Nabaz-e-punjab.com

ਹਰਮਨਜੋਤ ਕੁੰਭੜਾ ਦੀ ਅਗਵਾਈ ਹੇਠ ਚੰਦੂਮਾਜਰਾ ਦੇ ਹੱਕ ਵਿੱਚ ਹੋਈ ਮੀਟਿੰਗ ਨੇ ਚੋਣ ਰੈਲੀ ਦਾ ਰੂਪ ਧਾਰਿਆ

ਚੰਦੂਮਾਜਰਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਇਕ ਕਰ ਦੇਣ ਅਕਾਲੀ ਆਗੂ ਤੇ ਵਰਕਰ: ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਯੂਥ ਅਕਾਲੀ ਦਲ ਹਲਕਾ ਮੁਹਾਲੀ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਸੈਕਟਰ-69 ਵਿੱਚ ਹੋਈ ਮੀਟਿੰਗ ਨੇ ਉਸ ਸਮੇਂ ਇਕ ਰੈਲੀ ਦਾ ਰੂਪ ਧਾਰ ਲਿਆ ਜਦੋਂ ਵੱਡੀ ਗਿਣਤੀ ਵਿਚ ਉਕਤ ਮੀਟਿੰਗ ਵਿਚ ਸ਼ਿਰਕਤ ਕੀਤੀ। ਮੀਟਿੰਗ ਵਿੱਚ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ, ਅਕਾਲੀ ਕੌਂਸਲਰ ਰਜਿੰਦਰ ਕੌਰ ਕੁੰਭੜਾ (ਪਤਨੀ ਸਵਰਗੀ ਜਥੇਦਾਰ ਬਲਜੀਤ ਸਿੰਘ ਕੁੰਭੜਾ) ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਮਨਜੋਤ ਸਿੰਘ ਕੁੰਭੜਾ ਤੇ ਹੋਰ ਸੀਨੀਅਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੋ. ਚੰਦੂਮਾਜਰਾ ਵੱਲੋਂ ਆਪਣੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਵਜੋਂ ਪਿਛਲੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਸਿਰਫ਼ ਆਪਣੇ ਹਲਕੇ ਲਈ ਹੀ ਨਹੀਂ ਬਲਕਿ ਪੂਰੇ ਪੰਜਾਬ ਲਈ ਕੰਮ ਕੀਤੇ ਹਨ। ਇਨ੍ਹਾਂ ਕੰਮਾਂ ਲਈ ਪ੍ਰੋ. ਚੰਦੂਮਾਜਰਾ ਜਿੱਥੇ ਵਧਾਈ ਦੇ ਪਾਤਰ ਹਨ, ਉਸ ਦੇ ਨਾਲ ਹੀ ਉਹ ਇਸ ਵਾਰ ਵੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਫਿਰ ਮਜ਼ਬੂਤ ਦਾਅਵੇਦਾਰ ਹਨ ਅਤੇ ਵੋਟ ਦੇ ਸਹੀ ਹੱਕਦਾਰ ਹਨ। ਉਨ੍ਹਾਂ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਪ੍ਰੋ. ਚੰਦੂਮਾਜਰਾ ਨੂੰ ਭਾਰੀ ਬਹੁਮਤ ਨਾਲ ਜਿੱਤਾਉਣ ਲਈ ਦਿਨ ਰਾਤ ਇੱਕ ਕਰ ਦੇਣ ਅਤੇ ਕਾਂਗਰਸ ਪਾਰਟੀ ਦੀਆਂ ਨਾਕਾਮੀਆਂ ਬਾਰੇ ਵੀ ਲੋਕਾਂ ਨੂੰ ਦੱਸਿਆ ਜਾਵੇ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੂੰ ਸਿਰੋਪਾ ਭੇਂਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ, ਕਮਲਜੀਤ ਸਿੰਘ ਰੂਬੀ, ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ ਰੋਡਾ, ਪਰਮਿੰਦਰ ਸਿੰਘ ਤਸਿੰਬਲੀ, ਇੰਦਰਜੀਤ ਸਿੰਘ ਸੰਧੂ, ਖੁਸ਼ਵੰਤ ਰਾਏ ਗੀਗਾ ਭਾਜਪਾ ਆਗੂ, ਹਰਮੇਸ਼ ਕੁੰਭੜਾ, ਕਮਲਪ੍ਰੀਤ ਕੁੰਭੜਾ, ਹਾਕਮ ਸਿੰਘ, ਕੁਲਦੀਪ ਸਿੰਘ, ਕਮਲਜੀਤ ਕੌਰ ਕੌਂਸਲਰ, ਕੁਲਵੰਤ ਸਿੰਘ ਟਿਵਾਣਾ, ਗੁਰਮੇਲ ਸਿੰਘ, ਪਰਮਜੀਤ ਸਿੰਘ ਕੁੰਭੜਾ, ਸਰਦਾਰਾ ਸਿੰਘ, ਹਰਪਾਲ ਸਿੰਘ, ਸਵਰਨ ਸਿੰਘ, ਨਿਸ਼ਾਨ ਸਿੰਘ, ਤਰਸੇਮ ਸਿੰਘ, ਚਰਨਜੀਤ ਸਿੰਘ, ਰਣਜੀਤ ਸਿੰਘ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …