nabaz-e-punjab.com
ਕਰੋਨਾ ਦਾ ਖ਼ੌਫ਼: ਮੁਹਾਲੀ ਦੇ ਫੇਜ਼-1 ਅਤੇ ਮਟੌਰ ਥਾਣੇ ਵਿੱਚ ਪਬਲਿਕ ਡੀਲਿੰਗ ਬੰਦ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਮੁਹਾਲੀ ਦੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਤੋਂ ਬਾਅਦ ਥਾਣਾ ਮਟੌਰ ਦੇ ਐਸਐਚਓ ਇੰਸਪੈਕਟਰ ਰਾਜੀਵ ਕੁਮਾਰ ਅਤੇ ਫੇਜ਼-1 ਥਾਣੇ ਦੇ ਦਰਜਨ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਇਨ੍ਹਾਂ ਦੋਵੇਂ ਥਾਣਿਆਂ ਵਿੱਚ ਸਾਵਧਾਨੀ ਵਜੋਂ ਅਗਲੇ ਹੁਕਮਾਂ ਤੱਕ ਪਬਲਿੰਕ ਡੀਲਿੰਗ ਬੰਦ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਥਾਣਿਆਂ ਦੇ ਨੋਟਿਸ ਬੋਰਡ ਅਤੇ ਇਮਾਰਤਾਂ ਦੇ ਬਾਹਰ ਪਬਲਿਕ ਡੀਲਿੰਗ ਬੰਦ ਕਰਨ ਸਬੰਧੀ ਨੋਟਿਸ ਚਿਪਕਾਏ ਗਏ ਹਨ।
ਫੇਜ਼-1 ਥਾਣਾ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ, ਸਬ ਇੰਸਪੈਕਟਰ ਬਲਜੀਤ ਕੌਰ, ਏਐਸਆਈ ਸੁਖਵਿੰਦਰ ਸਿੰਘ ਸਮੇਤ ਦੋ ਮਹਿਲਾ ਸਿਪਾਹੀਆਂ ਸਮੇਤ ਦਰਜਨ ਪੁਲੀਸ ਕਰਮਚਾਰੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਮਗਰੋਂ ਉਨ੍ਹਾਂ ਸਮੇਤ ਹੋਰਨਾਂ ਮੁਲਾਜ਼ਮਾਂ ਨੂੰ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣੇ ਦੇ ਸਮੂਹ 27 ਕਰਮਚਾਰੀਆਂ ਦੀ ਮੈਡੀਕਲ ਜਾਂਚ ਕੀਤੀ ਗਈ ਹੈ ਅਤੇ ਸਾਰੇ ਮੁਲਾਜ਼ਮਾਂ ਦੇ ਸੈਂਪਲ ਲਏ ਗਏ ਹਨ।
ਉਧਰ, ਪੁਲੀਸ ਅਧਿਕਾਰੀਆਂ ਨੇ ਦੋਵੇਂ ਥਾਣਿਆਂ ਅਧੀਨ ਆਉਂਦੇ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਮਾਂ ਕਾਰਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਥਾਣਿਆਂ ਵਿੱਚ ਆਉਣ ਜਾਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸਿਰਫ਼ ਆਨਲਾਈਨ ਸ਼ਿਕਾਇਤ\ਅਰਜ਼ੀ ਦੇ ਸਕਦੇ ਹਨ। ਅਜਿਹਾ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਕੀਤਾ ਗਿਆ ਹੈ ਤਾਂ ਜੋ ਹੋਰਨਾਂ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਮਾਰੀ ਦੀ ਲਾਗ ਤੋਂ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਖਾਦਾਂ ਤੇ ਕੀੜੇਮਾਰ ਦਵਾਈਆਂ ਦੇ ਸੈਂਪਲ ਚੋਰੀ ਮਾਮਲੇ ਵਿੱਚ ਹੁਣ ਤੱਕ ਪੇਸ਼ ਨਹੀਂ ਕੀਤਾ ਚਲਾਨ

ਖਾਦਾਂ ਤੇ ਕੀੜੇਮਾਰ ਦਵਾਈਆਂ ਦੇ ਸੈਂਪਲ ਚੋਰੀ ਮਾਮਲੇ ਵਿੱਚ ਹੁਣ ਤੱਕ ਪੇਸ਼ ਨਹੀਂ ਕੀਤਾ ਚਲਾਨ ਇੰਡੀਅਨ ਫਾਰਮਰਜ਼ …