਿਸ ਗਿਆਨ ਜੋਤੀ ਦਾ ਖ਼ਿਤਾਬ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੀ ਵਿਦਿਆਰਥਣ ਮਿਸ ਨੈਨਸੀ ਅਤੇ ਮਿਸਟਰ ਗਿਆਨ ਜੋਤੀ ਦਾ ਖ਼ਿਤਾਬ ਬੀਸੀਏ ਦੇ ਵਿਦਿਆਰਥੀ ਫਿਰਦੋਸ ਦੇ ਸਿਰ ਸਜਿਆ। ਇਸ ਦੇ ਇਲਾਵਾ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ ਗੁਰਪ੍ਰੀਤ ਸਿੰਘ ਨੂੰ ਮਿਸਟਰ ਪ੍ਰੈਸਨੇਲਿਟੀ ਅਤੇ ਸਿਵਲ ਇੰਜੀਨੀਅਰਿੰਗ ਦੀ ਭੱਟ ਇਬਤੀਸਾਮ ਨੂੰ ਮਿਸ ਪ੍ਰੈਸਨਲਿਟੀ ਐਲਾਨਿਆ ਗਿਆ। ਇਸ ਦੇ ਨਾਲ ਹੀ ਬੀ. ਬੀ. ਏ. ਦੀ ਪ੍ਰਤਿਭਾ ਨੂੰ ਇਕ ਵਿਸ਼ੇਸ਼ ਐਵਾਰਡ ਮਿਸ. ਕਾਨਫੀਡੈਂਸ ਨਾਲ ਨਿਵਾਜਿਆ ਸਨਮਾਨਿਤ ਕੀਤਾ ਗਿਆ। ਇਹ ਸਾਰੇ ਐਵਾਰਡ ਵਿਦਿਆਰਥੀਆਂ ਨੂੰ ਗਰੱੁਪ ਦੇ ਚੇਅਰਮੈਨ ਜੇ. ਐੱਸ ਬੇਦੀ ਵੱਲੋਂ ਭੇਟ ਕੀਤੇ ਗਏ।
ਇਸ ਮੌਕੇ ਆਪਣੇ ਸੰਬੋਧਨ ਵਿਚ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ. ਐੱਸ. ਬੇਦੀ ਨੇ ਇਸ ਮੌਕੇ ਪਾਸ ਆਊਟ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਪ੍ਰੇਰਨਾ ਦਿੱਤੀ ਕਿ ਉਹ ਆਪਣਾ ਕੈਰੀਅਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਅਤੇ ਆਉਣ ਵਾਲੀ ਪ੍ਰੋਫੈਸ਼ਨਲ ਜ਼ਿੰਦਗੀ ਵਿਚ ਆਪਣੇ ਕੰਮ ਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਕਰਨ ਤਾਂ ਜੋ ਉਹ ਸਫਲਤਾ ਦੀ ਪੌੜੀ ਚੜ੍ਹਦੇ ਹੋਏ ਬੁਲੰਦੀਆਂ ਨੂੰ ਛੂਹ ਸਕਣ। ਉਨ੍ਹਾਂ ਕਿਹਾ ਕਿ ਨਵੀਂ ਪੀੜੀ ਦੀ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਦੇਸ਼ ਨੂੰ ਵਿਸ਼ਵ ਪੱਧਰ ਦੀਆਂ ਬੁਲੰਦੀਆਂ ’ਤੇ ਲੈ ਕੇ ਜਾ ਸਕਦੀ ਹੈ।
ਇਸ ਦੌਰਾਨ ਇੰਸਟੀਚਿਊਟ ਦੇ ਡੀਨ ਡਾ. ਨੀਰਜ ਸ਼ਰਮਾ ਨੇ ਪਾਸ ਆਊਟ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਇਸ ਸੰਸਥਾ ਵਿਚ ਯਾਦ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੇ ਸੰਸਥਾ ਦੇ ਨਾਮ ਨੂੰ ਰੌਸ਼ਨ ਕਰਨ ਲਈ ਵੱਡੀਆਂ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ। ਸਮਾਗਮ ਦੇ ਅੰਤ ਵਿਚ ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…