Share on Facebook Share on Twitter Share on Google+ Share on Pinterest Share on Linkedin ਕਿਸਾਨ ਯੂਨੀਅਨ ਵੱਲੋਂ ਭਾਈ ਘਨੱਈਆ ਸਕੀਮ ਦਾ ਲਾਭ ਸਾਰੇ ਕਿਸਾਨਾਂ ਨੂੰ ਦੇਣ ਦੀ ਮੰਗ ਡੀਆਰ ਮੁਹਾਲੀ ਰਾਹੀਂ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਭੇਜਿਆ ਮੰਗ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ: ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਦੀ ਅਗਵਾਈ ਹੇਠ ਅੱਜ ਕਿਸਾਨਾਂ ਦੇ ਇਕ ਵਫ਼ਦ ਨੇ ਡੀਆਰ ਮੁਹਾਲੀ ਰਾਹੀਂ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਕਿਸਾਨ ਆਗੂਆਂ ਨੇ ਭਾਈ ਘਨੱਈਆ ਸਕੀਮ ਦੇ ਤਹਿਤ ਬਣਾਏ ਕਾਰਡਾਂ ਦਾ ਲਾਭ ਸਾਰੇ ਕਿਸਾਨਾਂ ਨੂੰ ਦਿੱਤਾ ਜਾਵੇ। ਪੱਤਰ ਵਿੱਚ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਭਾਈ ਘਨੱਈਆ ਸਕੀਮ ਦੇ ਕਾਰਡ ਕਿਸਾਨਾਂ ਨੂੰ ਮੁੱਖ ਮੈਂਬਰ 1729 ਰੁਪਏ ਅਤੇ ਆਸ਼ਰਿਤ ਮੈਂਬਰ 433 ਰੁਪਏ ਦੇ ਹਿਸਾਬ ਨਾਲ ਦਿੱਤੇ ਜਾਣ, ਕਿਸਾਨਾਂ ਨੂੰ ਕਾਰਡ ਦੇਣ ਦੀ ਮਿਆਦ ਕਿਸਾਨਾਂ ਨੂੰ ਕਾਰਡ ਦੇਣ ਵਾਲੇ ਦਿਨ ਤੋਂ ਮੰਨੀ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਮੈਂਬਰ ਇਹ ਕਾਰਡ ਨਹੀਂ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਦੇ ਪੈਸੇ ਵਿਆਜ ਸਮੇਤ ਵਾਪਸ ਕੀਤੇ ਜਾਣ, ਮੁੱਖ ਮੈਂਬਰ ਤੋਂ 985 ਰੁਪਏ ਅਤੇ ਆਸ਼ਰਿਤ ਮੈਂਬਰ ਤੋਂ 244 ਰੁਪਏ ਹੋਰ ਲੈਣ ਦੇ ਨਵੇਂ ਹੁਕਮ ਤੁਰੰਤ ਰੱਦ ਕੀਤੇ ਜਾਣ। ਅਧਿਕਾਰੀ ਨੂੰ ਮਿਲੇ ਕਿਸਾਨਾਂ ਦੇ ਵਫ਼ਦ ਵਿੱਚ ਕਿਸਾਨ ਆਗੂ ਬਹਾਦਰ ਸਿੰਘ ਨਿਆਮੀਆਂ, ਪਵਨ ਕੁਮਾਰ ਰੰਗੀਆਂ, ਜਸਵੰਤ ਸਿੰਘ, ਗੁਰਮੁੱਖ ਸਿੰਘ, ਹਿੰਮਤ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ ਵੀ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ