ਸਾਧੂ ਸਿੰਘ ਧਰਮਸੋਤ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਣਦੀਆਂ ਤਰੱਕੀਆਂ ਜਲਦ ਕਰਨ ਦੇ ਆਦੇਸ਼

ਕੇਂਦਰ ਸਰਕਾਰ ਵੱਲੋਂ ਪ੍ਰਾਪਤ ਹੋਈ ਸਕਾਲਰਸ਼ਿਪ ਦੀ ਰਾਸ਼ੀ ਛੇਤੀ ਜਾਰੀ ਕਰਨ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਜੂਨ:
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਣਦੀਆਂ ਤਰੱਕੀਆਂ ਜਲਦ ਕਰਨ ਦੇ ਆਦੇਸ਼ ਦਿੱਤੇ ਹਨ।
ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮਗਰੋਂ ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਉਨ੍ਹਾਂ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਦੀ ਤਰੱਕੀ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜੋ ਤਰੱਕੀ ਸਬੰਧੀ ਨਿਰਧਾਰਤ ਸ਼ਰਤਾਂ ਪੂਰੀਆਂ ਕਰਦੇ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕਰਵਾ ਕੇ ਇਸਨੂੰ ਅਮਲੀ ਰੂਪ ਦੇ ਦਿੱਤਾ ਜਾਵੇ ਅਤੇ ਨਿਯਮ/ਸ਼ਰਤਾਂ ਪੂਰੀਆਂ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਮੋਟ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਤਰੱਕੀ ਨਾਲ ਵਿਭਾਗ ‘ਚ ਸੀਨੀਅਰ ਅਧਿਕਾਰੀਆਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ, ਜਿਸ ਨਾਲ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ।
ਸ. ਧਰਮਸੋਤ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਸਬੰਧਤ 309 ਕਰੋੜ ਰੁਪਏ ਦੀ ਰਾਸ਼ੀ ਸੂਬਾ ਸਰਕਾਰ ਨੂੰ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਵਿੱਚੋਂ ਵਜ਼ੀਫੇ ਨਾਲ ਸਬੰਧਤ 206 ਕਰੋੜ ਦੀ ਰਾਸ਼ੀ ਨੂੰ ਛੇਤੀ ਜਾਰੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵਜ਼ੀਫਾ ਰਾਸ਼ੀ ਵਿਦਿਆਰਥੀਆਂ ਦੇ ਖਾਤਿਆਂ ‘ਚ ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕਾਲਰਸ਼ਿਪ ਦੀ ਰਹਿੰਦੀ ਬਕਾਇਆ ਰਾਸ਼ੀ ਬਾਰੇ ਵੀ ਕੇਂਦਰ ਨਾਲ ਜਲਦ ਦੀ ਰਾਬਤਾ ਕੀਤਾ ਜਾਵੇਗਾ।
ਸ. ਧਰਮਸੋਤ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਮੁੱਖ ਧਾਰਾ ‘ਚ ਲਿਆਉਣ ਲਈ ਸਰਕਾਰ ਨੇ ਜਿੱਥੇ ਪੜ੍ਹਾਾਈ ਦੇ ਪ੍ਰਬੰਧ ਕੀਤੇ ਹਨ, ਉੱਥੇ ਹੀ ਬੇਰੁਜਗਾਰ ਨੋਜਵਾਨਾਂ ਲਈ 50 ਹਜ਼ਾਰ ਤੋਂ 2 ਲੱਖ ਤੱਕ ਦੇ ਘੱਟ ਵਿਆਜ ਦਰਾਂ ਵਾਲੇ ਕਰਜ਼ੇ ਵੀ ਮੁਹੱਈਆ ਕਰਵਾਏ ਹਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…