Share on Facebook Share on Twitter Share on Google+ Share on Pinterest Share on Linkedin ਪਿੰਡ ਸਨੇਟਾ ਵਿੱਚ ਉਤਸ਼ਾਹ ਨਾਲ ਮਨਾਇਆ ਈਦ-ਉੂਲ-ਜੂਹਾ (ਬਕਰੀਦ) ਦਾ ਤਿਉਹਾਰ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸਿੱਧੂ ਨੇ ਵੀ ਕੀਤੀ ਸ਼ਿਰਕਤ, 5 ਲੱਖ ਦੀ ਗਰਾਂਟ ਦੇਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ: ਈਦ-ਉੂਲ-ਜੂਹਾ (ਬਕਰੀਦ) ਦਾ ਤਿਉਹਾਰ ਅੱਜ ਜ਼ਿਲ੍ਹਾ ਮੁਹਾਲੀ ਵਿੱਚ ਧੂਮਧਾਮ ਅਤੇ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਹਜਰਤ ਉਮਰ ਜਾਮਾ ਮਸਜਿਦ ਸਨੇਟਾ ਵਿਖੇ ਮਨਾਏ ਗਏ ਈਦ-ਉੂਲ-ਜੂਹਾ (ਬਕਰੀਦ) ਦੇ ਤਿਉਹਾਰ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਈਦ -ਉੂਲ-ਜੂਹਾ (ਬਕਰੀਦ) ਦੀ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ। ਨਮਾਜ਼ ਵਿੱਚ ਵਕਫ਼ ਬੋਰਡ ਪੰਜਾਬ ਦੇ ਚੇਅਰਮੈਨ ਜਨੇਦਾ ਰਜਾਖਾਨ ਵੀ ਵਿੱਚ ਉਚੇਚੇ ਤੌਰ ’ਤੇ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸਾਡਾ ਦੇਸ਼ ਵੱਖ-ਵੱਖ ਧਰਮਾਂ, ਭਾਸ਼ਾਵਾਂ ਅਤੇ ਰੀਤੀ ਰਵਾਜਾ ਦਾ ਸੁਮੇਲ ਹੈ ਅਤੇ ਸਾਡੇ ਗੁਰੂਆਂ ਪੀਰਾਂ ਨੇ ਸਾਨੂੰ ਹਮੇਸ਼ਾਂ ਆਪਸੀ ਭਾਈਚਾਰਕ ਸਾਂਝ ਨੁੰੂ ਮਜਬੂਤ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਵੀ ਨਿੱਜੀ ਹਿੱਤਾਂ ਤੋਂ ਉਪਰ ਉਠ ਕੇ ਸਾਂਝੇ ਅਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਸ੍ਰੀ ਸਿੱਧੂ ਨੇ ਮੁਸਲਿਮ ਵੈਲਫੇਅਰ ਕਮੇਟੀ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਅਤੇ ਰੋਟਰੀ ਕਲੱਬ ਚੰਡੀਗੜ੍ਹ ਮਿਡ ਟਾਊਨ ਦੀ ਸਹਾਇਤਾ ਨਾਲ ਲੋੜਵੰਦਾਂ ਨੂੰ ਟਰਾਈ ਸਾਈਕਲ ਵੀ ਮੁਫ਼ਤ ਵੰਡੇ। ਮੰਤਰੀ ਨੇ ਦੱਸਿਆ ਕਿ ਕਿਰਤ ਵਿਭਾਗ ਪੰਜਾਬ ਵੱਲੋਂ ਕਿਰਤੀ ਕਾਮਿਆਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਨ੍ਹਾਂ ਦਾ ਵੱਧ ਤੋਂ ਵੱਧ ਕਿਰਤੀ ਕਾਮਿਆਂ ਨੁੰੂ ਲਾਹਾ ਲੈਣਾ ਚਾਹੀਦਾ ਹੈ। ਇਸ ਮੌਕੇ ਸ੍ਰੀ ਸਿੱਧੂ ਦਾ ਮੁਸਲਿਮ ਵੈਲਫੇਅਰ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਅਤੇ ਉਨ੍ਹਾਂ ਨੇ ਕਮੇਟੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਵਾਇਸ ਚੇਅਰਮੈਨ ਕਿਸਾਨ ਸੈਲ ਪੰਜਾਬ ਕਾਂਗਰਸ, ਰੋਟਰੀ ਕਲੱਬ ਚੰਡੀਗੜ੍ਹ ਮਿਡ ਟਾਊਨ ਦੇ ਪ੍ਰਧਾਨ ਆਸ਼ੋਕ ਪੁਰੀ, ਸੈਕਟਰੀ ਸੁਨੀਲ ਚੋਪੜਾ, ਸਾਬਕਾ ਪ੍ਰਧਾਨ ਵਿਨੋਜਾ, ਚੇਅਰਮੈਨ ਘੱਟ ਗਿਣਤੀਆਂ ਕਾਂਗਰਸ ਡਾ. ਅਨਵਰ ਹੂਸੈਨ, ਮੁਸਲਿਮ ਵੈਲਫੇਅਰ ਕਮੇਟੀ ਸਨੇਟਾ ਦੇ ਪ੍ਰਧਾਨ ਰੋਸ਼ਨ ਖਾਨ, ਵਾਇਸ ਪ੍ਰਧਾਨ ਸੁਲੇਮਾਨ ਭੱਟ, ਖਜ਼ਾਨਚੀ ਅਤੇ ਸਾਬਕਾ ਮੈਂਬਰ ਪੰਚਾਇਤ ਸਈਅਦ ਹੈਲਕਾਰ, ਸਾਬਕਾ ਪ੍ਰਧਾਨ ਐਸ ਹਮੀਦ ਅਲੀ, ਵਜ਼ੀਰਦੀਨ, ਕਮਲ ਖਾਨ, ਨਵਾਬ ਅਲੀ, ਕਾਕਾ ਖਾਨ, ਫਿਰੋਜ਼ ਖਾਨ, ਮੁਸਲਿਮ ਵੈਲਫੇਅਰ ਕਮੇਟੀ ਗੁਡਾਣਾ ਦੇ ਪ੍ਰਧਾਨ ਬਹਾਦਰ ਖਾਨ, ਮੁਸਲਿਮ ਵੈਲਫੇਅਰ ਕਮੇਟੀ ਬਠਲਾਣਾ ਦੇ ਪ੍ਰਧਾਨ ਰੋਣਕੀ ਖਾਨ, ਮੁਸਲਿਮ ਵੈਲਫੇਅਰ ਕਮੇਟੀ ਕੁਰੜੀ ਦੇ ਪ੍ਰਧਾਨ ਰਮੇਸ਼ ਖਾਨ, ਚੌਧਰੀ ਭਗਤ ਰਾਮ, ਚੌਧਰੀ ਹਰਨੇਕ ਨੇਕੀ ਸਨੇਟਾ, ਚੌਧਰੀ ਰਿਸ਼ੀ ਪਾਲ ਸਨੇਟਾ, ਮੁਖਤਿਆਰ ਖਾਨ ਸਨੇਟਾ, ਬਾਬੂ ਖਾਨ, ਅਲੀ ਮਹੁੰਮਦ, ਸਰਵਤੀ ਖਾਨ ਸਮੇਤ ਹੋਰ ਪੱਤਵੰਤੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ