Share on Facebook Share on Twitter Share on Google+ Share on Pinterest Share on Linkedin ਕਾਂਗਰਸ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਦਾ ਭਰੋਸਾ ਉੱਠਿਆ: ਕਿਸ਼ਨਪੁਰਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 1 ਜੁਲਾਈ ਕਿਸਾਨੀ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਵੋਟ ਬੈਂਕ ਰਿਹਾ ਪਰ ਕਰਜ਼ੇ ਦੀ ਭੰਨੀ ਕਿਸਾਨੀ ਨੇ ਕਾਂਗਰਸ ਦੇ ਝੂਠੇ ਲਾਰਿਆਂ ਤੇ ਵਿਸ਼ਵਾਸ ਕਰਕੇ ਕਰਜੇ ਤੋਂ ਛੁਟਕਾਰਾ ਪਾਉਣ ਲਈ ਚੋਣਾਂ ਵਿਚ ਕਾਂਗਰਸ ਨੂੰ ਵੱਡੇ ਪੱਧਰ ’ਤੇ ਵੋਟਾਂ ਪਾਕੇ ਜਿਤਾਇਆ ਪਰ ਸਰਕਾਰ ਵੱਲੋਂ ਬਜਟ ਇਜਲਾਸ਼ ਵਿਚ ਸਪੱਸ਼ਟ ਨਾ ਲਏ ਗਏ ਫੈਸ਼ਲੇ ਕਾਰਨ ਪੰਜਾਬ ਦੇ ਕਿਸਾਨ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਟੇਟ ਐਵਾਰਡੀ ਕਿਸਾਨ ਦਲਵਿੰਦਰ ਸਿੰਘ ਕਿਸ਼ਨਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਪੰਜਾਬ ਅਤੇ ਕੋਆਰਡੀਨੇਟਰ ਹਲਕਾ ਖਰੜ ਨੇ ਲਿਖਤੀ ਪ੍ਰੈਸ ਬਿਆਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਮਹਿਲ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੀਆਂ ਨੀਂਹਾਂ ਤੇ ਟਿਕਿਆ ਹੋਇਆ ਹੈ ਜੇ ਕਿਸਾਨ ਹੁਣ ਵੀ ਇਸੇ ਤਰ੍ਹਾਂ ਖੁਦਕੁਸ਼ੀਆਂ ਕਰਦੇ ਰਹੇ ਤਾਂ ਕਾਂਗਰਸ ਦੀ ਸਰਕਾਰ ਜਿਆਦਾ ਸਮਾਂ ਸਥਿਰ ਨਹੀਂ ਰਹਿ ਸਕਦੀ। ਕਿਸ਼ਨਪੁਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਜੇ ਉਹ ਆਪ ਉਹ ਕਿਸਾਨੀ ਮਸਲਿਆਂ ਪ੍ਰਤੀ ਸੁਹਿਰਦ ਹਨ ਤਾਂ ਵਿੱਤ ਵਿਭਾਗ ਆਪਣੇ ਹੱਥਾਂ ਵਿਚ ਲੈਕੇ ਕਿਸਾਨੀ ਪ੍ਰਤੀ ਕੀਤੇ ਵਾਅਦਿਆਂ ਮੁਤਾਬਿਕ ਕਰਜੇ ਸਬੰਧੀ ਕੋਈ ਸਪਸ਼ੱਟ ਸਟੈਂਡ ਲੈਣ ਕਿਉਂਕਿ ਕਿਸਾਨਾਂ ਵਿਚ ਅੱਜ ਬਹੁਤ ਵੱਡਾ ਭੰਬਲ਼ਭੂਸਾ ਬਣਿਆ ਹੋਇਆ ਹੈ ਕਿ ਪੰਜਾਬ ਦੇ ਮੁਖ ਮੰਤਰੀ ਕੁਝ ਹੋਰ ਕਹਿ ਰਹੇ ਹਨ ਤੇ ਸਰਕਾਰ ਦਾ ਵਿੱਤ ਮੰਤਰੀ ਕੁਝ ਹੋਰ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਵੈਸੇ ਵੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਿਆਨਾਂ ਤੋਂ ਕਿਸਾਨਾਂ ਦਾ ਵਿਸ਼ਵਾਸ ਟੁੱਟ ਚੁੱਕਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ