ਰਾਹੁਲ ਗਾਂਧੀ ਵੱਲੋਂ ਚੁੱਕੇ ਸਵਾਲਾਂ ਤੋਂ ਘਬਰਾਈ ਸਰਕਾਰ ਖ਼ਿਲਾਫ਼ ਹੋਵੇਗਾ ਸਤਿਆਗ੍ਰਹਿ: ਕੁਲਜੀਤ ਨਾਗਰਾ

ਪਿੰਡ, ਬਲਾਕ ਅਤੇ ਸ਼ਹਿਰ ਪੱਧਰ ’ਤੇ ਕਾਂਗਰਸੀ ਵਰਕਰ ਚਲਾਉਣਗੇ ਸਤਿਆਗ੍ਰਹਿ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਚਲ ਰਹੀ ਕੇਂਦਰ ਸਰਕਾਰ ਦੇ ਖ਼ਿਲਾਫ਼ ਭਲਕੇ ਇੱਕ ਅਪਰੈਲ ਤੋਂ 8 ਅਪਰੈਲ ਤੱਕ ਸਤਿਆਗ੍ਰਹਿ ਕਰੇਗੀ। ਇਸ ਦੌਰਾਨ ਸਮੂਹ ਕਾਂਗਰਸੀ ਵਰਕਰਾਂ ਵੱਲੋਂ ਪਿੰਡਾਂ, ਸ਼ਹਿਰ, ਵਾਰਡ, ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਪ੍ਰੋਗਰਾਮ ਆਯੋਜਿਤ ਕਰਕੇ ਆਮ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਧੱਕੇਸ਼ਾਹੀਆਂ ਤੋਂ ਜਾਣੂ ਕਰਵਾਇਆ ਜਾਵੇਗਾ।
ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਗੱਲ ਕਰਦਿਆਂ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਸ੍ਰੀ ਰਾਹੁਲ ਗਾਂਧੀ ਵੱਲੋਂ ਅੰਡਾਨੀ ਦੇ ਮੁੱਦੇ ਨੂੰ ਲੈ ਕੇ ਕੀਤੇ ਗਏ ਸਵਾਲਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੌਤਮ ਅੰਡਾਨੀ ਨਾਲ ਰਿਸ਼ਤਿਆਂ ਬਾਰੇ ਕੀਤੇ ਜਾ ਰਹੇ ਸਵਾਲਾਂ ਤੋਂ ਇੰਨੀ ਡਰ ਗਈ ਹੈ ਕਿ ਉਸਨੇ ਨਾਜਾਇਜ ਢੰਗ ਤਰੀਕੇ ਅਖਤਿਆਰ ਕਰਕੇ ਸ੍ਰੀ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਖਤਮ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਮਾਨਹਾਨੀ ਦੇ ਮਾਮਲੇ ਵਿੱਚ ਕਿਸੇ ਨੂੰ ਵੱਧ ਤੋਂ ਵੱਧ ਸਜਾ ਸੁਣਾਈ ਗਈ ਹੋਵੇ।
ਸ੍ਰੀ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਦੀਆਂ ਇਹਨਾਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ ਅਤੇ ਸਰਕਾਰ ਭਾਵੇਂ ਕਿੰਨਾ ਵੀ ਜੁਲਮ ਕਰ ਲਵੇ ਸੱਚ ਦੀ ਆਵਾਜ ਨੂੰ ਦਬਾ ਨਹੀਂ ਸਕਦਾ। ਉਹਨਾਂ ਕਿਹਾ ਕਿ ਅਖੀਰਕਾਰ ਸਰਕਾਰ ਨੂੰ ਅਡਾਨੀ ਦੀਆਂ ਸ਼ੈਲ ਕੰਪਨੀਆਂ ਦੀ ਜਾਂਚ ਕਰਨੀ ਹੀ ਪੈਣੀ ਹੈ ਅਤੇ ਇਹ ਵੀ ਦੱਸਣਾ ਪੈਣਾ ਹੈ ਕਿ ਇਹਨਾਂ ਕੰਪਨੀਆਂ ਵਿੱਚ ਲੱਗਿਆ ਪੈਸਾ ਆਖਿਰ ਕਿਸਦਾ ਹੈ।
ਸ੍ਰੀ ਨਾਗਰਾ ਨੇ ਕਿਹਾ ਕਿ ਪਾਰਟੀ ਵੱਲੋਂ ਲੋਕਾਂ ਵਿੱਚ ਆਪਣੀ ਗੱਲ ਪਹੁੰਚਾਉਣ ਲਈ ਸਤਿਆਗ੍ਰਹਿ ਦਾ ਪ੍ਰੋਗਰਾਮ ਦਿੱਤਾ ਗਿਆ ਹੈ ਅਤੇ ਪਾਰਟੀ ਦਾ ਹਰੇਕ ਵਰਕਰ ਇਸ ਸਤਿਆਗ੍ਰਹਿ ਵਿੱਚ ਭਾਗ ਲਵੇਗਾ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਬੀਸੀ ਸੈਲ ਦੇ ਚੇਅਰਮੈਨ ਗੁਰਿੰਦਰ ਸਿੰਘ ਬਿੱਲਾ, ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਅਤੇ ਖਾਦੀ ਬੋਰਡ ਦੇ ਸਾਬਕਾ ਮੈਂਬਰ ਪੁਸ਼ਪਿੰਦਰ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਦਪਿੰਦਰ ਸਿੰਘ ਢਿੱਲੋਂ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਦਿਹਾਤੀ ਦੇ ਪ੍ਰਧਾਨ ਜੱਸੀ ਬੱਲੋਮਾਜਰਾ, ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਨਰਪਿੰਦਰ ਸਿੰਘ ਰੰਗੀ, ਸੁੱਚਾ ਸਿੰਘ ਕਲੌੜ ਅਤੇ ਕੁਲਵੰਤ ਸਿੰਘ ਕਲੇਰ (ਦੋਵੇਂ ਕੌਂਸਲਰ), ਰਮਾਕਾਂਤ ਕਾਲੀਆ (ਕੌਂਸਲਰ ਕੁਰਾਲੀ), ਰਜਿੰਦਰ ਸਿੰਘ ਧਰਮਗੜ੍ਹ, ਗੁਰਮੀਤ ਸਿੰਘ ਸਿਆਣ, ਡਿੰਪਲ ਸਭਰਵਾਲ, ਕੁਸ਼ਲਪਾਲ ਸਿੰਘ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…