ਕਿਸਾਨ ਸੰਘਰਸ਼: ਦੋਧੀ ਯੂਨੀਅਨ ਨੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਐਸਐਸਪੀ ਨੂੰ ਦਿੱਤੀ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ’ਤੇ ਇਲਾਕੇ ਦੇ ਕਿਸਾਨਾਂ ਵੱਲੋਂ ਸੋਮਵਾਰ ਨੂੰ ਚੌਥੇ ਦਿਨ ਵੀ ਵੱਖ ਵੱਖ ਥਾਵਾਂ ’ਤੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਉਧਰ, ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦੌਰਾਨ ਦੋਧੀਆਂ ਨੂੰ ਰੋਕ ਕੇ ਉਹਨਾਂ ਦਾ ਦੁੱਧ ਸੜਕਾਂ ’ਤੇ ਡੋਲ੍ਹਣ ਦੀ ਕਾਰਵਾਈ ਦੇ ਖ਼ਿਲਾਫ਼ ਪੈਰੀਫੈਰੀ ਮਿਲਕਮੈਨ ਯੂਨੀਅਨ ਵੱਲੋਂ ਝੰਡਾ ਚੁੱਕ ਲਿਆ ਗਿਆ ਹੈ। ਇਸ ਸਬੰਧੀ ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਨੇ ਐਸ ਏ ਐਸ ਨਗਰ ਦੇ ਐਸ ਐਸ ਪੀ ਨੂੰ ਪੱਤਰ ਲਿਖ ਕੇ ਕਿਸਾਨ ਯੂਨੀਅਨ ਵੱਲੋੲ ਦੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ, ਰਸਤੇ ਵਿੱਚ ਘੇਰ ਕੇ ਦੁੱਧ ਡੋਲਣ, ਮਨ੍ਹਾਂ ਕਰਨ ਤੇ ਲੜਾਈ ਝਗੜਾ ਕਰਨ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋ ਮਾਜਰਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੰਬੰਧੀ ਪੈਰਾਫੈਰੀ ਮਿਲਕਮੈਨ ਯੂਨੀਅਨ ਦੇ ਇੱਕ ਵਫਦ ਨੇ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਵਿੱਚ ਐਸ ਐਸ ਪੀ ਦਫਤਰ ਵਿੱਚ ਸ਼ਿਕਾਇਤ ਦਿੱਤੀ ਹੈ। ਯੂਨੀਅਨ ਵਲੋੱ ਐਸ ਐਸ ਪੀ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਵੱਲੋੱ ਦੋਧੀਆਂ ਨੂੰ ਰਸਤੇ ਵਿੱਚ ਘੇਰ ਕੇ ਉਨ੍ਹਾਂ ਨਾਲ ਜਬਰਦਸਤੀ ਕੀਤੀ ਜਾਂਦੀ ਹੈ ਅਤੇ ਜਿੱਥੇ ਵੀ ਚੌਂਕਾਂ ਵਿੱਚ ਖੜ੍ਹੇ ਹਨ ਦੋਧੀਆਂ ਨੂੰ ਰੋਕ ਕੇ ਉਨ੍ਹਾਂ ਦਾ ਦੁੱਧ ਡੋਲਣ ਲਈ ਦਬਾਅ ਪਾਉੱਦੇ ਹਨ। ਜੇਕਰ ਕੋਈ ਦੁੱਧ ਨਹੀਂ ਡੋਲਦਾ ਤਾਂ ਉਸ ਦਾ ਦੁੱਧ ਜਬਰਦਸਤੀ ਡਰੰਮ ਉਤਾਰ ਕੇ ਸੜਕ ਤੇ ਰੋੜ੍ਹ ਦਿੱਤਾ ਜਾਂਦਾ ਹੈ। ਜਦੋੱ ਕੋਈ ਦੋਧੀ ਇਸ ਦਾ ਵਿਰੋਧ ਕਰਦਾ ਹੈ ਤਾਂ ਉਸ ਨਾਲ ਹੱਥੋਪਾਈ ਹੁੰਦੇ ਹਨ ਅਤੇ ਕੁੱਟਮਾਰ ਵੀ ਕਰਦੇ ਹਨ।
ਸ੍ਰੀ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦਾ ਦੋਧੀਆਂ ਨਾਲ ਕੋਈ ਸਬੰਧ ਨਹੀਂ ਹੈ ਅਤੇ ਕਿਸਾਨਾਂ ਵੱਲੋਂ ਦੋਧੀਆਂ ਨਾਲ ਕੀਤੀ ਜਾਂਦੀ ਧੱਕੇਸ਼ਾਹੀ ਦੀ ਇਸ ਕਾਰਵਾਈ ’ਤੇ ਰੋਕ ਲਗਾਉਣ ਲਈ ਪੁਲੀਸ ਵੱਲੋਂ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਵਫ਼ਦ ਵਿੱਚ ਜਸਬੀਰ ਸਿੰਘ, ਸੰਤ ਸਿੰਘ, ਸਤਪਾਲ ਸਿੰਘ, ਪਾਲ ਸਿੰਘ ਅਤੇ ਮਨਜੀਤ ਸਿੰਘ ਵੀ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…