Nabaz-e-punjab.com

ਝੋਨਾ ਤੇ ਹੋਰ ਫਸਲਾਂ ਦੀ ਐਮਐਸਪੀ ਵਿੱਚ ਕੀਤਾ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜਾਕ: ਬੱਬੀ ਬਾਦਲ

ਅਜੋਕੇ ਸਮੇਂ ਵਿੱਚ ਕਿਸਾਨਾਂ ਨੂੰ ਫਸਲਾਂ ’ਤੇ ਆਉਂਦੀ ਲਾਗਤ ਦਾ ਪੂਰਾ ਮੁੱਲ ਨਹੀਂ ਮਿਲ ਰਿਹੈ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ:
ਕੇਂਦਰ ਸਰਕਾਰ ਵੱਲੋਂ ਝੋਨਾ ਅਤੇ ਹੋਰ ਫਸਲਾਂ ਦੇ ਭਾਅ ਵਿੱਚ ਮਾਮੂਲੀ ਵਾਧਾ ਕਰ ਕੇ ਕਿਸਾਨਾਂ ਨਾਲ ਕੋਝਾ ਮਜਾਕ ਕੀਤਾ ਗਿਆ ਹੈ ਜਦੋਂਕਿ ਮੰਤਰੀਆਂ ਅਤੇ ਸੰਤਰੀਆਂ ਦੀਆਂ ਤਨਖ਼ਾਹਾਂ ਵਿੱਚ ਭਾਰੀ ਵਾਧਾ ਕਰਨ ਸਬੰਧੀ ਹਾਊਸ ਵਿੱਚ ਮਿੰਟਾਂ ਵਿੱਚ ਹੀ ਫੈਸਲਾ ਲੈ ਲਿਆ ਜਾਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਪਿੰਡ ਧੀਰਪੁਰ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕੁੱਝ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਰਕੇ ਕਿਸਾਨ ਆਪਣੇ ਹੀ ਖੇਤਾਂ ਵਿੱਚ ਮਜ਼ਦੂਰ ਬਣ ਕੇ ਕੰਮ ਕਰ ਰਿਹਾ ਹੈ। ਅਜੋਕੇ ਮਹਿੰਗਾਈ ਦੇ ਯੁੱਗ ਵਿੱਚ ਜਦੋਂ ਡੀਜ਼ਲ, ਖਾਦ ਅਤੇ ਕਿਸਾਨੀ ਕਿੱਤੇ ਨਾਲ ਸਬੰਧਤ ਹਰੇਕ ਚੀਜ਼ ਦਾ ਭਾਅ ਸਿਖਰਾਂ ’ਤੇ ਪਹੁੰਚਣ ਗਿਆ ਹੈ ਤਾਂ ਅਜਿਹੇ ਸਮੇਂ ਸਰਕਾਰਾਂ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਕਿਸਾਨਾਂ ਨੂੰ ਫਸਲਾਂ ’ਤੇ ਆਉਂਦੀ ਲਾਗਤ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ ਹੈ। ਜਿਸ ਕਾਰਨ ਕਿਸਾਨ ਕਰਜ਼ੇ ਦੇ ਬੋਝ ਥੱਲੇ ਦੱਬ ਕੇ ਖ਼ੁਦਕੁਸ਼ੀਆਂ ਦੇ ਰਸਤੇ ਰਾਹ ਗਿਆ ਹੈ ਅਤੇ ਪਿਛਲੇ ਢਾਈ ਸਾਲਾਂ ਵਿੱਚ ਸੈਂਕੜੇ ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨਾਂ ਦੀ ਖੁਸ਼ਹਾਲੀ ਲਈ ਕੋਈ ਪਹਿਲਕਦਮੀ ਨਹੀਂ ਕੀਤੀ ਅਤੇ ਕੇਂਦਰ ਸਰਕਾਰ ਵਿੱਚ ਭਾਈਵਾਲ ਅਕਾਲੀ ਦਲ ਨੇ ਸਿਰਫ਼ ਇਕ ਵਜੀਰੀ ਪਿੱਛੇ ਫਸਲਾਂ ਦੇ ਭਾਅ ਵਿੱਚ ਨਿਗੂਣੇ ਵਾਧੇ ’ਤੇ ਚੁੱਪੀ ਵੱਟ ਲਈ ਹੈ।
ਇਸ ਮੌਕੇ ਬਹਾਦਰ ਸਿੰਘ, ਰਣਧੀਰ ਸਿੰਘ, ਗੁਰਮੇਲ ਸਿੰਘ, ਇਕਬਾਲ ਸਿੰਘ, ਜਗਜੀਤ ਸਿੰਘ, ਜਸਵੰਤ ਸਿੰਘ, ਰਣਜੀਤ ਸਿੰਘ ਬਰਾੜ, ਤਰਸੇਮ ਸਿੰਘ, ਜਗਤਾਰ ਸਿੰਘ ਘੜੂੰਆਂ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਲਵਪ੍ਰੀਤ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Punjab Police Arrests Four Operatives Of Landa Module After Brief Encounter; Two Grenades, Two Pistols Recovered

Punjab Police Arrests Four Operatives Of Landa Module After Brief Encounter; Two Grenades,…