ਕਾਂਗਰਸ ਸਰਕਾਰ ਦੇ ਸ਼ਾਸਨ ਵਿੱਚ ਕਿਸਾਨਾਂ ਨੂੰ ਕਦੇ ਵੀ ਫਸਲ ਵੇਚਣ ਵਿੱਚ ਦਿੱਕਤ ਨਹੀਂ ਆਈ: ਸਿੱਧੂ

ਬਲਬੀਰ ਸਿੱਧੂ ਨੇ ਭਾਗੋਮਾਜਰਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਮੰਡੀ ਵਿੱਚ ਫਸਲ ਲੈ ਕੇ ਪਹੁੰਚੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਸਾਬਕਾ ਸਿਹਤ ਮੰਤਰੀ ਤੇ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਲਾਂਡਰਾਂ ਨੇੜੇ ਭਾਗੋਮਾਜਰਾ ਸੀਜ਼ਨ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਸ੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸ਼ਾਸਨ ਵਿੱਚ ਕਦੇ ਵੀ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ। ਕਿਸਾਨਾਂ ਨੂੰ ਫਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨਾਲੋਂ-ਨਾਲ ਹੁੰਦੀ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਵੀ ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਸਾਬਕਾ ਮੰਤਰੀ ਨੇ ਦੱਸਿਆ ਕਿ ਭਾਗੋਮਾਜਰਾ ਮੰਡੀ ਵਿੱਚ ਹੁਣ ਤੱਕ 9891 ਕੁਇੰਟਲ ਝੋਨਾ ਪੁੱਜਿਆ ਹੈ, ਜਿਸ ਦੀ ਖ਼ਰੀਦ ਅਤੇ ਲਿਫ਼ਟਿੰਗ ਦਾ ਕੰਮ ਜਾਰੀ ਹੈ ਜਦੋਂਕਿ ਪਿਛਲੀ ਅਕਾਲੀ ਸਰਕਾਰ ਦੇ ਸ਼ਾਸਨ ਵਿੱਚ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀਆਂ ਫਸਲਾਂ ਵੇਚਣ ਲਈ ਹਮੇਸ਼ਾ ਰੁਲਣਾ ਪੈਂਦਾ ਸੀ। ਇਸ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਉਂਕਿ ਕਈ ਵਾਰ ਨਮੀ ਜ਼ਿਆਦਾ ਹੋਣ ਕਾਰਨ ਝੋਨਾ ਖ਼ਰੀਦਣ ਵਿੱਚ ਦਿੱਕਤਾਂ ਪੇਸ਼ ਆਉਂਦੀਆਂ ਹਨ।

ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਦਲਵਿੰਦਰ ਸਿੰਘ, ਮੰਡੀ ਸੁਪਰਵਾਈਜ਼ਰ ਬਲਵਿੰਦਰ ਸਿੰਘ, ਆਕਸ਼ਨ ਰਿਕਾਰਡਰ ਲਖਵਿੰਦਰ ਸਿੰਘ, ਬਲਾਕ ਸਮਿਤੀ ਮੈਂਬਰ ਬਲਜੀਤ ਸਿੰਘ ਭਾਗੋਮਾਜਰਾ, ਅਵਤਾਰ ਸਿੰਘ ਤਾਰੀ ਸਰਪੰਚ ਭਾਗੋਮਾਜਰਾ, ਸੁਦੇਸ਼ ਗੋਗਾ ਸਰਪੰਚ ਬੈਰੋਂਪੁਰ, ਅਜਾਇਬ ਸਿੰਘ ਪੂਨੀਆ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ ਬੜੀ, ਆੜ੍ਹਤੀ ਰਾਜੀਵ ਕੁਮਾਰ, ਐਸਪੀ ਟਰੇਡਿੰਗ ਕੰਪਨੀ ਦੇ ਮਾਲਕ ਸੁਖਪਾਲ ਸਿੰਘ ਅਤੇ ਆੜ੍ਹਤੀ ਪਰਮਜੀਤ ਸਿੰਘ ਪਾਸੀ ਹਾਜ਼ਰ ਸਨ।

Load More Related Articles

Check Also

AAP government has done nothing but fooled the people in the last three years: Sidhu

AAP government has done nothing but fooled the people in the last three years: Sidhu Congr…