ਕਿਸਾਨੀ ਸੰਘਰਸ਼: ਚੰਡੀਗੜ੍ਹ ਵਿੱਚ ਪੱਕੇ ਮੋਰਚੇ ਲਈ ਕਿਸਾਨਾਂ ਦੀ ਲਾਮਬੰਦੀ

ਕਿਸਾਨ ਆਗੂ ਅਮਰਜੀਤ ਸਿੰਘ ਸੁੱਖਗੜ੍ਹ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ, ਮੁਹਾਲੀ, 2 ਮਾਰਚ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਜ਼ਿਲ੍ਹਾ ਮੁਹਾਲੀ ਦੀ ਇੱਕ ਅਹਿਮ ਮੀਟਿੰਗ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜ ਮਾਰਚ ਨੂੰ ਚੰਡੀਗੜ੍ਹ ਵਿੱਚ ਲਗਾਏ ਵਾਲੇ ਪੱਕੇ ਮੋਰਚੇ ਸਬੰਧੀ ਆਪਸੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ ਜਥੇਬੰਦੀ ਦੇ ਸੂਬਾ ਸਕੱਤਰ ਪਰਮਦੀਪ ਬੈਦਵਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕਿਸਾਨ ਆਗੂ ਅਮਰਜੀਤ ਸਿੰਘ ਸੁੱਖਗੜ੍ਹ ਨੂੰ ਰਾਜੇਵਾਲ ਯੂਨੀਅਨ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਜਿਸ ਨੂੰ ਹਾਜ਼ਰ ਆਗੂਆਂ ਨੇ ਜੈਕਾਰੇ ਛੱਡ ਕੇ ਪ੍ਰਵਾਨਗੀ ਦਿੱਤੀ। ਸ੍ਰੀ ਬੈਦਵਾਨ ਨੇ ਦੱਸਿਆ ਕਿ ਐਸਕੇਐਮ ਦੇ ਫ਼ੈਸਲੇ ਅਨੁਸਾਰ ਪੰਜ ਮਾਰਚ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾਣ ਵਾਲੇ ਧਰਨੇ ਵਿੱਚ ਮੁਹਾਲੀ ਜ਼ਿਲ੍ਹੇ ’ਚੋਂ ਕਿਸਾਨ 150 ਟਰੈਕਟਰ ਟਰਾਲੀਆਂ ਲੈ ਕੇ ਧਰਨੇ ਵਿੱਚ ਪਹੁੰਚਣਗੇ ਜਦੋਂਕਿ 21 ਕਾਰਾਂ ਦਾ ਵੱਖਰਾ ਕਾਫ਼ਲਾ ਵੀ ਸ਼ਮੂਲੀਅਤ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ’ਤੇ ਦਬਾਅ ਬਣਾਉਣ ਲਈ ਕਿਸਾਨਾਂ ਨੂੰ ਧਰਨੇ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਸਾਥੀ ਆਗੂਆਂ ਨੂੰ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਕਿਸਾਨਾਂ ਦੀ ਲਾਮਬੰਦ ਕਰਨ ਲਈ ਪ੍ਰੇਰਿਆ।
ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਕੈਸ਼ੀਅਰ ਗੁਰਵਿੰਦਰ ਸਿੰਘ, ਹਰਜੀਤ ਸਿੰਘ ਸਿਆਊ, ਦਰਸ਼ਨ ਸਿੰਘ ਖੇੜਾ, ਹਰਦੀਪ ਸਿੰਘ ਬਲਟਾਣਾ, ਅਮਰਜੀਤ ਸਿੰਘ ਸੁੱਖਗੜ੍ਹ, ਯਾਦਵਿੰਦਰ ਸ਼ਰਮਾ, ਹਰਪ੍ਰੀਤ ਕੌਸ਼ਿਕ ਬਨੂੜ, ਭਗਵੰਤ ਸਿੰਘ ਝਿਊਰਹੇੜੀ, ਅਮਰਜੀਤ ਸਿੰਘ ਪਡਿਆਲਾ, ਗੁਰਪ੍ਰੀਤ ਸਿੰਘ ਪਲਹੇੜੀ, ਜਸਵਿੰਦਰ ਸਿੰਘ ਕੰਡਾਲਾ, ਗੁਰਪ੍ਰੀਤ ਸਿੰਘ, ਕੁਲਬੀਰ ਸਿੰਘ ਅਲੀਪੁਰ ਤੇ ਹੋਰ ਕਿਸਾਨ ਮੌਜੂਦ ਸਨ।

Load More Related Articles

Check Also

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮ…