Nabaz-e-punjab.com

ਫਿਰਕਾਪ੍ਰਸਤ ਤਾਕਤਾਂ ਖ਼ਿਲਾਫ਼ ਜ਼ਮੀਨੀ ਪੱਧਰ ’ਤੇ ਲੜਾਈ ਦੀ ਲੋੜ: ਮਨੀਸ਼ ਤਿਵਾੜੀ

ਮਨੀਸ਼ ਤਿਵਾੜੀ ਮੁਹਾਲੀ ਵਿੱਚ ਕੀਤਾ ਵੋਟਰਾਂ ਦਾ ਧੰਨਵਾਦ, ਸਿੱਧੂ ਦੀ ਅਗਵਾਈ ਹੇਠ ਹੋਇਆ ਇੱਕਠ, ਲੱਡੂ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ:
ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਸ਼ੁੱਕਰਵਾਰ ਨੂੰ ਮੁਹਾਲੀ ਵਿੱਚ ਪਹੁੰਚ ਕੇ ਕਾਂਗਰਸੀ ਵਰਕਰਾਂ ਅਤੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਹਰੇਕ ਦੁੱਖ-ਤਕਲੀਫ਼ ਦੂਰ ਕਰਨ ਲਈ ਪੂਰੀ ਵਾਹ ਲਾਉਣਗੇ। ਇੱਥੇ ਫੇਜ਼ 7 ਵਿੱਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਏ ਇਕੱਠ ਦੌਰਾਨ ਸ੍ਰੀ ਤਿਵਾੜੀ ਨੇ ਕਿਹਾ ਕਿ ਭਾਵੇਂ ਦੇਸ਼ ਭਰ ਵਿੱਚ ਇਕ ਵਾਰ ਫਿਰ ਫਿਰਕਾਪ੍ਰਸਤ ਤਾਕਤਾਂ ਦੀ ਜਿੱਤ ਹੋਈ ਹੈ ਪਰ ਪੰਜਾਬ ਦੇ ਲੋਕਾਂ ਨੇ ਅੱਠ ਸੀਟਾਂ ਉੱਤੇ ਧਰਮ ਨਿਰਪੱਖ ਪਾਰਟੀ ਕਾਂਗਰਸ ਨੂੰ ਜਿਤਾਇਆ ਹੈ, ਜਿਸ ਲਈ ਉਹ ਪੰਜਾਬ ਦੇ ਲੋਕਾਂ ਦੇ ਕਰਜ਼ਦਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਦੇ ਹਾਲੇ ਤਕਰੀਬਨ ਤਿੰਨ ਸਾਲ ਪਏ ਹਨ। ਇਸ ਸਮੇਂ ਦੌਰਾਨ ਉਹ ਪੰਜਾਬ ਸਰਕਾਰ ਤੋਂ ਹਲਕੇ ਦੇ ਲੋਕਾਂ ਦੀਆਂ ਮੰਗਾਂ ਮੰਨਵਾਉਣਗੇ। ਉਨ੍ਹਾਂ ਕਿਹਾ ਕਿ ਫਿਰਕਾਪ੍ਰਸਤ ਤਾਕਤਾਂ ਖ਼ਿਲਾਫ਼ ਜ਼ਮੀਨੀ ਪੱਧਰ ਉਤੇ ਲੜਾਈ ਵਿੱਢਣ ਦੀ ਲੋੜ ਹੈ, ਜਿਸ ਦੀ ਅਗਵਾਈ ਕਾਂਗਰਸ ਪਾਰਟੀ ਕਰੇਗੀ।
ਆਪਣੇ ਚੋਣ ਦਫ਼ਤਰ ਵਿੱਚ ਹੋਏ ਇਸ ਪ੍ਰੋਗਰਾਮ ਦੌਰਾਨ ਸ੍ਰੀ ਤਿਵਾੜੀ ਨੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਬੂਥ ਪੱਧਰ ਉਤੇ ਵੱਡੀ ਲੜਾਈ ਲੜੀ ਅਤੇ ਕਾਂਗਰਸ ਨੂੰ ਜਿਤਾਉਣ ਵਿੱਚ ਕੋਈ ਕਸਰ ਨਹੀਂ ਛੱਡੀ। ਇਸ ਲਈ ਵਰਕਰ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਨਾਲ ਕੀਤੇ ਇਕ ਇਕ ਵਾਅਦੇ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਤੇ ਪੰਜਾਬ ਦੇ ਲੋਕਾਂ ਦੀ ਅਵਾਜ਼ ਬਣ ਕੇ ਸੰਸਦ ਵਿੱਚ ਗੂੰਜਣਗੇ ਅਤੇ ਫਿਰਕਾਪ੍ਰਸਤ ਤਾਕਤਾਂ ਨੂੰ ਚੈਨ ਨਾਲ ਨਹੀਂ ਬੈਠਣ ਦੇਣਗੇ।
ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਧੰੰਨਵਾਦੀ ਹਨ, ਜਿਹਨਾਂ ਕਾਂਗਰਸ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਸ੍ਰੀ ਤਿਵਾੜੀ ਨੂੰ ਵੱਡੇ ਫਰਕ ਨਾਲ ਜੇਤੂ ਬਣਾਇਆ ਹੈ। ਉਨ੍ਹਾਂ ਵਰਕਰਾਂ ਦਾ ਖਾਸ ਤੌਰ ਤੇ ਧੰਨਵਾਦ ਕੀਤਾ, ਜਿਨ੍ਹਾਂ ਸ੍ਰੀ ਤਿਵਾੜੀ ਦੀ ਜਿੱਤ ਲਈ ਦਿਨ ਰਾਤ ਮਿਹਨਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸ੍ਰੀ ਤਿਵਾੜੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਇਸ ਮੌਕੇ ਸ੍ਰੀ ਤਿਵਾੜੀ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ।
ਇਸ ਮੌਕੇ ਬੱਸੀ ਪਠਾਣਾ ਤੋਂ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਯੂਥ ਆਗੂ ਕੰਵਰਬੀਰ ਸਿੰਘ ਸਿੱਧੂ, ਅਮਰਜੀਤ ਸਿੰਘ ਜੀਤੀ ਸਿੱਧੂ, ਨਰਪਿੰਦਰ ਸਿੰਘ ਰੰਗੀ, ਪੀਪੀਪੀਸੀ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਪਾਲੀ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਮਾ. ਰਾਮ ਸਰੂਪ ਜੋਸ਼ੀ, ਕਮਲਜੀਤ ਚਾਵਲਾ, ਅਮਰੀਕ ਸਿੰਘ ਸੋਮਲ, ਰਾਜਿੰਦਰ ਸਿੰਘ ਰਾਣਾ, ਐਨਐਸ ਸਿੱਧੂ, ਸੁਰਿੰਦਰ ਰਾਜਪੂਤ, ਜਸਬੀਰ ਸਿੰਘ ਮਣਕੁੂ, ਬੀ.ਬੀ. ਮੈਣੀ, ਨੱਛਤਰ ਸਿੰਘ, ਤਰਨਜੀਤ ਕੌਰ ਗਿੱਲ ਸਾਰੇ ਕੌਸਲਰ, ਮਹਿਲਾਂ ਕਾਂਗਰਸ ਦੀ ਪ੍ਰਧਾਨ ਡਿੰਪਲ ਸਭਰਵਾਲ, ਵਕੀਲ ਸਵਿਤਾ ਸਿਸੋਦੀਆ, ਜੀ.ਐਸ.ਰਿਆੜ, ਰਣਜੀਤ ਸਿੰਘ ਗਿੱਲ, ਮਨਜੀਤ ਸਿੰਘ ਤੰਗੋਰੀ, ਰਜਿੰਦਰ ਸਿੰਘ ਰਾਏਪੁਰ, ਗੁਰਧਿਆਨ ਸਿੰਘ ਦੁਰਾਲੀ, ਅਵਤਾਰ ਸਿੰਘ ਸਰਪੰਚ ਭਾਗੋਮਾਜਰਾ, ਸੁਦੇਸ਼ ਕੁਮਾਰ ਗੋਗਾ ਸਰਪੰਚ ਬੈਰੋਪੁਰ, ਜੈਲਦਾਰ ਬਲਵਿੰਦਰ ਸਿੰਘ ਕੁੰਭੜਾ, ਗੁਰਦੇਵ ਸਿੰਘ ਚੌਹਾਨ, ਪੰਡਿਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਮੰਗਲ ਸਿੰਘ ਸਰਪੰਚ ਸਿਆਓ, ਅਮਰੀਕ ਸਿੰਘ ਸਰਪੰਚ ਕੰਬਾਲਾ, ਜੋਰਾ ਸਿੰਘ ਸਰਪੰਚ ਮਨੌਲੀ, ਭਗਤ ਰਾਮ ਸਰਪੰਚ ਸਨੇਟਾ, ਲਖਬੀਰ ਸਿੰਘ ਕਾਲਾ ਸਰਪੰਚ ਪੱਤੋਂ, ਕਰਮ ਸਿੰਘ ਸਰਪੰਚ ਮਾਣਕਪੁਰ ਕਲਰ, ਦਵਿੰਦਰ ਸਿੰਘ ਸਰਪੰਚ ਕੁਰੜਾ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਹਰਨੇਕ ਸਿੰਘ ਸਨੇਟਾ, ਹਰਿੰਦਰ ਸਿੰਘ ਜੌਨੀ ਸਰਪੰਚ ਗੁਡਾਣਾ, ਜਗਰੂਪ ਸਿੰਘ ਢੋਲ ਕੁਰੜੀ, ਮੰਗਾ ਸਿੰਘ ਸਰਪੰਚ ਮੌਜਪੁਰ, ਮਨਫੁਲ ਸਿੰਘ ਸਰਪੰਚ ਬੜੀ, ਗੁਰਵਿੰਦਰ ਸਿੰਘ ਸਰਪੰਚ ਨੰਡਿਆਲੀ, ਹਰਜੀਤ ਸਿੰਘ ਸਰਪੰਚ ਰੁੜਕਾ, ਰਮਨਦੀਪ ਸਿੰਘ ਸਰਪੰਚ ਸਫੀਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…