nabaz-e-punjab.com
ਅਕਾਲੀ ਸਰਕਾਰ ਦੌਰਾਨ ਹੋਏ ਗਲਤ ਕੰਮਾਂ ਦਾ ਡਰ ਸਤਾ ਰਿਹਾ ਹੈ ਬਾਦਲ ਪਰਿਵਾਰ ਨੂੰ: ਰਜਿੰਦਰ ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰਨ ਵਾਲੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਬਾਦਲ ਦੇ ਪੱਤਰਕਾਰ ਸੰਮੇਲਨ ਵਿੱਚ ਬੁਖਲਾਹਟ ਗ੍ਰਿਫ਼ਤਾਰੀ ਦੀ ਗੱਲ ਕਰਨ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਾਦਲ ਪਰਿਵਾਰ ਨੂੰ ਅਕਾਲੀ ਸਰਕਾਰ ਦੌਰਾਨ ਆਪਣੇ ਕੀਤੇ ਹੋਏ ਪਾਪਾਂ ਦਾ ਡਰ ਸਤਾ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਡਰ ਸਤਾ ਰਿਹਾ ਹੈ ਕਿ ਉਹ ਹੁਣ ਬਚ ਨਹੀਂ ਸਕਦੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਉਨ੍ਹਾਂ ਦੀਆਂ ਜੜ੍ਹਾਂ ਪੂਰੀ ਤਰ੍ਹਾਂ ਘੋਖ ਕਰਨ ਲਈ ਪਹੁੰਚ ਨੇੜੇ ਪਹੁੰਚ ਗਈ ਹੈ। ਉਨ੍ਹਾਂ ਦੇ ਚਹੇਤੇ ਅਫ਼ਸਰਾਂ ਨੂੰ ਤਲਬ ਕਰਕੇ ਬਾਦਲ ਦਾ ਝੂਠ ਫੜਿਆ ਜਾਣ ਵਾਲਾ ਹੈ।
ਬਾਦਲਕਿਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਵੀ ਡਰਾਮਾ ਰਚਿਆ ਅਤੇ ਬਾਹਰ ਵੀ ਤਾਂ ਜੋ ਸਿੱਖ ਕੌਮ ਨੂੰ ਮੂਰਖ ਬਣਾ ਸਕਣ ਪਰ ਕੌਮ ਬਾਦਲਕਿਆਂ ਦੀ ਸ਼ਕਲ ਦੇਖ ਕੇ ਰਾਜ਼ੀ ਨਹੀਂ ਹੈ। ਇਨ੍ਹਾਂ ਬਾਦਲ ਪਰਿਵਾਰ ਅਤੇ ਮਜੀਠੀਆ ਪਰਿਵਾਰ ਨੂੰ ਸਬਕ ਸਿਖਾਉਣ ਲਈ ਤਿਆਰ ਹੈ ਅਤੇ ਇਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਦੇਖਣ ਲਈ ਵੀ ਕਾਹਲੀ ਹੈ ਕਿਉਂਕਿ ਸਿੱਖ ਭਾਈਚਾਰੇ ਨੇ ਬਾਦਲ ਪਰਿਵਾਰ ਨੂੰ ਬਰਗਾੜੀ ਬਹਿਬਲ ਕਲਾਂ ਘਟਨਾਵਾਂ ਲਈ ਕਥਿਤ ਤੌਰ ’ਤੇ ਦੋਸ਼ੀ ਕਰਾਰ ਦਿੱਤਾ ਹੋਇਆ ਹੈ ਅਤੇ ਕੌਮ ਦੀਆਂ ਨਜ਼ਰਾਂ ਵਿੱਚ ਬਾਦਲ ਡਿੱਗ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬਾਦਲ ਪੂਰੀ ਬੁਖਲਾਹਟ ਵਿੱਚ ਸੀ ਅਤੇ ਉਸ ਦੀ ਨੀਂਦ ਉੱਡ ਚੁੱਕੀ ਹੈ। ਉਨ੍ਹਾਂ ਦੇ ਕੀਤੇ ਪਾਪਾਂ ਦੇ ਖ਼ੁਦ ਦੇ ਕੀਤੇ ਅਹਿਸਾਸ ਨੇ ਹੁਣ ਬਾਦਲ ਪਰਿਵਾਰ ਦੀ ਇੱਜ਼ਤ ਉਨ੍ਹਾਂ ਦੀ ਬੇਈਮਾਨੀ ਨੇ ਬੇਇਜ਼ਤੀ ਵਿੱਚ ਬਦਲ ਹੀ ਦਿੱਤੀ ਹੈ। ਇਹ ਅਖਾਣ ਸੱਚ ਹੋ ਚੁੱਕਿਆ ਹੈ ‘ਦੇਰ ਆਏ ਦਰੁਸਤ ਆਏ’।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…