ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਘੱਟ ਮੁਆਵਜ਼ੇ ਦੇ ਮੁੱਦੇ ’ਤੇ ਵਿਧਾਇਕ ਕੁਲਵੰਤ ਸਿੰਘ ਨੂੰ ਮਿਲੇ ਕਿਸਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ:
ਜਿਲ੍ਹਾ ਮੁਹਾਲੀ ਵਿਖੇ ਨਵੇਂ ਬਣਾਏ ਜਾ ਰਹੇ ਨੈਸ਼ਨਲ ਹਾਈਵੇ 205 ਲਈ ਆਈਟੀ ਸਿਟੀ ਮੁਹਾਲੀ ਤੋਂ ਖਰੜ ਕੁਰਾਲੀ ਤੱਕ ਕਿਸਾਨਾਂ ਤੋਂ ਜ਼ਬਰਦਸਤੀ ਘੱਟ ਰੇਟ ਤੇ ਜਮੀਨ ਅਕਵਾਇਰ ਕੀਤੇ ਜਾਣ ਦੇ ਖ਼ਿਲਾਫ਼ ਪੀੜਤ ਕਿਸਾਨਾਂ ਵੱਲੋਂ ਅੱਜ ਹਲਕਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਇੱਕ ਪੱਤਰ ਲਿਖ ਕੇ ਉਨ੍ਹਾਂ ਨੂੰ ਜ਼ਮੀਨ ਦਾ ਬਣਦਾ ਮੁਆਵਜਾ ਦਿਵਾਊਣ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਕਿਸਾਨ ਆਗੂਆਂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਦੱਸਿਆ ਕਿ ਕਿਸਾਨ ਇਨਸਾਫ਼ ਲਈ ਵੱਡੇ ਫੈਸਲੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋੱ ਕੌੜੀਆਂ ਦੇ ਭਾਅ ਨੈਸ਼ਨਲ ਹਾਈਵੇ ਅਥਾਰਟੀ ਨੂੰ ਜ਼ਮੀਨ ਅਕਵਾਇਰ ਕਰਵਾਈ ਜਾਂ ਰਹੀ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਮੁਹਾਲੀ ਵਿਖੇ ਜਮੀਨ ਦਾ ਰੇਟ 4 ਤੋ 5 ਕਰੋੜ ਪ੍ਰਤੀ ਏਕੜ ਹੈ ਅਤੇ ਇਹ ਸਾਰੀ ਜ਼ਮੀਨ ਮੁਹਾਲੀ ਮਾਸਟਰ ਪਲਾਨ ਵਿੱਚ ਹੈ।
ਉਨ੍ਹਾਂ ਕਿਹਾ ਕਿ ਪ੍ਰਸਾਸਨ ਵੱਲੋਂ ਜ਼ਮੀਨ ਦਾ ਅਵਾਰਡ ਜਾਰੀ ਕੀਤੇ ਬਿਨਾ ਕਿਸਾਨਾਂ ਨੂੰ ਜ਼ਮੀਨ ਦੇ ਪੈਸੇ ਚੁੱਕਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਮੁਹਾਲੀ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਐਵਾਰਡ ਤੇ ਨਵੀਂ ਬਣਨ ਵਾਲੀ ਸੜਕ ਦਾ ਨਕਸ਼ਾ ਜਨਤਕ ਨਹੀਂ ਕੀਤਾ ਹੈ ਅਤੇ ਸੁਣਨ ਵਿਚ ਆ ਰਿਹਾ ਕਿ ਇਸ ਸੜਕ ਦੀ ਉਚਾਈ ਕਰੀਬ 17 ਫੁੱਟ ਦੇ ਲੱਗਭੱਗ ਹੈ ਤੇ ਇਸ ਨਾਲ ਕੋਈ ਸਰਵਿਸ ਰੋਡ ਵੀ ਨਹੀਂ ਬਣਾਈ ਜਾ ਰਹੀ। ਅਜਿਹਾ ਹੋਣ ਤੇ ਇਸ ਨਾਲ ਇਲਾਕੇ ਦੀ ਸਾਰੀ ਜ਼ਮੀਨ ਦੀ ਕੀਮਤ ਘੱਟ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਵੇਗਾ।
ਇਸ ਮੌਕੇ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਵਿੱਚ ਕਿਸਾਨਾਂ ਧੱਕਾ ਨਹੀਂ ਹੋਵੇਗਾ ਤੇ ਜਲਦ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਦੀਦਾਰ ਸਿੰਘ ਗੁਡਾਣਾ, ਜਸਵਿੰਦਰ ਸਿੰਘ ਢੇਲਪੁਰ, ਬੇਅੰਤ ਸਿੰਘ ਢੇਲਪੁਰ, ਜਤਿੰਦਰ ਸਿੰਘ ਢੇਲਪੁਰ, ਹਰਮਿੰਦਰ ਸਿੰਘ ਗੁਡਾਣਾ ਜਸਵੀਰ ਸਿੰਘ ਗੋਬਿੰਦਗੜ੍ਹ ਆਦਿ ਹਾਜ਼ਰ ਸਨ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…