
ਕਿਸਾਨਾਂ ਨੂੰ ਮੱਕੀ ਦੀ ਫਸਲ ਦਾ ਵੱਧ ਝਾੜ ਲੈਣ ਜਾਗਰੂਕ ਕੀਤਾ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਜੂਨ:
ਇੱਥੋਂ ਦੇ ਨੇੜਲੇ ਪਿੰਡ ਫਤਿਹਗੜ੍ਹ ਵਿਖੇ ਸਮਾਜ ਸੇਵੀ ਅਤੇ ਮੇਜਰ ਬਚਨ ਸਿੰਘ ਯਾਦਗਰੀ ਟਰੱਸਟ ਦੇ ਚੇਅਰਮੈਨ ਸੁਖਜਿੰਦਰ ਸਿੰਘ ਮਾਵੀ ਦੀ ਅਗਵਾਈ ਹੇਠ ਪਾਯੋਨਿਅਰ ਕੰਪਨੀ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਮੱਕੀ ਦੀ ਫਸਲ ਦਾ ਵੱਧ ਝਾੜ ਲੈਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਕੰਪਨੀ ਵੱਲੋਂ ਡਾ. ਹਿਮਾਂਸ਼ੂ ਨੇ ਕਿਸਾਨਾਂ ਨੂੰ ਮੱਕੀ ਦੇ ਪੀ 3396 ਅਤੇ ਪੀ 3401 ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਘੱਟ ਲਾਗਤ ਨਾਲ ਵੱਧ ਝਾੜ ਲੈਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਕਤ ਬੀਜ਼ਾਂ ਦੀ ਕਿਸਮ ਦੇ ਬੀਜ ਦੀ ਵਰਤੋਂ ਕਰਕੇ ਕਿਸਾਨ ਵੱਧ ਮੁਨਾਫ਼ਾ ਕਮਾ ਸਕਦੇ ਹਨ। ਇਸ ਦੌਰਾਨ ਸੁਖਜਿੰਦਰ ਸਿੰਘ ਮਾਵੀ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕੰਪਨੀ ਦੇ ਨੁਮਾਇੰਦੇ ਸੁਰਿੰਦਰ ਸਿੰਘ, ਬਰਜਿੰਦਰ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।