Nabaz-e-punjab.com

ਇਸਤਰੀ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਰੈਲੀ ਤੇ ਬਜਟ ਸੈਸ਼ਨ ਦਾ ਘਿਰਾਓ ਕਰਨ ਦਾ ਐਲਾਨ

ਕੈਪਟਨ ਵੱਲੋਂ ਦਿੱਲੀ ਚੋਣਾਂ ਵਿੱਚ ਸਮਾਰਟ ਸਕੂਲਾਂ ਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਝੂਠੇ ਪ੍ਰਚਾਰ ਦਾ ਗੰਭੀਰ ਨੋਟਿਸ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਹੁਣ ਬੀਬੀਆਂ ਵੀ ਸੰਘਰਸ਼ ਦੇ ਰਾਹ ’ਤੇ ਪੈ ਗਈਆਂ ਹਨ। ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੀ ਸੂਬਾ ਪ੍ਰਧਾਨ ਹਰਮਨਪ੍ਰੀਤ ਕੌਰ ਗਿੱਲ, ਚੇਅਰਪਰਸਨ ਨੀਨਾ ਜੌਨ, ਜਨਰਲ ਸਕੱਤਰ ਰਜਿੰਦਰ ਕੌਰ ਅਤੇ ਵਿੱਤ ਸਕੱਤਰ ਰਣਜੀਤ ਕੌਰ ਨੇ ਅੱਜ ਇੱਥੇ ਕਿਹਾ ਕਿ ਮੁਲਾਜ਼ਮਾਂ ਦੀਆਂ ਸੰਘਰਸ਼ਸ਼ੀਲ ਅਤੇ ਵੱਡੇ ਆਧਾਰ ਵਾਲੀਆਂ ਦੋ ਮੁਲਾਜ਼ਮ ਫੈਡਰੇਸ਼ਨਾਂ, ਪੈਨਸ਼ਨਰ ਅਤੇ ਆਜ਼ਾਦ ਜਥੇਬੰਦੀਆਂ ਵੱਲੋਂ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸ਼ੁਰੂ ਕੀਤੇ ਸੰਘਰਸ਼ ਨੂੰ ਅੱਗੇ ਤੋਰਦਿਆਂ 24 ਫਰਵਰੀ ਨੂੰ ਮੁਹਾਲੀ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਸੂਬੇ ਭਰ ’ਚੋਂ ਇਸਤਰੀ ਮੁਲਾਜ਼ਮਾਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ।
ਮਹਿਲਾ ਮੁਲਾਜ਼ਮਾਂ ਦੀ ਜਥੇਬੰਦੀ ਦੀ ਸੂਬਾ ਪ੍ਰੈੱਸ ਸਕੱਤਰ ਅਵਤਾਰ ਕੌਰ ਬਾਸੀ ਨੇ ਕਿਹਾ ਕਿ ਸਮੇਂ ਦੀ ਇਤਿਹਾਸਕ ਲੋੜ-ਵਿਸ਼ਾਲ ਏਕਤਾ ਸਾਂਝੇ ਘੋਲ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮੁਲਾਜ਼ਮ ਅਤੇ ਪੈਨਸ਼ਨਰ ਜਮਾਤ ਵੱਲੋਂ ਇਕੱਠੇ ਹੋ ਕੇ ਕੈਪਟਨ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ।
ਆਗੂਆਂ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਭੁਲਾ ਕੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਦਿੱਲੀ ਚੋਣਾਂ ਦੌਰਾਨ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਬਣਾਏ ਸਮਾਰਟ ਸਕੂਲਾਂ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਸਬੰਧੀ ਕੀਤੇ ਗਏ ਝੂਠੇ ਪ੍ਰਚਾਰ ਦਾ ਵੀ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਮਹਿਲਾ ਮੁਲਾਜ਼ਮਾਂ ਦਾ ਆਪਣੀਆਂ ਨੌਕਰੀਆਂ ਤੇ ਜਾਣਾ ਹੋਰ ਵੀ ਮੁਸ਼ਕਲ ਹੋ ਗਿਆ ਹੈ, ਮਹਿੰਗਾਈ ਨੇ ਘਰਾਂ ਦਾ ਆਰਥਿਕ ਸੰਤੁਲਨ ਬਿਗਾੜ ਦਿੱਤਾ ਹੈ ਅਤੇ ਹਰ ਪਾਸੇ ਨਸ਼ਿਆਂ ਅਤੇ ਗੁੰਡਾਗਰਦੀ ਦਾ ਬੋਲਬਾਲਾ ਹੈ।
ਆਗੂਆਂ ਨੇ ਸਰਕਾਰ ਨੂੰ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮ ਮੰਗਾਂ ਨੂੰ ਛੇਤੀ ਹੱਲ ਨਾ ਕੀਤਾ ਗਿਆ ਤਾਂ ਬਜਟ ਸੈਸ਼ਨ ਦੌਰਾਨ 24 ਫਰਵਰੀ ਨੂੰ ਵਿਧਾਨ ਸਭਾ ਦੇ ਘਿਰਾਓ ਕਰਨ ਤੋਂ ਬਾਅਦ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਰੈਲੀ ਵਿੱਚ ਇਸਤਰੀ ਮੁਲਾਜ਼ਮਾਂ ਦੀ ਭਰਵੀਂ ਸ਼ਮੂਲੀਅਤ ਸਬੰਧੀ ਜ਼ਿਲ੍ਹਾ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਸੂਬੇ ਭਰ ’ਚੋਂ ਸਮੂਹ ਇਸਤਰੀ ਮੁਲਾਜ਼ਮਾਂ ਦੇ ਜਥੇ ਕਾਫ਼ਲਿਆਂ ਦੇ ਰੂਪ ਵਿੱਚ ਮੁਹਾਲੀ ਵਿੱਚ ਪਹੁੰਚਣਗੇ।
ਇਸ ਮੌਕੇ ਬਿਮਲਾ ਦੇਵੀ ਫਾਜ਼ਿਲਕਾ, ਸੁਖਵਿੰਦਰ ਕੌਰ, ਕਮਲਜੀਤ ਕੌਰ, ਕੁਲਵਿੰਦਰ ਕੌਰ, ਗੁਰਮੇਲ ਕੌਰ ਪਟਿਆਲਾ, ਹਰਪਾਲ ਕੌਰ ਹੁਸ਼ਿਆਰਪੁਰ, ਮਹਿੰਦਰ ਕੌਰ ਮੋਗਾ, ਪ੍ਰਵੀਨ ਫਤਹਿਗੜ੍ਹ ਸਾਹਿਬ, ਅਮਰਜੀਤ ਕੌਰ ਗੁਰਦਾਸਪੁਰ, ਰਾਣੋ ਖੇੜੀ ਗਿੱਲਾਂ ਸੰਗਰੂਰ, ਭਾਰਤੀ ਸ਼ਰਮਾ ਫ਼ਰੀਦਕੋਟ, ਪਰਮਜੀਤ ਕੌਰ ਬਰਨਾਲਾ, ਜਸਵਿੰਦਰ ਕੌਰ ਟਾਹਲੀ ਜਲੰਧਰ, ਕਿਰਨ ਬੰਗੜ ਨਵਾਂਸ਼ਹਿਰ, ਪਰਮਜੀਤ ਕੌਰ ਫਿਰੋਜ਼ਪੁਰ, ਹਰਲੀਨ ਕੌਰ ਰੋਪੜ, ਬਲਜੀਤ ਕੌਰ ਅੰਮ੍ਰਿਤਸਰ ਆਦਿ ਆਗੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …