ਕਿਸਾਨ ਯੂਨੀਅਨ ਵੱਲੋਂ ਅਮਰੀਕਾ ਨਾਲ ਹੋਣ ਵਾਲੇ ਡੇਅਰੀ ਸਮਝੌਤੇ ਦਾ ਤਿੱਖਾ ਵਿਰੋਧ

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਡੀਸੀ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਵਿੱਚ ਇਲਾਕੇ ਦੇ ਕਿਸਾਨਾਂ ਦੇ ਇਕ ਵਫ਼ਦ ਨੇ ਸੋਮਵਾਰ ਨੂੰ ਮੁਹਾਲੀ ਦੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਅਧਿਕਾਰੀ ਨੂੰ ਪ੍ਰਧਾਨ ਮੰਤਰੀ ਦੇ ਨਾਂ ਲਿਖਿਆ ਮੰਗ ਪੱਤਰ ਸੌਂਪਿਆਂ। ਕਿਸਾਨਾਂ ਨੇ ਮੰਗ ਕੀਤੀ ਕਿ ਅਮਰੀਕਾ ਸਰਕਾਰ ਨਾਲ ਡੇਅਰੀ ਸਮਝੌਤਾ ਨਾ ਕੀਤਾ ਜਾਵੇ। ਕਿਉਂਕਿ ਇਹ ਸਮਝੌਤਾ ਨਿਰ੍ਹਾ ਕਿਸਾਨ ਵਿਰੋਧੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਦੌਰਾਨ ਭਾਰਤ ਅਤੇ ਅਮਰੀਕਾ ਵਿੱਚ ਡੇਅਰੀ ਸਮਝੌਤਾ ਕਰਨ ਦੀ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਨਾਲ ਡੇਅਰੀ ਸਮਝੌਤਾ ਕੀਤਾ ਗਿਆ ਤਾਂ ਅਮਰੀਕਾ ਦੇ ਦੁੱਧ ਅਤੇ ਡੇਅਰੀ ਉਤਪਾਦ ਬਹੁਤ ਘੱਟ ਟੈਕਸਾਂ ਨਾਲ ਭਾਰਤ ਵਿੱਚ ਆ ਕੇ ਵਿਕਣ ਲੱਗ ਜਾਣਗੇ। ਜਿਸ ਦਾ ਸਿੱਧਾ ਅਸਰ ਭਾਰਤ ਦੇ ਡੇਅਰੀ ਉਦਯੋਗ ’ਤੇ ਪਵੇਗਾ। ਇਸ ਲਈ ਭਾਰਤ ਸਰਕਾਰ ਨੂੰ ਅਮਰੀਕਾ ਨਾਲ ਅਜਿਹਾ ਕੋਈ ਕਿਸਾਨ ਵਿਰੋਧੀ ਸਮਝੌਤਾ ਨਹੀਂ ਕਰਨਾ ਚਾਹੀਦਾ ਹੈ। ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਬਾਸੀਆਂ, ਗਿਆਨ ਸਿੰਘ ਧੜਾਕ, ਜਸਵੀਰ ਸਿੰਘ ਘੋਗਾ, ਹਰਬਚਨ ਲਾਲ, ਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਪ੍ਰਗਟ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਵੀ ਮੌਜੂਦ ਸਨ।
ਉਧਰ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨ ਰਾਹੀਂ ਉਨ੍ਹਾਂ ਦਾ ਇਹ ਮੰਗ ਪੱਤਰ ਅਗਲੀ ਕਾਰਵਾਈ ਲਈ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …