ਦੁਨੀਆ ਦੀ ਪਹਿਲੀ ਅਲਗੋਜਾ ਵਾਦਕ ਕੁੜੀ ਅਨੁਰੀਤ ਪਾਲ ਕੌਰ ਦਾ ਇੰਡੀਆ ਬੁੱਕ ਆਫ਼ ਰਿਕਾਰਡ ਵਿੱਚ ਨਾਮ ਦਰਜ

ਘੋੜਸਵਾਰੀ, ਪੰਜਾਬੀ ਲੋਕ ਨਾਚਾਂ ਤੇ ਗੱਤਕਾ ਖੇਡ ਵਿੱਚ ਵੀ ਮੁਹਾਰਤ ਹਾਸਲ ਹੈ ਅਨੁਰੀਤ ਪਾਲ ਕੌਰ ਨੂੰ

ਕਈ ਵਾਰੀ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਆਪਣੀ ਕਲਾ ਦੇ ਜੌਹਰ ਵਿਖਾ ਚੁੱਕੀ ਹੈ ਅਨੁਰੀਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਮੁਹਾਲੀ ਦੀ ਵਸਨੀਕ ਅਨੁਰੀਤ ਪਾਲ ਕੌਰ ਨੇ ਸਖ਼ਤ ਮਿਹਨਤ ਸਦਕਾ ਆਪਣਾ ਨਾਮ ਇੰਡੀਆ ਬੁੱਕ ਆਫ਼ ਰਿਕਾਰਡ ਵਿੱਚ ਦਰਜ ਕਰਵਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ। ਉਸ ਨੇ ਇਹ ਨਾਮ ਪੰਜਾਬੀ ਲੋਕ ਸਾਜ਼ ਅਲਗੋਜ਼ਾ ਵਜਾਉਣ ਵਾਲੀ ਦੁਨੀਆ ਦੀ ਪਹਿਲੀ ਕੁੜੀ ਹੋਣ ਕਰਕੇ ਦਰਜ ਕਰਵਾਇਆ। ਅਨੁਰੀਤ ਨੇ ਇਹ ਕਲਾ ਆਪਣੇ ਉਸਤਾਦ ਇੰਟਰਨੈਸ਼ਨਲ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਜੀ ਦੀ ਸ਼ਾਗਿਰਦੀ ਵਿੱਚ ਸਿੱਖੀ। ਉਸ ਵੱਲੋਂ ਇਹ ਨਾਮ ਦਰਜ ਕਰਵਾ ਕੇ ਆਪਣੇ ਪ੍ਰੀਵਾਰ, ਉਸਤਾਦ ਤੇ ਟ੍ਰਾਈਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਅਨੂ ਨੇ ਇਹ ਕਲਾ 2017 ਵਿੱਚ ਸਿੱਖਣੀ ਸ਼ੁਰੂ ਕੀਤੀ। ਅਨੁ ਨੂੰ ਅਲਗੋਜ਼ੇ ਵਜਾਉਣ ਦੇ ਨਾਲ ਨਾਲ ਘੋੜਸਵਾਰੀ, ਪੰਜਾਬੀ ਲੋਕ ਨਾਚਾਂ ਤੋਂ ਇਲਾਵਾ ਗੱਤਕਾ ਖੇਡ ਵਿਚ ਵੀ ਮੁਹਾਰਤ ਹਾਸਲ ਹੈ। ਉਹ ਕਈ ਵਾਰੀ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਆਪਣੀ ਕਲਾ ਦੇ ਜੌਹਰ ਵਿਖਾ ਚੁੱਕੀ ਹੈ।

ਅਨੁਰੀਤ ਦੇ ਮਾਤਾ ਸੁਖਬੀਰ ਪਾਲ ਕੌਰ ਅਤੇ ਪਿਤਾ ਨਰਿੰਦਰ ਨੀਨਾ ਵੀ ਬਹੁਤ ਵਧੀਆ ਕਲਾਕਾਰ ਤੇ ਲੋਕ ਕਲਾਵਾਂ ਦੇ ਗਿਆਤਾ ਹਨ। ਅਨੁਰੀਤ ਨੇ ਗੱਤਕਾ ਖੇਡਣ ਦੀ ਕਲਾ ਆਪਣੇ ਨਾਨਾ ਗੁਰਪ੍ਰੀਤ ਸਿੰਘ ਖ਼ਾਲਸਾ ਤੋਂ ਸਿੱਖੀ। ਓਹ ਆਪਣੇ ਵੀਰ ਹਰਕੀਰਤ ਤੇ ਮਨਦੀਪ ਤੋਂ ਇਲਾਵਾ ਆਪਣੇ ਸਾਥੀਆਂ ਤੇ ਇਲਾਕਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦੀ ਹੈ। ਜਿਨ੍ਹਾਂ ਦੇ ਸਾਥ ਤੇ ਹੌਂਸਲਾ ਅਫ਼ਜਾਈ ਸਦਕਾ ਇਹ ਸੰਭਵ ਹੋ ਸਕਿਆ ਹੈ। ਅਨੁਰੀਤ ਨੂੰ ਇੰਡੀਆ ਬੁੱਕ ਆਫ਼ ਰਿਕਾਰਡ ਵਲੋਂ ਇੱਕ ਸਰਟੀਫਿਕੇਟ, ਮੈਡਲ, ਆਈ ਕਾਰਡ, ਪੈਨ, ਬੈਚ ਭੇਜਿਆ ਗਿਆ ਹੈ। ਅਨੁਰੀਤ ਨੇ ਇਸ ਪ੍ਰਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਹੋਰ ਮਿਹਨਤ ਕਰਨ ਦਾ ਭਰੋਸਾ ਦਿੱਤਾ ਹੈ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…