Share on Facebook Share on Twitter Share on Google+ Share on Pinterest Share on Linkedin ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਕੰਗ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 2 ਅਕਤੂਬਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਵਿਚ ਝੋਨੇ ਦੀ ਫਸਲ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਖਰੀਦ ਕੇ ਕਿਸਾਨਾਂ ਨੂੰ ਅਦਾਇਗੀ ਵੀ ਕਰੇਗੀ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ। ਉਹ ਅੱਜ ਅਨਾਜ ਮੰਡੀ ਖਰੜ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਾਉਣ ਉਪਰੰਤ ਪੱਤਰਕਾਰਾਂ ਨਾਂਲ ਗੱਲ ਕਰ ਰਹੇ ਸਨ। ਸਾਬਕਾ ਮੰਤਰੀ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਬਣੀ ਤਾਂ ਉਸ ਸਮੇਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਅਤੇ ਫਸਲਾਂ ਨੂੰ ਮੰਡੀਆਂ ਵਿਚ ਚੁੱਕਿਆ ਅਤੇ ਅਦਾਇਗੀ ਵੀ ਨਾਲੋ ਨਾਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੀ ਝੋਨੇ ਦੀ ਫਸਲ ਖਰੀਦ ਕਰਨ ਤੇ ਲਿਫਟਿੰਗ ਕਰਨ ਲਈ ਪੂਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਮੰਡੀ ਵਿਚ ਹਾਜ਼ਰ ਆੜ੍ਹਤੀਆਂ ਨੂੰ ਕਿਹਾ ਕਿ ਉਹ ਖਰੀਦ ਏਜੰਸੀਆਂ ਨੂੰ ਝੋਨੇ ਦੀ ਖਰੀਦ ਵਿਚ ਪੂਰਾ ਸਹਿਯੋਗ ਦੇਣ। ਇਸ ਮੌਕੇ ਐਸ.ਡੀ.ਐਮ.ਖਰੜ ਅਮਨਿੰਦਰ ਕੌਰ ਬਰਾੜ, ਡੀ.ਐਫ.ਐਸ.ਓ.ਸਿਫਾਲੀ ਚੋਪੜਾ, ਮਲਕੀਅਤ ਸਿੰਘ ਸਕੱਤਰ ਮਾਰਕੀਟ ਕਮੇਟੀ ਖਰੜ, ਪੰਜਾਬ ਐਗਰੋ ਦੇ ਸੁਰਿੰਦਰਪਾਲ ਸਿੰਘ, ਪਨਸਪ ਦੇ ਗੁਰਕ੍ਰਿਪਾਲ ਸਿੰਘ, ਪਨਗਰੇਨ ਦੇ ਇੰਸਪੈਕਟਰ ਪਵਨਜੀਤ ਸਿੰਘ, ਰਮਨਜੋਤ ਸਿੰਘ, ਬਲਵਿੰਦਰ ਸਿੰਘ ਤੇ ਚਰਨਜੀਤ ਸਿੰਘ ਦੋਵੇ ਮੰਡੀ ਸੁਪਰਵਾਈਜ਼ਰ, ਆੜ੍ਹਤੀ ਐਸੋਸ਼ੀਏਸ਼ਨ ਖਰੜ ਦੇ ਪ੍ਰਧਾਨ ਰਾਜੇਸ ਸੂਦ ਤੇ ਅਮ੍ਰਿੰਤਪਾਲ ਸਿੰਘ, ਰਾਜਿੰਦਰ ਅਗਰਵਾਲ, ਸੁਨੀਲ ਅਗਰਵਾਲ, ਬਲਾਕ ਕਾਂਗਰਸ ਦੇ ਪ੍ਰਧਾਨ ਗੁਰਿੰਦਰਜੀਤ ਸਿੰਘ ਬਡਾਲਾ, ਮਾਸਟਰ ਸਿੰਗਾਰਾ ਸਿੰਘ, ਯਸਪਾਲ ਬੰਸਲ ਸ਼ਹਿਰੀ ਪ੍ਰਧਾਨ ਸਮੇਤ ਹੋਰ ਆੜ੍ਹਤੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ