ਕਿਸਾਨ ਜ਼ਮੀਨ ਦੀ ਉਪਜਾਉ ਸ਼ਕਤੀ ਨੂੰ ਬਚਾਉਣ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਪਰਾਲੀ ਅੱਗ ਨਾ ਲਗਾਉਣ: ਸਪਰਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 7 ਅਕਤੂਬਰ:
ਕਿਸਾਨ ਆਪਣੀ ਜਮੀਨ ਦੀ ਉਪਜਾਉ ਸ਼ਕਤੀ ਨੂੰ ਕਾਇਮ ਰੱਖਣ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਝੋਨੇ ਦੀ ਪਰਾਲੀ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ। ਸਗੋ ਅਧੁਨਿਕ ਮਸੀਨਾ ਦੀ ਵਰਤੋਂ ਕਰਕੇ ਇਸ ਨੁੰੂ ਖਾਦ ਦੇ ਤੌਰ ਤੇ ਵਰਤੋਂ ਵਿੱਚ ਲਿਆਉਣ। ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਖੇਤੀਬਾੜੀ ਵਿਭਾਗ ਵੱਲੋਂ ਮਾਜਰੀ ਬਲਾਕ ਦੇ ਪਿੰਡ ਭਜੌਲੀ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੁਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਏ ਗਏ ਜਾਗਰੂਕਤਾ ਕੈਂਪ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ ਤੇ ਵੀ ਮਾੜਾ ਅਸਰ ਪੈਂਦਾ ਹੈ। ਜਿਸ ਨਾਲ ਤਰ੍ਹਾਂ, ਤਰ੍ਹਾਂ ਦੀਆਂ ਬਿਮਾਰੀਆਂ ਵੀ ਫੈਲਦੀਆਂ ਹਨ। ਉਨ੍ਹਾਂ ਦੱਸਿਆ ਕਿ ਮਾਣਯੋਗ ਗਰੀਨ ਟ੍ਰਿਬਿਉਨਲ ਨਵੀਂ ਦਿੱਲੀ ਵੱਲੋਂ ਵੀ ਹੁਕਮ ਦਿੱਤੇ ਗਏ ਹਨ ਕਿ ਇਹ ਝੋਨੇ ਦੀ ਪਰਾਲੀ ਨੂੰ ਅਤੇ ਰਹਿੰਦ ਖੁਹੰਦ ਨੂੰ ਅੱਗ ਨਾ ਲਗਾਈ ਜਾਵੇ। ਸਾਨੂੰ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਉਨ੍ਹਾਂ ਇਸ ਮੌਕੇ ਦੱਸਿਆ ਕਿ ਕਿਸਾਨਾਂ ਨੂੰ ਸਹਿਕਾਰੀ ਸੁਸਾਇਟੀਆਂ ਰਾਹੀਂ ਅਧੁਨਿਕ ਮਸੀਨਰੀ ਕਿਰਾਏ ਤੇ ਮੁਹੱਈਆ ਕਰਵਾਈ ਜਾਵੇਗੀ। ਜਿਸ ਸਬੰਧੀ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਆਰ. ਸਹਿਕਾਰੀ ਸਭਾਵਾਂ ਨਾਲ ਮੀਟਿੰਗ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਗੱਤਾ ਮਿੱਲਾਂ ਤੇ ਬਾਇਓਮਾਂਸ ਪਲਾਟਾਂ ਵਾਲਿਆਂ ਨਾਲ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਕਰਕੇ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦੀ ਜਾ ਸਕੇ। ਸ੍ਰੀਮਤੀ ਸਪਰਾ ਨੇ ਇਸ ਮੌਕ ਮਲਚਰ, ਪਲਟਾਓ ਹਲ, ਰੋਟਾਵੇਟਰ, ਕੰਬਾਇਨ ਤੇ ਲਗਾਏ ਸੁਪਰ ਸਟਰਾ ਮੈਨੇਜਮੈਂਟ ਸਿਸਟਮ ਦਾ ਜਾਇਜਾ ਵੀ ਲਿਆ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਨਵੀ ਮਸੀਨਰੀ ਲਈ ਐਕਸਪੋਜਰ ਵਿਜਟ ਕਰਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਸ੍ਰੀਮਤੀ ਸਪਰਾ ਨੇ ਹੋਰ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪ ਕਲੱਸਟਰ ਬਣਾ ਕੇ ਹੋਰ ਪਿੰਡਾਂ ਵਿੱਚ ਵੀ ਲਗਾਏ ਜਾਣ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਲੱਸਟਰ ਬਣਾ ਕੇ ਪਿੰਡ ਪੱਧਰ ਤੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱÎਸਿਆ ਕਿ 9 ਅਕਤੂਬਰ ਨੁੰੂ ਪਿੰਡ ਘੜੁੰੂਆਂ ਅਤੇ 10 ਅਕਤੂਬਰ ਨੂੰ ਪਿੰਡ ਫਤਿਹਗੜ੍ਹ ਵਿਖੇ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ ਅਤੇ ਡੇਰਾਬੱਸੀ ਸਬ ਡਵੀਜਨ ਵੀ ਜਾਗਰੂਕਤਾ ਕੈਂਪ ਲਗਾਏ ਜਾਣਗੇ। ਉਨ੍ਹਾਂ ਇਸ ਮੌਕੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ ਅਡਾਪਟ ਕੀਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਸਫਲ ਕਿਸਾਨਾਂ ਨੂੰ ਰਿਸੋਰਸ ਪਰਸ਼ਨ ਦੇ ਤੌਰ ਤੇ ਇਨ੍ਹਾਂ ਕੈਂਪਾਂ ਵਿੱਚ ਦੂਸਰੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਉਨ੍ਹਾਂ ਦਾ ਸਹਿਯੋਗ ਲਿਆ ਜਾਵੇਗਾ।
ਕੈਂਪ ਦੌਰਾਨ ਸਫਲ ਕਿਸਾਨ ਭੁਪਿੰਦਰ ਸਿੰਘ ਬਦਨਪੁਰ, ਮਨਪ੍ਰੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਕਿਸਾਨਾਂ ਨੂੰ ਨਿੱਘੇ ਤਜਰਬੇ ਸਾਂਝੇ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾ ਕੇ ਉਸ ਨੂੰ ਖਾਦ ਦੇ ਤੌਰ ਤੇ ਵਰਤੋਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਾਇਬ ਤਹਿਸੀਲਦਾਰ ਹਰਿੰਦਰ ਪਾਲ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਕੈਂਪ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਪਹਿਲਾਂ ਕਿਸਾਨਾਂ ਨੂੰ ਖੇਤੀ ਸੰਦਾਂ ’ਤੇ ਸਬਸਿਡੀ ਦਿੱਤੀ ਜਾਂਦੀ ਸੀ ਪ੍ਰੰਤੂ ਹੁਣ ਜ਼ਿਲ੍ਹੇ ਨੂੰ ਇਸ ਸਕੀਮ ਤੋਂ ਬਹਾਰ ਕੱਢ ਦਿੱਤਾ ਹੈ। ਕਿਸਾਨਾਂ ਨੇ ਜ਼ਿਲ੍ਹੇ ਨੂੰ ਦੁਬਾਰਾ ਸ਼ਾਮਲ ਕਰਨ ਦੀ ਮੰਗ ਕੀਤੀ। ਉਨ੍ਹਾਂ ਇਸ ਮੌਕੇ ਜੰਗਲੀ ਜਾਨਵਰਾਂ ਕਾਰਨ ਫਸਲਾਂ ਦੇ ਨੁਕਸਾਨ ਸਬੰਧੀ ਵੀ ਮੰਗ ਉਠਾਈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…