Nabaz-e-punjab.com

ਆਖ਼ਰਕਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਖ਼ਲ ਨਾਲ ਗਰੀਬ ਕਿਸਾਨ ਨੂੰ ਮਿਲਿਆ ਬੱਚੇ ਦਾ ਜਨਮ ਸਰਟੀਫਿਕੇਟ

ਸੇਵਾ ਕੇਂਦਰ ਦੇ ਸਟਾਫ਼ ਵੱਲੋਂ ਪਿਛਲੇ ਕਈ ਦਿਨਾਂ ਤੋਂ ਕੀਤਾ ਜਾ ਰਿਹਾ ਸੀ ਪੀੜਤ ਕਿਸਾਨ ਨੂੰ ਖੱਜਲ-ਖੁਆਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸਮੇਤ ਵੱਖ ਵੱਖ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਬੱਚੇ ਦੇ ਜਨਮ ਸਰਟੀਫਿਕੇਟ ਵਿੱਚ ਬੱਚੇ ਦਾ ਨਾਮ ਦਰਜ ਕਰਵਾਉਣ ਲਈ ਖੱਜਲ ਖੁਆਰ ਹੋ ਰਹੇ ਇਕ ਗਰੀਬ ਕਿਸਾਨ ਲਖਮੀਰ ਸਿੰਘ ਨੂੰ ਅੱਜ ਆਖ਼ਰਕਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿੱਜੀ ਦਖ਼ਲ ਕਾਰਨ ਸਰਟੀਫਿਕੇਟ ਹਾਸਲ ਹੋਇਆ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਸ਼ਿਖਾ ਗੋਇਲ ਨੇ ਮੁੱਲਾਂਪੁਰ ਗਰੀਬਦਾਸ ਦੇ ਕਿਸਾਨ ਲਖਮੀਰ ਸਿੰਘ ਨੂੰ ਸਰਟੀਫਿਕੇਟ ਮੁਹੱਈਆ ਕਰਵਾਇਆ ਗਿਆ। ਪੀੜਤ ਕਿਸਾਨ ਪਿਛਲੇ 15 ਦਿਨਾਂ ਤੋਂ ਨਗਰ ਨਿਗਮ ਅਤੇ ਰਜਿਸਟਰਾਰ ਜਨਮ ਤੇ ਮੌਤ ਵਿਭਾਗ ਦੇ ਦਫ਼ਤਰ ਵਿੱਚ ਚੱਕਰ ਕੱਟ ਕੇ ਪ੍ਰੇਸ਼ਾਨ ਹੋ ਰਿਹਾ ਸੀ। ਲਖਮੀਰ ਸਿੰਘ ਨੇ ਆਪਣੇ ਬੱਚੇ ਦਾ ਨਾਮ ਦਰਜ ਕਰਵਾ ਕੇ ਜਨਮ ਸਰਟੀਫਿਕੇਟ ਲੈਣ ਲਈ ਬੀਤੀ 24 ਜੁਲਾਈ ਨੂੰ ਸਰਕਾਰੀ ਫੀਸ 20 ਰੁਪਏ, ਸੇਵਾ ਫੀਸ 50 ਰੁਪਏ, (ਕੁੱਲ 70 ਰੁਪਏ) ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰ ਵਿੱਚ ਸਾਰੇ ਦਸਤਾਵੇਜ਼ ਜਮ੍ਹਾਂ ਕਰਵਾਏ ਸੀ। ਇਸ ਤੋਂ ਬਾਅਦ ਸੇਵਾ ਕੇਂਦਰ ਵੱਲੋਂ ਇਤਰਾਜ਼ ਤੇ ਇਤਰਾਜ਼ ਲਗਾ ਕੇ ਉਸ ਨੂੰ ਕਾਫੀ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪੀੜਤ ਕਿਸਾਨ ਨੇ ਦੂਖੀ ਹੋ ਕੇ ਸਮਾਜ ਸੇਵੀ ਅਰਵਿੰਦਰ ਪੁਰੀ ਨਾਲ ਤਾਲਮੇਲ ਕੀਤਾ। ਜਿਨ੍ਹਾਂ ਨੇ ਦਸਤਾਵੇਜ਼ਾਂ ਸਮੇਤ ਡਿਪਟੀ ਕਮਿਸ਼ਨਰ, ਐਸਡੀਐਮ ਅਤੇ ਸੇਵਾ ਕੇਂਦਰ ਦੇ ਇੰਚਾਰਜ ਨੂੰ ਸ਼ਿਕਾਇਤ ਭੇਜੀ ਗਈ ਜਦੋਂਕਿ ਕੋਈ ਸੁਣਵਾਈ ਨਹੀਂ ਹੋਈ।
ਇਸ ਉਪਰੰਤ ਸ੍ਰੀ ਅਰਵਿੰਦਰ ਪੁਰੀ ਪੀੜਤ ਕਿਸਾਨ ਨੂੰ ਲੈ ਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਸ਼ਿਖਾ ਗੋਇਲ ਦੇ ਕੋਲ ਪਹੁੰਚ ਗਿਆ ਅਤੇ ਆਪਬੀਤੀ ਦੱਸੀ। ਜੱਜ ਨੇ ਤੁਰੰਤ ਸਬੰਧਤ ਸਟਾਫ਼ ਨੂੰ ਆਪਣੇ ਦਫ਼ਤਰ ਵਿੱਚ ਤਲਬ ਕੀਤਾ ਗਿਆ ਅਤੇ 24 ਘੰਟੇ ਦੇ ਅੰਦਰ ਅੰਦਰ ਬੱਚੇ ਦੇ ਜਨਮ ਸਰਟੀਫਿਕੇਟ ਵਿੱਚ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਬੱਚੇ ਦਾ ਨਾਂ ਦਰਜ ਕਰਵਾ ਦੇ ਦਿੱਤਾ ਗਿਆ। ਪੀੜਤ ਕਿਸਾਨ ਅਤੇ ਸਮਾਜ ਸੇਵੀ ਆਗੂ ਜੱਜ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ ਮਿਲਕਫੈੱਡ ਤੇ ਮਿਲਕ ਪਲਾਂ…