Share on Facebook Share on Twitter Share on Google+ Share on Pinterest Share on Linkedin ਰਾਮਗੜ੍ਹ-ਦਾਊਂ ਵਿੱਚ ਕਲਯੁਗੀ ਪਿਤਾ ਵੱਲੋਂ ਨਾਬਾਲਗ ਧੀ ਨਾਲ ਜਬਰ ਜਨਾਹ, ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ: ਇੱਥੋਂ ਦੇ ਨਜ਼ਦੀਕੀ ਪਿੰਡ ਰਾਮਗੜ੍ਹ-ਦਾਊਂ ਵਿੱਚ ਇੱਕ ਕਲਯੁਗੀ ਪਿਤਾ ਵੱਲੋਂ ਆਪਣੀ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਬਲੌਂਗੀ ਥਾਣੇ ਵਿੱਚ ਮੁਲਜ਼ਮ ਪਿਤਾ ਕਪੂਰ ਸਿੰਘ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 376 ਅਤੇ ਪਾਸਕੋ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਇਹ ਕਾਰਵਾਈ ਬਲਾਕ ਸਮਿਤੀ ਦੇ ਮੈਂਬਰ ਰਣਜੀਤ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਬਲੌਂਗੀ ਦੇ ਐਸਐਚਓ ਯੋਗੇਸ਼ ਕੁਮਾਰ ਨੇ ਨਾਬਾਲਗ ਧੀ ਨਾਲ ਜਬਰ ਜਨਾਹ ਦੇ ਦੋਸ਼ ਵਿੱਚ ਪਿਤਾ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੀੜਤ ਬੱਚੀ ਦਾ ਭਲਕੇ ਵੀਰਵਾਰ ਨੂੰ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਜਾਵੇਗਾ। ਬਲਾਕ ਸਮਿਤੀ ਮੈਂਬਰ ਨੇ ਪੁਲੀਸ ਨੂੰ ਦੱਸਿਆ ਕਿ ਲੰਘੀ ਰਾਤ ਉਹ ਆਪਣੇ ਕੰਮ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਇਸ ਦੌਰਾਨ ਉਸ ਨੇ ਦੇਖਿਆ ਕਿ ਪੀੜਤ ਨਾਬਾਲਗ ਲੜਕੀ ਘਰ ਦੇ ਬਾਹਰ ਖੜੀ ਕੁਰਲਾ ਰਹੀ ਸੀ। ਜਦੋਂ ਉਸ ਨੇ ਲੜਕੀ ਦੇ ਕੋਲ ਜਾ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਸ ਦੇ ਪਿਤਾ ਕਪੂਰ ਸਿੰਘ ਨੇ ਉਸ ਨਾਲ ਜਬਰ ਜਨਾਹ ਕੀਤਾ ਗਿਆ ਹੈ। ਉਧਰ, ਸੂਤਰਾਂ ਦੀ ਜਾਣਕਾਰੀ ਅਨੁਸਾਰ ਮਹਿਲਾ ਪੁਲੀਸ ਦੀ ਮੌਜੂਦਗੀ ਵਿੱਚ ਪੀੜਤ ਲੜਕੀ ਨੇ ਆਪਬੀਤੀ ਦੱਸਦਿਆਂ ਕਿਹਾ ਕਿ ਉਸ ਦੇ ਪਿਤਾ ਵੱਲੋਂ ਉਸ ਨਾਲ ਗਲਤ ਹਰਕਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਉਸ ਦਾ ਪਿਤਾ ਅਜਿਹੀ ਹਰਕਤ ਕਰ ਚੁੱਕਾ ਹੈ। ਉਕਤ ਘਟਨਾ ਸਬੰਧੀ ਵਾਇਰਲ ਹੋਈ ਵੀਡੀਓ ਪੁਲੀਸ ਨੇ ਲੜਕੀ ਨੂੰ ਪੁੱਛਿਆ ਕਿ ਜਦੋਂ ਉਸ ਦਾ ਪਿਤਾ ਅਜਿਹੀ ਹਰਕਤ ਕਰਦਾ ਸੀ ਤਾਂ ਉਸ ਨੇ ਵਿਰੋਧ ਨਹੀਂ ਕੀਤਾ ਤਾਂ ਪੀੜਤ ਲੜਕੀ ਦਾ ਕਹਿਣਾ ਸੀ ਕਿ ਜੇਕਰ ਉਹ ਆਪਣੇ ਪਿਤਾ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਯਤਨ ਕਰਦੀ ਸੀ ਤਾਂ ਉਸ ਨੂੰ ਬੂਰੀ ਤਰ੍ਹਾਂ ਕੁੱਟਿਆਂ ਜਾਂਦਾ ਸੀ, ਪ੍ਰੰਤੂ ਬੀਤੀ ਰਾਤ ਉਸ ਨੇ ਅੰਕਲ (ਸ਼ਿਕਾਇਤ ਕਰਤਾ) ਨੂੰ ਸਾਰੀ ਗੱਲ ਦੱਸੀ ਅਤੇ ਉਹ ਕਿਸੇ ਤਰ੍ਹਾਂ ਛੁਪਾ ਕੇ ਇੱਥੇ ਲੈ ਆਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ