ਕਿਸਾਨ ਆਗੂ ਰਵਨੀਤ ਸਿੰਘ ਬਰਾੜ ਨੇ ਸਹਿਯੋਗ ਦੇਣ ਲਈ ਕੀਤਾ ਵੋਟਰਾਂ ਦਾ ਧੰਨਵਾਦ

ਕਿਹਾ ਸੋਮਵਾਰ ਤੋਂ ਮੁਹਾਲੀ ਹਲਕੇ ਦੇ ਵਸਨੀਕਾਂ ਦੇ ਹਰ ਦੁੱਖ ਸੁੱਖ ਵਿੱਚ ਹੋਵਾਂਗਾ ਸ਼ਰੀਕ: ਬਰਾੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਪਿਛਲੇ ਲੰਬੇ ਸਮੇਂ ਤੋਂ ਚੋਣ ਪ੍ਰਚਾਰ ਵਿੱਚ ਰੁੱਝੇ ਉਮੀਦਵਾਰਾਂ ਲਈ ਵੋਟਾਂ ਦਾ ਦਿਨ ਲੰਘਦੇ ਸਾਰ ਹੀ ਇਕ ਪਾਸੇ ਜਿੱਥੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਮਸ਼ੀਨਾਂ ਵਿੱਚ ਕੈਦ ਹੋ ਗਈ ਉਥੇ ਨਾਲ ਹੀ ਸਮੂਹ ਉਮੀਦਵਾਰ ਦੇ ਦਿਲਾਂ ਦੀਆਂ ਧੜਕਣਾਂ ਵੀ 10 ਮਾਰਚ ਤੱਕ ਤੇਜ਼ ਹੋ ਗਈਆਂ ਹਨ। ਆਪਣੀ ਜਿੱਤ ਲਈ ਭਰੋਸਮੰਦ ਸੰਯੁਕਤ ਸਮਾਜ ਮੋਰਚਾ ਦੇ ਮੁਹਾਲੀ ਹਲਕੇ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਹਲਕੇ ਦੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਚੋਣ ਪ੍ਰਚਾਰ ਦੌਰਾਨ ਹਲਕੇ ਦੇ ਲੋਕਾਂ ਦਾ ਅਥਾਹ ਸਮਰਥਨ ਅਤੇ ਪਿਆਰ ਮਿਲਿਆ ਜਿਸ ਲਈ ਉਹ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦੀ ਹਨ। ਬਰਾੜ ਨੇ ਸੰਯੁਕਤ ਸਮਾਜ ਮੋਰਚੇ ਦੇ ਸਮੂਹ ਅਹੁਦੇਦਾਰਾਂ ਅਤੇ ਆਪਣੇ ਸਮਰਥਕਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਾਥ ਤੋਂ ਬਿਨਾਂ ਇਹ ਚੋਣ ਮੁਹਿੰਮ ਸਫ਼ਲ ਨਹੀਂ ਹੋ ਸਕਦੀ ਸੀ।
ਸ੍ਰੀ ਬਰਾੜ ਨੇ ਹਲਕੇ ਦੇ ਵੋਟਰਾਂ ਨਾਲ ਵਾਅਦਾ ਕੀਤਾ ਕਿ ਉਹ ਕੱਲ੍ਹ ਤੋਂ ਹਲਕਾ ਵਾਸੀਆਂ ਦੇ ਹਰ ਇੱਕ ਦੁੱਖ ਸੁੱਖ ਵਿੱਚ ਉਨ੍ਹਾਂ ਨਾਲ ਖੜ੍ਹੇ ਹੋਣਗੇ। ਉਨ੍ਹਾਂ ਕਿਹਾ ਕਿ ਮੇਰੇ ਹਲਕੇ ਦੇ ਲੋਕ ਮੇਰੇ ਪਰਿਵਾਰ ਦਾ ਹਿੱਸਾ ਹਨ ਅਤੇ ਉਨ੍ਹਾਂ ਦੇ ਹਰ ਦੁੱਖ ਸੁੱਖ ‘ਚ ਨਾਲ ਖੜ੍ਹੇ ਹੋਣਾ ਮੇਰਾ ਮੁੱਢਲਾ ਫ਼ਰਜ਼ ਹੈ। ਇਸ ਦੇ ਨਾਲ ਹੀ ਬਰਾੜ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਦੇ ਅਮਲੇ ਦਾ ਵੀ ਅਮਨ ਅਮਾਨ ਨਾਲ ਵੋਟਾਂ ਕਰਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਮੈਡਮ ਗਗਨ ਬਰਾੜ ਅਤੇ ਸੰਨੀ ਬਰਾੜ ਤੇ ਹੋਰ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …