nabaz-e-punjab.com

ਮੁਹਾਲੀ ਨੇੜੇ ਕਬਾੜੀਏ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ

ਪੰਜ ਘੰਟੇ ਦੀ ਜੱਦੋ ਜਾਹਿਦ ਤੋਂ ਬਾਅਦ ਬੜੀ ਮੁਸ਼ਕਲ ਨਾਲ ਪਾਇਆ ਅੱਗ ’ਤੇ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ:
ਮੁਹਾਲੀ ਏਅਰਪੋਰਟ ਸੜਕ ਨੇੜੇ ਪਿੰਡ ਬਰਿਆਲੀ ਵਿੱਚ ਕਬਾੜੀਆ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗਣ ਕਾਰਨ ਕਾਫੀ ਦਾ ਨੁਕਸਾਨ ਹੋ ਗਿਆ। ਅੱਗ ਸ਼ੁੱਕਰਵਾਰ ਦੇਰ ਰਾਤ ਲੱਗੀ ਦੱਸੀ ਗਈ ਹੈ। ਲੇਕਿਨ ਰਾਤ ਹੋਣ ਕਾਰਨ ਕਿਸੇ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਮੁਹਾਲੀ ਦੇ ਫਾਇਰ ਅਫ਼ਸਰ ਮੋਹਨ ਲਾਲ ਵਰਮਾ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦਫ਼ਤਰ ਵਿੱਚ ਲੰਘੀ ਰਾਤ ਕਰੀਬ ਪੌਣੇ 9 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਸ ਮਗਰੋਂ ਉਹ ਦਫ਼ਤਰੀ ਸਟਾਫ਼ ਨਾਲ ਤੁੋਰੰਤ ਚਾਰ ਫਾਇਰ ਟੈਂਡਰ ਲੈ ਕੇ ਮੌਕੇ ’ਤੇ ਪਹੁੰਚ ਗਏ ਅਤੇ ਇੱਕ ਫਾਇਰ ਟੈਂਡਰ ਚੰਡੀਗੜ੍ਹ ਤੋਂ ਵੀ ਮੰਗਵਾਇਆ ਗਿਆ ਸੀ। ਬਲੌਂਗੀ ਥਾਣੇ ’ਚੋਂ ਡਿਊਟੀ ਅਫ਼ਸਰ ਏਐਸਆਈ ਅਸ਼ੋਕ ਕੁਮਾਰ ਅਤੇ ਏਐਸਆਈ ਭਗਤਾ ਰਾਮ ਵੀ ਪੁਲੀਸ ਕਰਮਚਾਰੀਆਂ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।
ਅਧਿਕਾਰੀ ਨੇ ਦੱਸਿਆ ਕਿ ਕਰੀਬ ਪੰਜ ਘੰਟੇ ਦੀ ਜੱਦੋ ਜਾਹਿਦ ਤੋਂ ਬਾਅਦ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਬੁਝਾਉਣ ਦਾ ਕੰਮ ਤੜਕੇ 2 ਵਜੇ ਤੱਕ ਜਾਰੀ ਰਿਹਾ। ਫਾਇਰ ਬ੍ਰਿਗੇਡ ਦਫ਼ਤਰ ਦੀ ਜਾਣਕਾਰੀ ਅਨੁਸਾਰ ਇਹ ਗੋਦਾਮ ਪ੍ਰਸ਼ੋਤਮ ਕੁਮਾਰ ਪੁੱਤਰ ਜਗਦੀਸ਼ ਰਾਮ ਦਾ ਹੈ। ਉਨ੍ਹਾਂ ਦੱਸਿਆ ਕਿ ਗੋਦਾਮ ਵਿੱਚ ਕਾਫੀ ਕਬਾੜ, ਕਾਗਜ ਅਤੇ ਗੱਤਾ ਪਿਆ ਹੋਣ ਕਾਰਨ ਅੱਗ ਬੜੀ ਤੇਜੀ ਨਾਲ ਫੈਲ ਗਈ ਅਤੇ ਦੇਖਦੇ ਹੀ ਦੇਖਦੇ ਪੂਰਾ ਗੋਦਾਮ ਅੱਗ ਦੇ ਲਪੇਟੇ ਵਿੱਚ ਆ ਗਿਆ ਅਤੇ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਉਂਜ ਅੱਜ ਸਵੇਰੇ ਵੀ ਕਬਾੜੀਏ ਦੇ ਗੋਦਾਮ ’ਚੋਂ ਧੂੰਆਂ ਉੱਠ ਰਿਹਾ ਸੀ। ਅਧਿਕਾਰੀ ਨੇ ਦੱਸਿਆ ਕਿ ਕਬਾੜੀਏ ਦੇ ਗੋਦਾਮ ਨੇੜੇ ਆਟਾ ਚੱਕੀ ਅਤੇ ਰਿਹਾਇਸ਼ ਘਰ ਵੀ ਸੀ ਲੇਕਿਨ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ਨੂੰ ਅੱਗੇ ਵਧਣ ਨਹੀਂ ਦਿੱਤਾ। ਜਿਸ ਕਾਰਨ ਆਟਾ ਚੱਕੀ ਅਤੇ ਨੇੜਲੇ ਘਰਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਹੋ ਸਕਦਾ ਹੈ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…