ਪਿੰਡ ਬਲੌਂਗੀ ਤੇ ਕਲੋਨੀਆਂ ਵਿੱਚ ਬਿਮਾਰੀ ਫੈਲਣ ਦਾ ਖ਼ਦਸ਼ਾ, ਸਿਹਤ ਵਿਭਾਗ ਵੱਲੋਂ ਸਰਵੇ ਦਾ ਕੰਮ ਸ਼ੁਰੂ

ਪਿੰਡ ਵਾਸੀਆਂ ਨੇ ਗੰਦੇ ਪਾਣੀ ਦੇ ਟੋਭਿਆਂ ਦੀ ਸਫ਼ਾਈ ਕਰਵਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ:
ਮੁਹਾਲੀ ਦੀ ਜੂਹ ਵਿੱਚ ਪਿੰਡ ਬਲੌਂਗੀ ਅਤੇ ਕਲੋਨੀਆਂ ਵਿੱਚ ਗੰਦਗੀ ਕਾਰਨ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਫੈਲਣ ਦਾ ਖ਼ਤਰਾ ਹੈ। ਹਾਲਾਂਕਿ ਸਿਹਤ ਵਿਭਾਗ ਵੱਲੋਂ ਰਿਹਾਇਸ਼ੀ ਖੇਤਰ ਵਿੱਚ ਲਗਾਤਾਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਘਰਾਂ ਵਿੱਚ ਡੇਂਗੂ, ਮਲੇਰੀਆ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਪ੍ਰੰਤੂ ਗੰਦੇ ਪਾਣੀ ਦੇ ਛੱਪੜਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਪਸਰੀ ਗੰਦਗੀ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਧਰ, ਬਲੌਂਗੀ ਦੀ ਸਰਪੰਚ ਸਰੋਜ ਦੇਵੀ ਦੇ ਪਤੀ ਦਿਨੇਸ਼ ਕੁਮਾਰ ਨੇ ਉਕਤ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।
ਨੌਜਵਾਨ ਆਗੂ ਵੀਰ ਪ੍ਰਤਾਪ ਬਾਵਾ, ਰਾਜਿੰਦਰ ਸਿੰਘ ਜੁਗਨੂੰ, ਕਾਲਾ ਬਲੌਂਗੀ ਅਤੇ ਹੋਰਨਾਂ ਪਿੰਡ ਵਾਸੀਆਂ ਨੇ ਕਿਹਾ ਕਿ ਗੰਦੇ ਪਾਣੀ ਦੀ ਨਿਕਾਸੀ ਅਤੇ ਛੱਪੜਾਂ ਦੀ ਸਫ਼ਾਈ ਨਾ ਹੋਣ ਕਾਰਨ ਗੰਦਗੀ ਦੀ ਭਰਮਾਰ ਹੈ। ਜਿਸ ਕਾਰਨ ਪਿੰਡ ਤੇ ਕਲੋਨੀਆਂ ਵਿੱਚ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਪ੍ਰੰਤੂ ਆਦਰਸ਼ ਕਲੋਨੀ ਵਿਚਲੇ ਟੋਭੇ ਦੀ ਸਫ਼ਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਗਰਾਮ ਪੰਚਾਇਤ ਦੀ ਬੇਧਿਆਨੀ ਕਾਰਨ ਇੱਥੇ ਬਿਮਾਰੀ ਫੈਲ ਸਕਦੀ ਹੈ।
ਉਨ੍ਹਾਂ ਕਿਹਾ ਪਿਛਲੇ ਪੰਜ ਸਾਲ ਤੋਂ ਟੋਭੇ ਦੀ ਸਫ਼ਾਈ ਨਹੀਂ ਕੀਤੀ। ਇਸ ਤੋਂ ਇਲਾਵਾ ਹੋਰਨਾਂ ਥਾਵਾਂ ’ਤੇ ਵੀ ਗੰਦਗੀ ਫੈਲੀ ਹੋਈ ਹੈ। ਹਾਲਾਂਕਿ ਪੰਚਾਇਤ ਕੋਲ ਫੰਡਾਂ ਦੀ ਘਾਟ ਨਹੀਂ ਹੈ ਪ੍ਰੰਤੂ ਇਸ ਦੇ ਸਫ਼ਾਈ ਵਿਵਸਥਾ ਦੇ ਪੁਖ਼ਤਾ ਪ੍ਰਬੰਧ ਨਹੀਂ ਹਨ। ਉਨ੍ਹਾਂ ਕਿਹਾ ਕਿ ਹਰੇਕ ਸਾਲ ਬਲੌਂਗੀ ਵਿੱਚ ਡੇਂਗੂ, ਮਲੇਰੀਆ ਅਤੇ ਪੇਚਸ਼ ਫੈਲਦਾ ਹੈ। ਹਰ ਸਾਲ ਦਵਾਈ ਦਾ ਛਿੜਕਾਅ ਵੀ ਕੀਤਾ ਜਾਂਦਾ ਹੈ ਹਨ ਪ੍ਰੰਤੂ ਗੰਦਗੀ ਕਾਰਨ ਮੱਖੀਆਂ ਅਤੇ ਮੱਛਰ ਦੀ ਭਰਮਾਰ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡ ਬਲੌਂਗੀ ਅਤੇ ਕਲੋਨੀਆਂ ਵਿੱਚ ਛੱਪੜਾਂ ਤੇ ਹੋਰ ਥਾਵਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ।
ਇਸ ਸਬੰਧੀ ਬਲੌਂਗੀ ਕਲੋਨੀ ਦੀ ਸਰਪੰਚ ਸਰੋਜ ਦੇਵੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਮਹਿਲਾ ਸਰਪੰਚ ਦੀ ਥਾਂ ਉਨ੍ਹਾਂ ਦੇ ਪਤੀ ਦਿਨੇਸ਼ ਕੁਮਾਰ ਨੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਅਤੇ ਬਲੌਂਗੀ ਵਿੱਚ ਪਸਰੀ ਗੰਦਗੀ ਬਾਰੇ ਗਰਾਮ ਪੰਚਾਇਤ ’ਤੇ ਲਾਏ ਜਾ ਰਹੇ ਸਾਰੇ ਦੋਸ਼ ਬੇਬੁਨਿਆਦ ਅਤੇ ਮਨਘੜਤ ਹਨ। ਉਨ੍ਹਾਂ ਕਿਹਾ ਕਿ 4 ਮਹੀਨੇ ਪਹਿਲਾਂ ਟੋਭੇ ਦੀ ਸਫ਼ਾਈ ਕਰਵਾਈ ਗਈ ਸੀ। ਵੱਡੀ ਗਿਣਤੀ ਵਿੱਚ ਮਜ਼ਦੂਰ ਲਗਾ ਕੇ ਗਾਦ ਵੀ ਬਾਹਰ ਕੱਢੀ ਗਈ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਧਰ, ਦੂਜੇ ਪਾਸੇ ਸਿਹਤ ਵਿਭਾਗ ਦੇ ਸੁਪਰਵਾਈਜ਼ਰ ਜਗਤਾਰ ਸਿੰਘ ਨੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਜਨਵਰੀ 2023 ਤੋਂ ਲਗਾਤਾਰ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਕਿਉਂਕਿ ਪਿਛਲੇ ਸਾਲ ਸਭ ਤੋਂ ਵੱਧ ਬਲੌਂਗੀ ਖੇਤਰ ’ਚੋਂ ਸਾਹਮਣੇ ਆਏ ਸਨ। ਉਨ੍ਹਾਂ ਕਿਹਾ ਕਿ ਸਫ਼ਾਈ ਦੀ ਜ਼ਿੰਮੇਵਾਰੀ ਗਰਮਾ ਪੰਚਾਇਤ ਦੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …