ਕਿਸਾਨੀ ਹਾਦਸਾ ਪੀੜਤ ਕਿਸਾਨਾਂ ਨੂੰ ਜਥੇਦਾਰ ਬਡਾਲੀ ਵੱਲੋਂ ਚੈਕ ਭੇਂਟ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਜਨਵਰੀ:
ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਚੇਅਰਮੈਨ ਮੇਜਰ ਸਿੰਘ ਸੰਗਤਪੁਰਾ ਦੀ ਦੇਖ-ਰੇਖ ਵਿੱਚ ਕਰਵਾਏ ਸਮਾਰੋਹ ਦੌਰਾਨ ਹਲਕਾ ਇੰਚਾਰਜ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਖੇਤੀ ਹਾਦਸਿਆਂ ਦਾ ਸ਼ਿਕਾਰ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇ ਚੈਕ ਵੰਡੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਬਡਾਲੀ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਖੇਤੀ ਹਾਦਸਿਆਂ ਵਿੱਚ ਆਪਣੇ ਸਰੀਰ ਦੇ ਅੰਗ ਗੁਆਉਣ ਵਾਲੇ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇ ਚੈਕ ਵੰਡੇ ਗਏ। ਇਸ ਮੌਕੇ ਚੇਅਰਮੈਨ ਮੇਜਰ ਸਿੰਘ ਸੰਗਤਪੁਰਾ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਚਾਨਣ ਪਾਉਂਦੇ ਹੋਏ ਲੋਕਾਂ ਨੂੰ ਸਕੀਮਾਂ ਦਾ ਫਾਇਦਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਕਿਸਾਨ ਵਿੰਗ ਦੇ ਪ੍ਰਧਾਨ ਬਲਵਿੰਦਰ ਸਿੰਘ ਰਕੋਲੀ ਮੈਂਬਰ ਮਾਰਕੀਟ ਕਮੇਟੀ, ਸੁਖਜਿੰਦਰ ਸਿੰਘ ਮਾਵੀ, ਹਰਜੀਤ ਸਿੰਘ ਟੱਪਰੀਆਂ ਸਰਕਲ ਪ੍ਰਧਾਨ, ਦਿਲਬਾਗ ਸਿੰਘ ਮੀਆਂਪੁਰ ਪ੍ਰਧਾਨ, ਮਨਦੀਪ ਸਿੰਘ ਖਿਜ਼ਰਾਬਾਦ, ਨੰਬਰਦਾਰ ਜਗਤਾਰ ਸਿੰਘ, ਆੜਤੀ ਸੰਜੇ ਕੁਮਾਰ, ਕੁਲਵੀਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…