ਫੈਪ ਨੈਸ਼ਨਲ ਐਵਾਰਡ-2022 ਵਿੱਚ ਮਹਿਲਾ ਅਧਿਆਪਕ ਦਾ ਵਿਸ਼ੇਸ਼ ਐਵਾਰਡ ਨਾਲ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਦੀ ਅਧਿਆਪਕਾ ਮੀਨਾ ਕੁਮਾਰੀ ਨੂੰ ਫੈਪ ਨੈਸ਼ਨਲ ਐਵਾਰਡ-2022 ਵਿੱਚ ਸਰਵ-ਉੱਤਮ ਅਧਿਆਪਕਾ ਵਜੋਂ ਸਨਮਾਨਿਤ ਕੀਤਾ ਗਿਆ, ਜੋ ਸਕੂਲ ਅਤੇ ਮੁਹਾਲੀ ਲਈ ਮਾਣ ਵਾਲੀ ਗੱਲ ਹੈ। ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਕਰਵਾਏ ਗਏ ਸਮਾਰੋਹ ਦੌਰਾਨ ਮੀਨਾ ਕੁਮਾਰੀ ਨੂੰ ਆਪਣੇ ਅਧਿਆਪਨ ਕਾਲ ਵਿੱਚ ਲਗਨ ਤੇ ਸਖ਼ਤ ਮਿਹਨਤ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਬਦਲੇ ਸਨਮਾਨਿਤ ਕੀਤਾ ਗਿਆ।
ਅੱਜ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਸਕੂਲੀ ਬੱਚਿਆਂ ਤੇ ਅਧਿਆਪਕਾਂ ਦੇ ਸਾਹਮਣੇ ਇਸ ਹੋਣਹਾਰ ਅਧਿਆਪਕਾ ਮੀਨਾ ਕੁਮਾਰੀ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਐਵਾਰਡ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਸਕੂਲ ਮੈਨੇਜਮੈਂਟ ਦੀ ਤਰਫ਼ੋਂ ਵੱਖਰੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲ ਦੀ ਅਧਿਆਪਕਾ ਨੂੰ ਇਹ ਪੁਰਸਕਾਰ ਮਿਲਣਾ ਮੈਨੇਜਮੈਂਟ ਲਈ ਬਹੁਤ ਫ਼ਖਰ ਵਾਲੀ ਗੱਲ ਹੈ। ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵੀ ਮੀਨਾ ਕੁਮਾਰੀ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…