Share on Facebook Share on Twitter Share on Google+ Share on Pinterest Share on Linkedin ਕੈਪਟਨ ਵੱਲੋਂ ਕਿਸਾਨਾਂ ਨੂੰ ਫਸਲਾਂ ਵੇਚਣ ਵਿੱਚ ਆ ਰਹੀ ਪ੍ਰੇਸ਼ਾਨੀ ਤੋਂ ਛੁਟਕਾਰਾ ਦਿਵਾਉਣ ਲਈ ਨੋਟਬੰਦੀ ਦੀ ਸਮੀਖਿਆ ਕਰਨ ’ਤੇ ਜ਼ੋਰ ਬਾਦਲ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਪੰਜਾਬ ਦੇ ਕਿਸਾਨਾਂ ਨੂੰ ਦੀਵਾਲੀਏਪਣ ਦੇ ਕੰਢੇ ਪਹੁੰਚਾਇਆ: ਕੈਪਟਨ ਅਮਰਿੰਦਰ ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 31 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਸਾਲ ਦੀ ਪੂਰਵ ਸੰਧਿਆਂ ’ਤੇ ਸੂਬੇ ਦੇ ਕਿਸਾਨਾਂ ਨੂੰ ਫਸਲਾਂ ਵੇਚਣ ਵਿੱਚ ਹੋ ਰਹੀ ਪ੍ਰੇਸ਼ਾਨੀ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨੋਟਬੰਦੀ ਦੀ ਤੁਰੰਤ ਸਮੀਖਿਆ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਗੈਰ ਸੰਗਠਿਤ ਨੀਤੀਆਂ ਕਾਰਨ ਸੰਕਟ ਨਾਲ ਘਿਰੇ ਕਿਸਾਨਾਂ ਨੂੰ ਬਚਾਉਣ ਵਾਸਤੇ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਮਜ਼ਬੂਤ ਉਪਾਅ ਕਰਨ ਦੀ ਮੰਗ ਕੀਤੀ ਹੈ। ਇਸ ਲੜੀ ਹੇਠ ਨੋਟਬੰਦੀ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਮੀਡੀਆਂ ਦੀਆਂ ਖ਼ਬਰਾਂ ’ਤੇ ਪ੍ਰਤੀਕ੍ਰਿਆ ਜਾਹਰ ਕਰਦਿਆਂ ਕੈਪਟਨ ਨੇ ਕਿਹਾ ਕਿ ਪਹਿਲਾਂ ਤੋਂ ਬਾਦਲ ਵੱਲੋਂ ਪੈਦਾ ਕੀਤੇ ਖੇਤੀ ਸੰਕਟ ਤੋਂ ਪ੍ਰੇਸ਼ਾਨ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੋਟਬੰਦੀ ਨੇ ਹੋਰ ਵਧਾ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪਹਿਲਾਂ ਖ੍ਰੀਦ ਵਿੱਚ ਦੇਰੀ ਅਤੇ ਸਮੇਂ ਸਿਰ ਘੱਟੋਂ ਘੱਟ ਸਮਰਥਨ ਮੁੱਲ ’ਤੇ ਅਦਾਇਗੀਆਂ ਨਾ ਹੋਣ ਨਾਲ ਬਾਦਲ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਕਿਸਾਨਾਂ ਨੂੰ ਦੀਵਾਲੀਏਪਣ ਕੰਢੇ ਪਹੁੰਚਾ ਦਿੱਤਾ ਸੀ। ਹੁਣ ਨੋਟਬੰਦੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਇਸ ਹੱਦ ਤੱਕ ਵਧਾ ਦਿੱਤਾ ਹੈ ਕਿ ਉਨ੍ਹਾਂ ਨੂੰ ਮਜ਼ਬੂਰਨ ਆਪਣਾ ਉਤਪਾਦਨ ਬਹੁਤ ਹੀ ਘੱਟ ਰੇਟਾਂ ’ਤੇ ਵੇਚਣਾ ਪੈ ਰਿਹਾ ਹੈ ਅਤੇ ਉਨ੍ਹਾਂ ਕੋਲ ਬਚੱਤ ਕਰਨ ਵਾਸਤੇ ਤਾਂ ਦੂਰ ਦੀ ਗੱਲ, ਆਪਣੀ ਹੋਂਦ ਬਚਾਏ ਰੱਖਣ ਨੂੰ ਵੀ ਪੈਸੇ ਨਹੀਂ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਸਾਨਾਂ ਕੋਲ ਖੇਤ ਮਜ਼ਦੂਰਾਂ ਨੂੰ ਅਦਾਇਗੀ ਲਈ ਵੀ ਪੈਸੇ ਨਹੀਂ ਹਨ, ਜਦਕਿ ਵਪਾਰੀਆਂ ਕੋਲ ਵੀ ਕਿਸਾਨਾਂ ਨੂੰ ਦੇਣ ਲਈ ਪੈਸੇ ਨਹੀਂ ਹਨ। ਇਸ ਕਾਰਨ, ਕਿਸਾਨਾਂ ਕੋਲ ਆਪਣੀਆਂ ਪਰਿਵਾਰਿਕ ਤੇ ਖੇਤੀ ਸਬੰਧੀ ਲੋੜਾਂ ਨੂੰ ਪੂਰਾ ਕਰਨ ਵਾਸਤੇ ਲੋੜੀਂਦੇ ਪੈਸੇ ਨਹੀਂ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਅਦਾਇਗੀ ਨਾ ਕਰਨ ’ਤੇ ਕਿਸਾਨਾਂ ਨੂੰ ਮਜ਼ਬੂਰਨ ਉੱਚ ਵਿਆਜ਼ ਰੇਟਾਂ ’ਤੇ ਆੜ੍ਹਤੀਆਂ ਤੋਂ ਕਰਜਾ ਚੁੱਕਣਾ ਪੈ ਰਿਹਾ ਹੈ। ਇਥੋਂ ਤੱਕ ਕਿ ਕਈ ਕਿਸਾਨ ਆਪਣਾ ਉਤਪਾਦਨ ਨਹੀਂ ਵਿੱਕਣ ਕਾਰਨ ਉਸ ਨੂੰ ਨਸ਼ਟ ਕਰ ਰਹੇ ਹਨ। ਕੈਪਟਨ ਅਮਰਿੰਦਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਹਾਲਾਤ ਗੰਭੀਰ ਹਨ ਅਤੇ ਕਿਸਾਨਾਂ ਨੂੰ ਬਚਾਉਣ ਲਈ ਤੁਰੰਤ ਦਖਲ ਦਿੱਤੇ ਜਾਣ ਦੀ ਲੋੜ ਨਹੀਂ ਹੈ, ਜਿਨ੍ਹਾਂ ’ਚੋਂ ਕਈ ਬਾਦਲ ਸ਼ਾਸਨ ’ਚ ਭਾਰੀ ਕਰਜਿਆਂ ਦੇ ਬੋਝ ਕਾਰਨ ਖੁਦਕੁਸ਼ੀਆਂ ਕਰ ਚੁੱਕੇ ਹਨ। ਮੋਦੀ ਸਰਕਾਰ ’ਤੇ ਨੋਟਬੰਦੀ ਨੀਤੀ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਉਂਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਵਾਅਦੇ ਮੁਤਾਬਿਕ 50 ਦਿਨ ਨਿਕਲ ਜਾਣ ਦੇ ਬਾਵਜੂਦ, ਲੋਕਾਂ ਨੂੰ ਨੋਟਬੰਦੀ ਕਾਰਨ ਲਗਾਤਾਰ ਅਵਿਵਸਥਾ ਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਤੋਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਨੋਟਬੰਦੀ ਮੁੱਦੇ ’ਤੇ ਕੀਤੇ ਗਏ ਸੁਆਲਾਂ ਦਾ ਜਵਾਬ ਦਿੰਦਿਆਂ ਵਾਈਟ ਪੇਪਰ ਦੇ ਨਾਲ ਸਾਹਮਣੇ ਆਉਣ ਦੀ ਮੰਗ ਕੀਤੀ ਹੈ, ਕਿਉਂਕਿ ਲੋਕਾਂ ਨੂੰ ਇਹ ਜਾਣਨ ਦਾ ਪੂਰਾ ਅਧਿਕਾਰ ਹੈ ਕਿ ਕਿਉਂ ਅਤੇ ਹੋਰ ਕਿੰਨੇ ਵਕਤ ਤੱਕ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਝੱਲਣੀਆਂ ਪੈਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ