ਕਿਸਾਨਾਂ, ਪਾਵਰਕੌਮ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਨਬਜ਼-ਏ-ਪੰਜਾਬ, ਮੁਹਾਲੀ, 6 ਸਤੰਬਰ:
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਪਾਵਰਕੌਮ ਟੀਐਸਯੂ ਸਰਕਲ ਮੁਹਾਲੀ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਮੁਹਾਲੀ ਵੱਲੋਂ ਸਾਂਝੇ ਤੌਰ ’ਤੇ ਅੱਜ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੀ ਆਪ ਸਰਕਾਰ ਦੀ ਨਿੱਜੀਕਰਨ ਨੀਤੀ ਦਾ ਵਿਰੋਧ, ਬਿਜਲੀ ਕਾਨੂੰਨ 2003 ਅਤੇ 2022 ਦਾ ਵਿਰੋਧ ਕਰਦਿਆਂ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ’ਤੇ ਲਾਇਆ ਐਸਮਾ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਅਤੇ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦੌਰਾਨ ਧਰਨਾਕਾਰੀਆਂ ਨੇ ਏਡੀਸੀ ਸ਼ਿਆਮਕਰਨ ਤਿੜਕੇ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਿਆ ਜਾਵੇ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਡੇਰਾਬੱਸੀ ਬਲਾਕ ਦੇ ਪ੍ਰਧਾਨ ਲਖਵਿੰਦਰ ਸਿੰਘ ਹੈਪੀ, ਗੁਰਚਰਨ ਸਿੰਘ ਟੌਹੜਾ, ਟੀਐਸਯੂ ਦੇ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ, ਸਾਬਕਾ ਪ੍ਰਧਾਨ ਲੱਖਾ ਸਿੰਘ, ਜਤਿੰਦਰ ਸਿੰਘ, ਜਗਦੀਪ ਸਿੰਘ, ਰਜਿੰਦਰ ਸਿੰਘ, ਗੁਰਭਜਨ ਸਿੰਘ ਧਰਮਗੜ੍ਹ, ਗੁਰਵਿੰਦਰ ਸਿੰਘ ਹਸਨਪੁਰ, ਸਤਵੰਤ ਸਿੰਘ, ਬਿਕਰਮ ਸਿੰਘ, ਜਸਪਾਲ ਸਿੰਘ, ਰਾਧੇ ਸਰਣ, ਹਰਬੰਸ ਸਿੰਘ, ਅਜੀਤ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਸ਼ਰਨਜੀਤ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਵਿਜੇ ਕੁਮਾਰ, ਸੁਰਿੰਦਰ ਮੱਲ੍ਹੀ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਰਮੇਸ਼ ਗੁਪਤਾ, ਰਣਜੀਤ ਸਿੰਘ ਜੇਈ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਬੁਲਾਰਿਆਂ ਨੇ ਕੀਤੀ ਕਿ ਬਿਜਲੀ ਖੇਤਰ ਵਿੱਚ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤੇ ਜਾਣ, ਕੰਮ ਕਾਰ ਅਨੁਸਾਰ ਨਵੀਆਂ ਰੈਗੂਲਰ ਅਸਾਮੀਆਂ ਦੀ ਭਰਤੀ ਕੀਤੀ ਜਾਵੇ। ਨਾਲ ਹੀ ਆਊਟ ਸੋਰਸ ਕਾਮੇ, ਵਰਕਚਾਰਜ ਅਤੇ ਠੇਕੇ ਮੁਲਾਜ਼ਮਾਂ ਨੂੰ ਘੱਟ-ਘੱਟ ਉਜਰਤ ਦੇਣ, ਨੰਬਰ ਕਾਨੂੰਨ ਰੱਦ ਕਰਨ, ਸੀ.ਆਰ.ਏ. 295/19 ਵਿਚ ਭਰਤੀ ਕੀਤੇ ਸਹਾਇਕ ਲਾਇਨਮੈਨਾਂ ਤੇ ਦਰਜ ਪੁਲੀਸ ਕੇਸ ਅਤੇ ਵਿਭਾਗੀ ਕਾਰਵਾਈ ਰੱਦ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਕਾਨੂੰਨ ਲਾਗੂ ਕਰਨ, ਪਟਿਆਲਾ ਸਰਕਲ ਦੇ ਮੁਅੱਤਲੀ ਕਰਮਚਾਰੀਆਂ ਨੂੰ ਬਹਾਲ ਕਰਕੇ ਪੈਨਸ਼ਨਰੀ ਲਾਭ ਦੇਣ ਅਤੇ ਸਿਆਸੀ ਅਧਾਰ ’ਤੇ ਕੀਤੀਆਂ ਬਦਲੀਆਂ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਸਭ ’ਤੇ ਲਾਗੂ ਕਰਨ, ਸਮੂਹ ਪੈਨਸ਼ਨਰ ਮੁਲਾਜ਼ਮਾਂ ਦੀ ਪੈਨਸ਼ਨ ਨੂੰ ਬੰਦ ਕਰਨ ਦੀ ਤਜਵੀਜ਼ ਰੱਦ ਕਰਨ, ਆਰਟੀਐਮ ਅਤੇ ਉ.ਸੀ. ਕਾਮਿਆਂ ਨੂੰ ਸਹਾਇਕ ਲਾਈਨਮੈਨ ਅਤੇ ਐਸਐਸਏ ਪਦਉਨਤ ਕਰਕੇ ਉੱਚ ਅਹੁਦੇ ਦਾ ਸਕੂਲ ਲਾਗੂ ਕਰਨ ਅਤੇ ਪੈਨਸ਼ਨਰ ਸਾਥੀਆਂ ’ਤੇ 200 ਰੁਪਏ ਮਹੀਨਾ ਜਜੀਆ ਟੈਕਸ ਵਸੂਲੀ ਬੰਦ ਕਰਨ ਦੀ ਮੰਗ ਕੀਤੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…