Share on Facebook Share on Twitter Share on Google+ Share on Pinterest Share on Linkedin ਗੰਨੇ ਦੀ ਅਦਾਇਗੀ ਲਈ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਕੈਪਟਨ ਸਰਕਾਰ ਵਿਰੁੱਧ ਰਾਜ ਪੱਧਰੀ ਧਰਨਾ ਸ਼ੁਰੂ ਆਤਮ ਹੱਤਿਆਵਾਂ ਕਰਨ ਦੀ ਥਾਂ ਆਪਣੇ ਹੱਕਾਂ ਲਈ ਸੰਘਰਸ਼ ਕਰਨ ਕਿਸਾਨ: ਲੱਖੋਵਾਲ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਚੰਡੀਗੜ੍ਹ ਵੱਲ ਮਾਰਚ ਕੀਤਾ। ਜਿਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਨੇ ਬੈਰੀਅਰ ਉਪਰ ਹੀ ਰੋਕ ਲਿਆ। ਇਸ ਮੌਕੇ ਕਿਸਾਨਾਂ ਨੇ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਵੱਲ ਵਧਣ ਦਾ ਬਹੁਤ ਯਤਨ ਕੀਤਾ ਪਰ ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਦੀ ਇਕ ਨਾ ਚੱਲਣ ਦਿੱਤੀ। ਜਿਸ ਕਰਕੇ ਕਿਸਾਨ ਮੁਹਾਲੀ ਅਤੇ ਚੰਡੀਗੜ੍ਹ ਦੀ ਸਾਂਝੀ ਹਦੂਦ ਉੱਤੇ ਧਰਨਾ ਲਗਾ ਕੇ ਬੈਠ ਗਏ। ਜਿਸ ਕਾਰਨ ਇਸ ਸੜਕ ’ਤੇ ਆਵਾਜਾਈ ਠੱਪ ਹੋ ਗਈ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦੀ ਸਰਕਾਰ ਵੱਲ 100 ਕਰੋੜ ਦੀ ਗੰਨੇ ਦੀ ਅਦਾਇਗੀ ਰੁਕੀ ਪਈ ਹੈ। ਜਿਸ ਨੂੰ ਤੁਰੰਤ ਜਾਰੀ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਤਮ ਹਤਿਆਵਾਂ ਕਰਨ ਦੀ ਥਾਂ ਸੰਘਰਸ ਕਰਕੇ ਆਪਣੇ ਮਸਲੇ ਹੱਲ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਗੰਨੇ, ਆਲੂ ਅਤੇ ਹੋਰ ਫਸਲਾਂ ਦੀਆਂ ਅਦਾਇਗੀਆਂ ਨਾ ਹੋਣ ਕਰਕੇ ਕਿਸਾਨਾਂ ਸਿਰ ਚੜਿਆ ਕਰਜਾ ਨਹੀਂ ਉਤਰ ਰਿਹਾ, ਜਿਸ ਕਾਰਨ ਕਿਸਾਨ ਆਤਮ ਹੱਤਿਆਵਾਂ ਕਰਨ ਲਈ ਮਜਬੂਰ ਹੋ ਰਹੇ ਹਨ। ਉਹਨਾ ਕਿਹਾ ਕਿ ਸਰਕਾਰ ਨੇ ਪਰਾਲੀ ਸਾੜਨ ਉਪਰ ਜੋ 500 ਰੁਪਏ ਜੁਰਮਾਨਾ ਲਾਗੂ ਕੀਤਾ ਹੈ, ਉਹ ਗਲਤ ਹੈ। ਪਰਾਲੀ ਸਾੜਨ ਨਾਲ ਓਨਾ ਪ੍ਰਦੂਸਨ ਨਹੀਂ ਫੈਲਦਾ। ਜਿੰਨਾ ਕਿ ਵੱਡੀਆਂ ਫੈਕਟਰੀਆਂ ਤੋਂ ਫੈਲਦਾ ਹੈ। ਉਹਨਾਂ ਕਿਹਾ ਕਿ ਜੇ ਕੋਈ ਕੁਦਰਤੀ ਬਿਪਤਾ ਆਉੱਦੀ ਹੈ ਤਾਂ ਉਸਦਾ ਮੁਆਵਜਾ ਪ੍ਰਤੀ ਏਕੜ 35 ਹਜਾਰ ਰੁਪਏ ਦਿਤਾ ਜਾਇਆ ਕਰੇ। ਪਸ਼ੂਆਂ ਵੱਲੋਂ ਫਸਲਾਂ ਦੇ ਕੀਤੇ ਜਾਂਦੇ ਨੁਕਸਾਨ ਨੂੰ ਰੋਕਣ ਲਈ ਸਰਕਾਰ ਨੂੰ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਉਹ ਕੇਂਦਰ ਸਰਕਾਰ ਨਾਲ ਗਲਬਾਤ ਕਰਨਗੇ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਯੂ ਪੀ ਇਕਾਈ ਦੇ ਪ੍ਰਧਾਨ ਨਰੇਸ਼ ਟਿਕੈਟ ਨੇ ਕਿਹਾ ਕਿ ਲੋਕਾਂ ਤੋਂ ਵੋਟਾਂ ਲੈ ਕੇ ਮੁੱਖ ਮੰਤਰੀ ਅਤੇ ਮੰਤਰੀ ਏਸੀ ਕਮਰਿਆਂ ਵਿੱਚ ਬੈਠ ਜਾਂਦੇ ਹਨ ਅਤੇ ਕੋਈ ਕੰਮ ਨਹੀਂ ਕਰਦੇ। ਜਿਸ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈਂਦਾ ਹੈ। ਕਿਸਾਨਾਂ ਕੋਲ ਧਰਨੇ, ਪ੍ਰਦਰਸ਼ਨ ਅਤੇ ਅੰਦੋਲਨ ਕਰਨ ਤੋਂ ਸਿਵਾ ਹੋਰ ਕੋਈ ਰਸਤਾ ਹੀ ਨਹੀਂ ਬਚਿਆ। ਸਰਕਾਰ ਭਾਵੇਂ ਭਾਜਪਾ ਵੀ ਹੋਵੇ ਜਾਂ ਕਾਂਗਰਸ ਦੀ, ਸਾਰੀਆਂ ਹੀ ਸਰਕਾਰਾਂ ਕਿਸਾਨ ਵਿਰੋਧੀ ਹਨ। ਕਿਸਾਨਾਂ ਦਾ ਗੰਨੇ ਦਾ, ਆਲੂਆਂ, ਝੋਨੇ ਦਾ ਅਤੇ ਹੋਰ ਫਸਲਾਂ ਦਾ ਖਰਚਾ ਵੀ ਪੂਰਾ ਨਹੀਂ ਹੋ ਰਿਹਾ। ਇਸ ਸਬੰਧੀ ਸਰਕਾਰ ਨੂੰ ਉਪਰਾਲੇ ਕਰਨ ਦੀ ਲੋੜ ਹੈ, ਖਾਦਾਂ, ਡੀਜ਼ਲ ਅਤੇ ਬੀਜ ਮਹਿੰਗੇ ਹੋਣ ਕਾਰਨ ਕਿਸਾਨਾਂ ਦੇ ਖਰਚੇ ਵੱਧ ਗਏ ਹਨ ਅਤੇ ਆਮਦਨ ਘਟ ਗਈ ਹੈ। ਜਿਸ ਕਰਕੇ ਕਿਸਾਨਾਂ ਕੋਲ ਖ਼ੁਦਕੁਸ਼ੀਆਂ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਹੀ ਨਹੀਂ ਬਚਿਆ। ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਘੜੂੰਆਂ ਅਤੇ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ ਨੇ ਕਿਹਾ ਕਿ ਸਰਕਾਰਾਂ ਨੂੰ ਇਸ ਪਾਸੇ ਜ਼ਰੂਰ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਖਾਸ ਗੱਲ ਇਹ ਰਹੀ ਕਿ ਜਿਹੜੇ ਗੰਨੇ ਕਿਸਾਨਾਂ ਨੇ ਧਰਨੇ ਵਿੱਚ ਰੱਖਣ ਲਈ ਲਿਆਂਦੇ ਸਨ ਬਾਅਦ ਵਿੱਚ ਭੁੱਖ ਲੱਗਣ ’ਤੇ ਉਹ ਗੰਨੇ ਹੀ ਕਿਸਾਨਾਂ ਨੇ ਚੂਪ ਲਏ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਪ੍ਰਸ਼ਾਸਨ ਤੋਂ ਪੀਣ ਵਾਲੇ ਪਾਣੀ ਦੀ ਵੀ ਮੰਗ ਕੀਤੀ ਜਾਂਦੀ ਰਹੀ ਪਰ ਕਿਸਾਨਾਂ ਨੂੰ ਇਸ ਮੌਕੇ ਕਿਸੇ ਪਾਸਿਓਂ ਵੀ ਪਾਣੀ ਨਹੀਂ ਮਿਲਿਆ। ਉਧਰ, ਕਿਸਾਨ ਯੂਨੀਅਨ ਦੇ ਆਗੂਆਂ ਮੁੱਖ ਮੰਤਰੀ ਦੇ ਚੀਫ਼ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਕਾਰਨ ਕਿਸਾਨ ਸੜਕ ’ਤੇ ਅਣਮਿੱਥੇ ਲਈ ਪੱਕਾ ਧਰਨਾ ਲਗਾ ਕੇ ਬੈਠ ਗਏ ਹਨ। ਕਿਸਾਨ ਖਾਣ ਪੀਣ ਦਾ ਸਮਾਨ ਵੀ ਆਪਣੇ ਪਿੰਡਾਂ ’ਚੋਂ ਟਰਾਲੀਆਂ ਵਿੱਚ ਲੱਦ ਕੇ ਲਿਆਏ ਹਨ। ਜਿਨ੍ਹਾਂ ਵਿੱਚ ਇੱਕ ਮਹੀਨੇ ਦਾ ਰਾਸ਼ਨ ਅਤੇ ਗੈਸ ਸਿਲੰਡਰ ਅਤੇ ਪਾਣੀ ਦੇ ਟੈਂਕਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗੰਨੇ ਦੀ ਅਦਾਇਗੀ ਅਤੇ ਕਿਸਾਨਾਂ ਦੀਆਂ ਹੋਰ ਜਾਇਜ਼ ਮੰਗਾਂ ਮੰਨਣ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਮੀਤ ਪ੍ਰਧਾਨ ਅਵਤਾਰ ਸਿੰਘ ਮੇਹਲੋਂ, ਸੁਖਰਾਜ ਸਿੰਘ ਗਿੱਲ, ਰਾਮ ਕਰਨ ਸਿੰਘ, ਸੂਰਤ ਸਿੰਘ ਕਾਦਰ ਸਿੰਘ ਵਾਲਾ, ਸਿਮਰਨਜੀਤ ਸਿੰਘ ਕੁੱਦੂਵਾਲਾ, ਬਲਵਿੰਦਰ ਸਿੰਘ ਕੈਲਾ ਜਲੰਧਰ, ਪ੍ਰਸ਼ੋਤਮ ਸਿੰਘ, ਪਵਿੱਤਰ ਸਿੰਘ ਮਾਂਗੇਵਾਲ ਸੰਗਰੂਰ, ਗੁਰਿੰਦਰ ਸਿੰਘ ਗਿੱਲ, ਸਰਬਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਬਲਾਕ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ, ਰਘਵੀਰ ਸਿੰਘ ਕੁੰਮਕਲਾਂ, ਗੁਰਮੀਤ ਸਿੰਘ ਖੂਨੀਮਾਜਰਾ, ਗੁਰਵਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਰਸਨਹੇੜੀ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ