ਖੇਤੀ ਆਰਡੀਨੈਂਸ: ਰਿਲਾਇੰਸ ਪੈਟਰੋਲ ਪੰਪ ’ਤੇ ਕਿਸਾਨਾਂ ਦਾ ਧਰਨਾ ਤੇ ਘੇਰਾਬੰਦੀ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਨਾਲ ਜੁੜੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਪਾਸ ਕਰਨ ਖ਼ਿਲਾਫ਼ ਅੰਨਦਾਤਾ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਆਪਣੀ ਜ਼ਿੱਦ ’ਤੇ ਅੜੇ ਹੋਏ ਹਨ। ਲਾਂਡਰਾਂ-ਬਨੂੜ ਸੜਕ ’ਤੇ ਭਾਗੋਮਾਜਰਾ ਨੇੜੇ ਰਿਲਾਇੰਸ ਪੈਟਰੋਲ ਪੰਪ ਰਾਏਪੁਰ ਕਲਾਂ ’ਤੇ ਪਿਛਲੇ 28 ਦਿਨਾਂ ਤੋਂ ਕਿਸਾਨਾਂ ਦਾ ਲੜੀਵਾਰ ਧਰਨ ਅਤੇ ਘੇਰਾਬੰਦੀ ਜਾਰੀ ਹੈ। ਹਾਲਾਂਕਿ ਮਾਲ ਗੱਡੀਆਂ ਦੀ ਆਵਾਜਾਈ ਲਈ ਕਿਸਾਨਾਂ ਨੇ ਰੇਲ ਪਟੜੀਆਂ ਖਾਲੀ ਕਰ ਦਿੱਤੀਆਂ ਹਨ ਪ੍ਰੰਤੂ ਟੋਲ ਪਲਾਜ਼ਾ ਅਤੇ ਰਿਲਾਇੰਸ ਪੈਟਰੋਲ ਪੰਪਾਂ ’ਤੇ ਧਰਨਾ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਰਿਲਾਇੰਸ ਕੰਪਨੀ ਦੇ ਉੱਚ ਅਧਿਕਾਰੀਆਂ ਅਤੇ ਪੈਟਰੋਲ ਪੰਪ ਦੇ ਮਾਲਕ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਧਰਨਾ ਚੁੱਕਣ ਦੀ ਅਪੀਲ ਕੀਤੀ ਗਈ ਪ੍ਰੰਤੂ ਕਿਸਾਨਾਂ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ।
ਇਸ ਮੌਕੇ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ, ਕੁਲਦੀਪ ਸਿੰਘ ਕੁਰੜੀ ਬਲਾਕ ਪ੍ਰਧਾਨ, ਮੀਤ ਪ੍ਰਧਾਨ ਅਵਤਾਰ ਸਿੰਘ ਸਾਬਕਾ ਸਰਪੰਚ, ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਰਿਲਾਇੰਸ ਪੰਪ ’ਤੇ ਉਦੋਂ ਤੱਕ ਕਿਸਾਨਾਂ ਦਾ ਲੜੀਵਾਰ ਧਰਨਾ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਅਤੇ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ। ਆਗੂਆਂ ਨੇ ਕਿਹਾ ਕਿ ਇਕ ਪਾਸੇ ਭਾਜਪਾ ਸਵਦੇਸ਼ੀ ਮੰਚ ਦੇ ਬੈਨਰ ਥੱਲੇ ਭਾਰਤ ਵਿੱਚ ਬਣੀਆਂ ਵਸਤੂਆਂ ਦੀ ਵਿੱਕਰੀ ਅਤੇ ਵਰਤੋਂ ’ਤੇ ਜ਼ੋਰ ਦੇ ਰਹੀ ਹੈ, ਦੂਜੇ ਪਾਸੇ ਕੇਂਦਰ ਸਰਕਾਰ ਖੇਤੀ ਸਬੰਧੀ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ ਅਤੇ ਹੁਕਮਰਾਨ ਸ਼ੁਰੂ ਤੋਂ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਝੂਠੇ ਲਾਰਿਆਂ ਵਿੱਚ ਆਉਣ ਨਹੀਂ ਆਉਣਗੇ ਸਗੋਂ ਇਨਸਾਫ਼ ਪ੍ਰਾਪਤੀ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਕਿਸਾਨਾਂ ਨੇ 18 ਨਵੰਬਰ ਤੱਕ ਲੜੀਵਾਰ ਧਰਨਾ ਜਾਰੀ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦਿਨ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
ਇਸ ਮੌਕੇ ਜਸਪ੍ਰੀਤ ਸਿੰਘ ਸਰਪੰਚ ਪਿੰਡ ਰਾਏਪੁਰ ਕਲਾਂ ਇੰਦਰਜੀਤ ਗਿਰ ਸਰਪੰਚ ਸ਼ਾਮਪੁਰ, ਨਿਰਮਲ ਸਿੰਘ ਸਾਬਕਾ ਸਰਪੰਚ ਮਾਣਕਮਾਜਰਾ, ਹਾਕਮ ਸਿੰਘ ਪੱਤੋਂ, ਸੰਤ ਸਿੰਘ ਕੁਰੜੀ, ਸੁਰਮੁੱਖ ਸਿੰਘ ਭਾਗੋਮਾਜਰਾ, ਕੁਲਵਿੰਦਰ ਸਿੰਘ, ਜਸਬੀਰ ਸਿੰਘ, ਸੁਰਿੰਦਰ ਸਿੰਘ, ਗੁਰਜੰਟ ਸਿੰਘ ਭਾਗੋਮਾਜਰਾ, ਨਰਿੰਦਰ ਸਿੰਘ, ਅਵਤਾਰ ਸਿੰਘ ਸਰਪੰਚ, ਅਮਰੀਕ ਸਿੰਘ, ਮਨਪ੍ਰੀਤ ਸਿੰਘ ਟੋਨੀ, ਅੰਮ੍ਰਿਤਜੋਤ ਸਿੰਘ ਪੂਨੀਆ, ਪਰਵਿੰਦਰ ਸਿੰਘ, ਸ਼ੇਰ ਸਿੰਘ, ਕਾਕਾ ਸਿੰਘ ਮੌਜਪੁਰ ਅਤੇ ਦੀਦਾਰ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…