Share on Facebook Share on Twitter Share on Google+ Share on Pinterest Share on Linkedin ਕਿਸਾਨਾਂ ਤੇ ਪ੍ਰਾਪਰਟੀ ਡੀਲਰਾਂ ਵੱਲੋਂ ਗਮਾਡਾ ਦੇ ਬਾਹਰ ਧਰਨਾ, ਏਸੀਏ ਨੂੰ ਦਿੱਤਾ ਮੰਗ ਪੱਤਰ ਲੈਂਡ ਪੁਲਿੰਗ ਸਕੀਮ ਤਹਿਤ ਕਿਸਾਨਾਂ ਦੀਆਂ ਐਕਵਾਇਰ ਕੀਤੀਆਂ ਜ਼ਮੀਨਾਂ ਬਦਲੇ ਪਲਾਟਾਂ ਨਹੀਂ ਮਿਲੀ ਮਾਲਕੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ: ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਨਵੇਂ ਪ੍ਰਾਜੈਕਟ ਐਟਰੋਪੋਲਿਸ ਲਈ ਲੈਂਡ ਪੁਲਿੰਗ ਸਕੀਮ ਤਹਿਤ ਐਕਵਾਇਰ ਕੀਤੀ ਜ਼ਮੀਨ ਬਦਲੇ ਕਿਸਾਨਾਂ ਨੂੰ ਦਿੱਤੇ ਗਏ ਪਲਾਟਾਂ ਦੇ ਮਾਲਕੀ ਦੇ ਪੱਤਰ (ਐਲਓਆਈ) ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਜ਼ਮੀਨ ਮਾਲਕ ਕਿਸਾਨਾਂ ਅਤੇ ਪ੍ਰਾਪਰਟੀ ਡੀਲਰਾਂ ਨੇ ਗਮਾਡਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਸੂਬਾ ਸਰਕਾਰ ਅਤੇ ਗਮਾਡਾ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਪਲਾਟਾਂ ਦੇ ਐਲਓਆਈ ਤੁਰੰਤ ਜਾਰੀ ਕੀਤੇ ਜਾਣ। ਇਸ ਸਬੰਧੀ ਕਿਸਾਨਾਂ ਨੇ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਨੂੰ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਪਰਮਿੰਦਰ ਸਿੰਘ ਬੈਦਵਾਨ, ਨਛੱਤਰ ਸਿੰਘ ਬੈਦਵਾਨ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋ ਸਾਲ ਪਹਿਲਾਂ ਲੈਂਡ ਪੁਲਿੰਗ ਸਕੀਮ ਤਹਿਤ 1700 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ, ਜਿਸਦਾ ਕਿਸਾਨਾਂ ਨੂੰ ਐਲਓਆਈ ਅੱਜ ਤੱਕ ਗਮਾਡਾ ਵੱਲੋਂ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਜ਼ਮੀਨ ਬਾਕਰਪੁਰ, ਸਿਆਊ, ਮਟਰਾਂ ਅਤੇ ਇਸਦੇ ਨਾਲ ਲੱਗਦੇ ਪਿੰਡਾਂ ਅਤੇ ਬਲਾਕ ਏਬੀਸੀਡੀ ਵਿੱਚ ਪੈਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਕਿਸਾਨਾਂ ਨੂੰ ਐਲਓਆਈ ਜਾਰੀ ਕਰੇ ਤਾਂ ਜੋ ਕਿਸਾਨ ਆਪਣੀਆਂ ਲੋੜਾਂ ਪੂਰੀਆਂ ਕਰ ਸਕਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਕਿਸਾਨਾਂ ਨੂੰ ਐਲਓਆਈ ਤੁਰੰਤ ਜਾਰੀ ਨਹੀਂ ਕੀਤੇ ਤਾਂ ਕਿਸਾਨਾਂ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਮੁਹਾਲੀ ਪ੍ਰਾਪਰਟੀ ਕੰਸਲਟੈੱਟ ਐਸੋਸੀਏਸ਼ਨ ਦੇ ਸਾਬਕਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਕੇ ਆਪਣੇ ਪ੍ਰਾਜੈਕਟ ਪੂਰੇ ਕੀਤੇ ਜਾ ਰਹੇ ਹਨ ਪਰ ਕਿਸਾਨਾਂ ਨੂੰ ਅਜੇ ਤੱਕ ਐਲਓਆਈ ਨਾ ਮਿਲਣ ਕਰਕੇ ਉਹ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਨਹੀਂ ਹੋ ਰਹੀਆਂ। ਜਿਸ ਕਾਰਨ ਰੀਅਲ ਅਸਟੇਟ ਦੇ ਕਾਰੋਬਾਰ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਗੁਰਵਿੰਦਰ ਸਿੰਘ ਬਾਕਰਪੁਰ, ਗੁਰਮੀਤ ਸਿੰਘ, ਸਤਵਿੰਦਰ ਸਿੰਘ, ਸੱਜਣ ਸਿੰਘ, ਹਰਨੇਕ ਸਿੰਘ ਬਾਕਰਪੁਰ, ਮੱਖਣ, ਗੁਰਪ੍ਰਤਾਪ ਸਿੰਘ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ ਮਟਰਾਂ, ਮੁਹਾਲੀ ਪ੍ਰਾਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ, ਆਈਡੀ ਸਿੰਘ, ਏਕੇ ਪਵਾਰ, ਰਾਹੁਲ ਸੈਣੀ, ਸੁਰਿੰਦਰ ਸਿੰਘ ਲੱਕੀ, ਹਰਿੰਦਰ ਖਹਿਰਾ, ਰੌਣੀ ਨੰਦਾ, ਲਕਸਮੀ ਮਿੱਤਲ, ਰੁਪਿੰਦਰ ਸਿੰਘ, ਬਲਜੀਤ ਸਿੰਘ ਘੁਲਾਲ, ਮਲਕੀਤ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਰਾਜਾ ਸੇਠੀ, ਅਮਨਦੀਪ ਗੁਲਾਟੀ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ ਲਹਿਲ, ਗੁਰਕ੍ਰਿਪਾਲ ਸਿੱਧੂ, ਪਰਮਿੰਦਰ ਸਿੰਘ, ਅਕਾਸ਼ ਬਾਂਸਲ, ਬਸੰਤ ਚੌਧਰੀ, ਜੋਸ਼ਿੰਦਰ ਨਾਗਰਾ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ