Share on Facebook Share on Twitter Share on Google+ Share on Pinterest Share on Linkedin ਫਤਿਹਵੀਰ ਹਾਦਸਾ: ਟਕਸਾਲੀ ਦਲ ਨੇ ਮੁੱਖ ਮੰਤਰੀ ਤੇ ਸਿੰਗਲਾ ਤੋਂ ਅਸਤੀਫ਼ਾ ਮੰਗਿਆ ਕੈਪਟਨ ਤੇ ਬਾਦਲਾਂ ਦੀ ਆਪਸੀ ਦੋਸਤੀ ਵਿੱਚ ਪਿਸ ਰਿਹਾ ਹੈ ਪੰਜਾਬ: ਬੱਬੀ ਬਾਦਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਫਤਿਹਵੀਰ ਹਾਦਸੇ ਸਬੰਧੀ ਆਪਣੀ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਅਤਿ ਘਟੀਆ ਦਰਜੇ ਦੇ ਗੰਧਲੇ ਪ੍ਰਸ਼ਾਸਕੀ ਸਿਸਟਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੀ ਲਾਪਰਵਾਹੀ ਕਾਰਨ ਦੋ ਸਾਲ ਦਾ ਮਾਸੂਮ ਫਤਿਹਵੀਰ ਸਿੰਘ ਆਪਣੀ ਜ਼ਿੰਦਗੀ ਦੀ ਪਹਿਲੀ ਜੰਗ ਹਾਰ ਕੇ ਇਸ ਫਾਨੀ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਿਆ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਫਤਿਹਵੀਰ ਸਿੰਘ ਪਿਛਲੇ ਛੇ ਦਿਨਾਂ ਤੋਂ ਆਪਣੇ ਘਰ ਦੇ ਨੇੜੇ ਹੀ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ ਸੀ ਲੇਕਿਨ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਮਾਸੂਮ ਨੂੰ ਬਚਾਉਣ ਲਈ ਆਧੁਨਿਕ ਤਕਨੀਕਾਂ ਅਪਣਾਉਣ ਦੀ ਬਜਾਏ ਜੁਗਾੜੂ ਸਿਸਟਮ ਦਾ ਸਹਾਰਾ ਲਿਆ ਗਿਆ। ਜਿਸ ਦੀ ਕੀਮਤ ਫਤਿਹਵੀਰ ਨੂੰ ਆਪਣੀ ਜਾਨ ਦੇ ਕੇ ਚੁਕਾਉਣੀ ਪਈ। ਇਸ ਮਾਸੂਮ ਦੀ ਮੌਤ ਲਈ ਬੱਬੀ ਬਾਦਲ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਦੱਸਦਿਆਂ ਮੰਗ ਕੀਤੀ ਕਿ ਇਸ ਹਾਦਸੇ ਵਿੱਚ ਵਰਤੀ ਗਈ ਘੋਰ ਲਾਪਰਵਾਹੀ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਤੁਰੰਤ ਪ੍ਰਭਾਵ ਨਾਲ ਸੰਗਰੂਰ ਦੇ ਡਿਪਟੀ ਕਮਿਸ਼ਨਰ ਸਣੇ ਹੋਰ ਸਬੰਧਤ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਉਨ੍ਹਾਂ ਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰਨੀ ਚਾਹੀਦੀ ਹੈ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਇਸ ਘਟਨਾਕ੍ਰਮ ਵਿੱਚ ਅਕਾਲੀ ਦਲ (ਬ) ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨਿਭਾਉਣ ’ਚ ਬੂਰੀ ਤਰ੍ਹਾਂ ਨਾਕਾਮ ਰਿਹਾ ਹੈ ਅਤੇ ਲੋਕ ਹਿੱਤਾਂ ਦੀ ਗੱਲ ਕਰਨ ਵਾਲੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਪਰਿਵਾਰ ਨਾਲ ਦੁੱਖ ਨਹੀਂ ਵੰਡਾਇਆ। ਉਨ੍ਹਾਂ ਕਿਹਾ ਕਿ ਅਕਾਲੀ ਅਤੇ ਆਪ ਆਗੂ ਜੇਕਰ ਚਾਹੁੰਦੇ ਤਾਂ ਸਰਕਾਰ ’ਤੇ ਦਬਾਅ ਬਣਾ ਸਕਦੇ ਸੀ ਪੰ੍ਰਤੂ ਅਜਿਹਾ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਤੇ ਬਾਦਲਾਂ ਦੀ ਆਪਸੀ ਦੋਸਤੀ ਕਾਰਨ ਸਮੁੱਚਾ ਪੰਜਾਬ ਪਿਸ ਰਿਹਾ ਹੈ। ਇਸ ਮੌਕੇ ਕਸ਼ਮੀਰ ਸਿੰਘ ਭਿੰਡਰ, ਰਣਜੀਤ ਸਿੰਘ ਬਰਾੜ, ਸ਼ਮਸ਼ੇਰ ਸਿੰਘ, ਜਗਤਾਰ ਸਿੰਘ ਘੜੂੰਆਂ, ਜਸਵਿੰਦਰ ਸਿੰਘ, ਜਸਵੰਤ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ, ਹਰਪਾਲ ਸਿੰਘ, ਬਲਜੀਤ ਸਿੰਘ ਖੋਖਰ, ਸ੍ਰੀਮਤੀ ਲੂਥਰਾ, ਸੁਰਿੰਦਰ ਕੌਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ