
ਕਿਸਾਨਾਂ ਵੱਲੋਂ ਮੁਹਾਲੀ ਵਿੱਚ ਕੇਂਦਰੀ ਮੰਤਰੀ ਸੋਮ ਪ੍ਕਾਸ਼ ਦੀ ਕੋਠੀ ਦਾ ਘਿਰਾਓ
ਖੇਤੀ ਕਾਨੂੰਨ ਤੇ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਸਾੜੇ
ਨਬਜ਼-ਏ-ਪੰਜਾਬ, ਮੁਹਾਲੀ 5 ਜੂਨ:
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਮੁਹਾਲੀ ਇਲਾਕੇ ਦੇ ਕਿਸਾਨਾਂ ਵੱਲੋਂ ਸੈਕਟਰ-70 ਵਿੱਚ ਕੇਂਦਰੀ ਰਾਜ ਮੰਤਰੀ ਸੋਮ ਪ੍ਕਾਸ਼ ਦੀ ਕੋਠੀ ਦਾ ਘਿਰਾਓ।
ਇਸ ਮੌਕੇ ਕਿਸਾਨ ਆਗੂ ਮੇਹਰ ਸਿੰਘ ਥੇੜੀ, ਪਰਵਿੰਦਰ ਸਿੰਘ ਸੋਹਾਣਾ, ਕਿਰਪਾਲ ਸਿੰਘ ਸਿਆਊ, ਕੁਲਵੰਤ ਸਿੰਘ ਤਿਰਪੜੀ, ਜਸਪਾਲ ਸਿੰਘ ਨਿਆਮੀਆਂ, ਗੁਰਪ੍ਰੀਤ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਕਰਮਜੀਤ ਸਿੰਘ, ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਗੁਰਮੀਤ ਸਿੰਘ ਸੋਹਾਣਾ, ਗੀਤਇੰਦਰ ਸਿੰਘ ਗਿੱਲ, ਰਜਿੰਦਰ ਸਿੰਘ ਢੋਲਾ ਨੇ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਮੋਦੀ ਸਰਕਾਰ ਨੂੰ ਰੱਜ ਕੇ ਕੋਸਿਆ ਅਤੇ ਜਬਰਦਸਤ ਨਾਅਰੇਬਾਜ਼ੀ ਕੀਤੀ। ਮੁਹਾਲੀ ਪੁਲੀਸ ਵੱਲੋਂ ਅੈਂਟਰੀ ਪੁਆਇੰਟਾਂ ਤੇ ਬੈਰੀਕੇਟ ਲਗੲ ਕੇ ਸੁਰੱਖਿਆ ਦੇ ਸਖਤ ਇੰਤਜ਼ਾਰ ਕੀਤੇ ਗਏ ਹਨ।
ਇਸ ਦੌਰਾਨ ਕਿਸਾਨਾਂ ਨੇ ਮੰਤਰੀ ਦੀ ਕੋਠੀ ਬਾਹਰ ਕਾਲੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਅਤੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਸਾੜੇ ਗਏ।

ਇਸ ਮੌਕੇ ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਮਿੰਦਰ ਸੋਹਾਣਾ, ਗੋਲਡੀ ਰਾਏਪੁਰ, ਕੁਲਵਿੰਦਰ ਸਿੰਘ ਭੁਪਿੰਦਰ ਸਿੰਘ ਜੱਸੜ, ਜਗਜੀਤ ਸਿੰਘ ਕਰਾਲਾ, ਲਖਵਿੰਦਰ ਸਿੰਘ ਕਰਾਲਾ, ਹਰਦੀਪ ਸਿੰਘ ਜੀਰਕਪੁਰ, ਕਮਲਜੀਤ ਸਿੰਘ ਲਾਂਡਰਾਂ, ਗੁਰਜੰਟ ਸਿੰਘ, ਜਸਬੀਰ ਸਿੰਘ, ਜਸਪਾਲ ਸਿੰਘ ਲਾਂਡਰਾਂ, ਗੁਰਜੀਤ ਮਾਮਾ, ਸੱਜਣ ਸਿੰਘ, ਇੰਦਰਜੀਤ ਸਿੰਘ ਗਰੇਵਾਲ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਕ ਨੌਜਵਾਨ ਆਗੂ ਗੀਤਇੰਦਰ ਸਿੰਘ ਗਿੱਲ ਨੇ ਕੀਤਾ।