Nabaz-e-punjab.com

ਅਜੀਤ ਕਰਮ ਸਿੰਘ ਸਕੂਲ ਵਿੱਚ ਵਿਦਿਆਰਥੀਆਂ ਨੂੰ ਫੇਅਰਵੈੱਲ ਪਾਰਟੀ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਇੱਥੋਂ ਦੇ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ (ਏਕੇਐਸਆਈਪੀਐਸ) ਫੇਜ਼-11 ਵਿੱਚ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਨੌਵੀਂ ਅਤੇ ਗਿਆਰ੍ਹਵੀਂ ਦੇ ਵਿਦਿਆਰਥੀਆਂ ਨੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਵਿਦਾਇਗੀ ਮੌਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਇਸ ਮੌਕੇ ਅੰਮ੍ਰਿਤ ਧਾਲੀਵਾਲ ਨੂੰ ਮਿਸਟਰ ਅਤੇ ਜੈਸਮੀਨ ਕੌਰ ਨੂੰ ਮਿਸ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਸਕੂਲ ਚੁਣਿਆ ਗਿਆ। ਸਕੂਲ ਦੇ ਡਾਇਰੈਕਟਰ ਜਸਦੀਪ ਕਾਲਰਾ ਅਤੇ ਸਕੂਲ ਦੀ ਐਸੋਸੀਏਟ ਡਾਇਰੈਕਟਰ ਸ੍ਰੀਮਤੀ ਪਰਨੀਕਾ ਕਾਲਰਾ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਰਾਜਮਿੰਦਰ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਅੱਗੇ ਵਧਣ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…