Share on Facebook Share on Twitter Share on Google+ Share on Pinterest Share on Linkedin ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਨਾ ਪੂਰੇ ਕਰਨ ਦੇ ਦੋਸ਼ ਵਿੱਚ ਪਿੰਡ ਨਿਆਂਮੀਆਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਭਾਜਪਾ ਸਰਕਾਰ ਬਣਨ ਤੇ ਕਮੇਟੀ ਦੀ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰ ਦਿੱਤਾ ਜਾਵੇਗਾ ਅਤੇ ਕਿਸਾਨਾਂ ਦਾ ਸਾਰਾ ਕਰਜਾ ਮਾਫ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹੁਣ ਮੋਦੀ ਸਰਕਾਰ ਬਣੇ ਨੂੰ ਚਾਰ ਸਾਲ ਹੋ ਗਏ ਹਨ ਪਰ ਇਹ ਦੋਵੇੱ ਮੰਗਾਂ ਮੋਦੀ ਸਰਕਾਰ ਵਲੋੱ ਪੂਰੀਆਂ ਨਹੀਂ ਕੀਤੀਆਂ ਗਈਆਂ। ਉਹਨਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਉਪਰੋਕਤ ਦੋਵੇਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਇਸ ਮੌਕੇ ਗਿਆਨ ਸਿੰਘ ਧੜਾਕ, ਜਸਪਾਲ ਸਿੰਘ ਨਿਆਮੀਆਂ, ਬਹਾਦਰ ਸਿੰਘ ਗਿੱਲ, ਪਰਦੀਪ ਸਿੰਘ, ਹਰਵਿੰਦਰ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਸਰਦੂਲ ਸਿੰਘ, ਹਰਨੇਕ ਸਿੰਘ, ਪ੍ਰਗਟ ਸਿੰਘ, ਕੁਲਦੀਪ ਸਿੰਘ, ਪਵਿੱਤਰ ਸਿੰਘ, ਮਨਪ੍ਰੀਤ ਸਿੰਘ, ਕੁਲਵੀਰ ਸਿੰਘ, ਰਣਜੀਤ ਸਿੰਘ, ਸੇਵਾ ਸਿੰਘ, ਕੁਲਵਿੰਦਰ ਸਿੰਘ, ਰਣਧੀਰ ਸਿੰਘ, ਬੂਟਾ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ