Share on Facebook Share on Twitter Share on Google+ Share on Pinterest Share on Linkedin ਕਿਸਾਨ ਝੋਨੇ ਦੇ ਖੇਤਾਂ ਵਿੱਚ ਹੈਪੀ ਸੀਡਰ ਰਾਹੀਂ ਕਣਕ ਦੀ ਬਿਜਾਈ ਕਰਕੇ ਵੱਧ ਪੈਦਾਵਰ ਲੈਣ: ਡੀਸੀ ਸਪਰਾ ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਬਿਨਾਂ ਕੀਤੀ ਜਾ ਸਕਦੀ ਹੈ ਕਣਕ ਦੀ ਬਿਜਾਈ ਚੋਲਟਾ ਖੁਰਦ ਦੇ ਕਿਸਾਨ ਵਰਿੰਦਰ ਸਿੰਘ ਦੇ ਖੇਤ ਵਿੱਚ ਡੀਸੀ ਵੱਲੋਂ ਹੈਪੀ ਸੀਡਰ ਰਾਹੀਂ ਕਣਕ ਦੀ ਬਿਜਾਈ ਦਾ ਲਿਆ ਜਾਇਜ਼ਾ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 17 ਨਵੰਬਰ: ਕਿਸਾਨ ਝੋਨੇ ਦੇ ਖੇਤਾਂ ਵਿਚ ਹੈਪੀ ਸੀਡਰ ਰਾਂਹੀ ਕਣਕ ਦੀ ਬਿਜਾਈ ਕਰਕੇ ਵੱਧ ਪੈਦਾਵਰ ਲੈ ਸਕਦੇ ਹਨ ਅਤੇ ਹੈਪੀ ਸੀਡਰ ਰਾਂਹੀ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਬਿਨ੍ਹਾਂ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਸਪਰਾ ਨੇ ਪਿੰਡ ਚੋਲਟਾ ਖੁਰਦ ਵਿਖੇ ਕਿਸਾਨ ਵਰਿੰਦਰ ਸਿੰਘ ਦੇ ਖੇਤ ਵਿਚ ਆਤਮਾ ਸਕੀਮ ਅਧੀਨ ਹੈਪੀ ਸੀਡਰ ਨਾਲ ਕਣਕ ਦੀ ਕੀਤੀ ਬਿਜਾਈ ਦਾ ਜਾਇਜਾ ਲੈਣ ਮੌਕੇ ਦਿੱਤੀ। ਸ੍ਰੀਮਤੀ ਸਪਰਾ ਨੇ ਇਸ ਮੌਕੇ ਜੁੜੇ ਕਿਸਾਨਾਂ ਨੂੰ ਦੱਸਿਆ ਕਿ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦਾ ਮੁੱਖ ਮੰਤਵ ਵਾਤਾਵਰਣ ਨੂੰ ਪ੍ਰਦੂਸਿਤ ਹੋਣ ਤੋਂ ਬਚਾਉਣ ਦੇ ਨਾਲ-ਨਾਲ ਪਾਣੀ ਦੀ ਬੱਚਤ ਕਰਨਾ, ਨਦੀਨ ਨਾਸ਼ਕਾਂ ਦੀ ਘੱਟ ਵਰਤੋਂ ਕਰਨਾ ਅਤੇ ਘੱਟ ਮਿਹਨਤ ਕਰਕੇ ਵੱਧ ਝਾੜ ਪ੍ਰਾਪਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨਾ ਕਿਸਾਨ ਭਰਾਵਾਂ ਲਈ ਬੇਹੱਦ ਲਾਹੇਵੰਦ ਹੈ ਕਿਉਂਕਿ ਇਸ ਤਰ੍ਹਾਂ ਕਣਕ ਦੀ ਬਿਜਾਈ ਕਰਨ ਨਾਲ ਖਾਦ ਦੀ ਘੱਟ ਵਰਤੋ ਅਤੇ ਪਾਣੀ ਦੀ ਵਰਤੋਂ ਵੀ ਘੱਟ ਹੁੰਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਦੇ ਨਾੜ ਨੂੰ ਅੱਗ ਨਾ ਲਗਾ ਕੇ ਆਪਣੇ ਖੇਤਾਂ ਵਿਚ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਨ ਜਿਸ ਨਾਲ ਕਿਸਾਨਾਂ ਦਾ ਘੱਟ ਖਰਚਾ ਆਵੇਗਾ ਅਤੇ ਕਣਕ ਦਾ ਝਾੜ ਵੀ ਵਧੇਗਾ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਉੱਤਮ ਬੀਜ ਸਬਸਿਡੀ ਤੇ ਦਿੱਤੇ ਜਾ ਰਹੇ ਹਨ ਅਤੇ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ 2650 ਕੁਇੰਟਲ ਕਣਕ ਦਾ ਬੀਜ ਸਬਸਿਡੀ ਤੇ ਵੰਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਤਸਦੀਕ ਸੁਦਾ ਬੀਜ ਤੇ ਕਿਸਾਨਾਂ ਨੂੰ ਬੀਜ ਦੀ ਕੀਮਤ ਦਾ 50 ਫੀਸਦੀ ਜਾਂ ਵੱਧ ਤੋਂ ਵੱਧ 01 ਹਜਾਰ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਕਿਸਾਨਾਂ ਨੂੰ ਦਿੱਤੀ ਜਾਵੇਗੀ ਅਤੇ ਇਹ ਸਬਸਿਡੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ਤੇ ਦਿੱਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਪਰਮਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਕਿਸਾਨਾਂ ਨੂੰ ਹੈਪੀ ਸੀਡਰ ਨਾਲ ਕੀਤੀ ਬਿਜਾਈ ਸਬੰਧੀ ਮੌਕੇ ਤੇ ਤਕਨੀਕੀ ਜਾਣਕਾਰੀ ਦਿੱਤੀ ਗਈ ਕਿਸਾਨਾਂ ਨੂੰ ਇਹ ਵੀ ਦੱਸਿਆ ਕਿ ਝੋਨੇ ਦੀ ਨਾੜ ਨੂੰ ਖੇਤ ਵਿਚ ਦਬਾਉਣ ਨਾਲ ਰਸਾਇਣਿਕ ਖਾਦਾਂ ਦੀ ਘੱਟ ਵਰਤੋਂ ਹੁੰਦੀ ਹੈ ਅਤੇ ਜਮੀਨ ਦੀ ਸਿਹਤ ਵੀ ਬਰਕਰਾਰ ਰਹਿੰਦੀ ਹੈ। ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਉ ਸ਼ਕਤੀ ਨਸ਼ਟ ਹੁੰਦੀ ਹੈ ਉੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਸਾਡੇ ਮਿੱਤਰ ਕੀੜੇ ਵੀ ਮਾਰੇ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਹੈਪੀ ਸੀਡਰ ਰਾਹੀਂ ਕਣਕ ਦੀ ਬਿਜਾਈ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਜੋਰਾ ਸਿੰਘ ਭੁੱਲਰ ਸਾਬਕਾ ਸਰਪੰਚ ਚੱਪੜਚਿੜੀ, ਖੇਤੀਬਾੜੀ ਅਫ਼ਸਰ ਖਰੜ ਪ੍ਰਦੀਪ ਕੁਮਾਰ ਸ਼ਰਮਾ, ਖੇਤੀਬਾੜੀ ਵਿਕਾਸ ਅਫ਼ਸਰ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਡੀਪੀਡੀ ਆਤਮਾ, ਪ੍ਰਭਮਨਿੰਦਰ ਕੌਰ ਅਤੇ ਕਿਸਾਨ ਬਹਾਦਰ ਸਿੰਘ, ਦਵਿੰਦਰ ਸਿੰਘ ਆਦਿ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ