Nabaz-e-punjab.com

ਡੇਂਗੂ ਵਿਰੁੱਧ ਲੜਾਈ ਵਿੱਚ ਅੈਸਟੀਅੈਫ ਦੇ ਸਾਰੇ ਭਾਈਵਾਲ ਵਿਭਾਗਾਂ ਨੂੰ ਸਾਂਝੇ ਯਤਨਾਂ ਦੀ ਲੋੜ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਅਕਤੂਬਰ:
ਸੂਬੇ ਵਿਚ ਡੇਂਗੂ ਨੂੰ ਕੰਟਰੋਲ ਕਰਨ ਦੇ ਮੱਦੇਨਜ਼ਰ, ਸਟੇਟ ਟਾਸਕ ਫੋਰਸ ਵੱਲੋਂ ਸਾਂਝੇ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ ਜਿਸ ਵਿਚ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਰਤ, ਮੈਡੀਕਲ ਸਿੱਖਿਆ ਅਤੇ ਖੋਜ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰਿਆਂ ਨੂੰ ਡੇਂਗੂ ਵਿਰੁੱਧ ਮੁਹਿੰਮ ਵਿਚ ਹਿੱਸਾ ਚਾਹੀਦਾ ਹੈ ਕਿਉਂਜੋ ਡੇਂਗੂ ਦੇ ਫੈਲਣ ਦਾ ਸਮਾਂ ਨਵੰਬਰ ਅਤੇ ਦਸੰਬਰ ਦੇ ਅਰੰਭ ਤੱਕ ਚਲਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ, ਪੰਜਾਬ ਵਲੋਂ ਜਨਵਰੀ ਤੋਂ ਹੁਣ ਤੱਕ ਡੇਂਗੂ ਦੇ 10,890 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ ਅਤੇ ਇਨ੍ਹਾਂ ਵਿੱਚੋਂ 4692 ਮਰੀਜ਼ ਪਾਜ਼ੇਟਿਵ ਪਾਏ ਗਏ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬੁਖ਼ਾਰ ਦੇ ਹਰੇਕ ਮਾਮਲੇ ਦੀ ਰਿਪੋਰਟ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ, ਖ਼ਾਸਕਰ ਜਦੋਂ ਸੂਬਾ ਪਹਿਲਾਂ ਹੀ ਕੋਵਿਡ-19 ਮਹਾਂਮਾਰੀ ਨਾਲ ਲੜ ਰਿਹਾ ਹੈ ਜਿਸ ਤਹਿਤ ਵੱਖ-ਵੱਖ ਬਿਮਾਰੀਆਂ ਦੇ ਲੱਛਣ ਮੇਲ ਖਾਂਦੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਡੇਂਗੂ ਦੀ ਰੋਕਥਾਮ ਅਤੇ ਕੰਟਰੋਲ ਕੀਤਾ ਜਾ ਸਕਦਾ ਹੈ ਕਿਉਂਕਿ ਮੱਛਰਾਂ ਦਾ ਪ੍ਰਜਨਨ ਮੁੱਖ ਤੌਰ ਤੇ ਘਰਾਂ ਅਤੇ ਦਫਤਰਾਂ ਵਿੱਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ “ਐਵਰੀ ਫਰਾਈਡੇਅ-ਡਰਾਈ ਡੇਅ” ਦੀ ਘੋਸ਼ਣਾ ਕੀਤੀ ਹੈ ਜਿਸਦਾ ਅਰਥ ਹੈ ਕਿ ਹਫ਼ਤੇ ਵਿਚ ਇਕ ਵਾਰ ਪਾਣੀ ਦੇ ਡੱਬਿਆਂ ਆਦਿ ਨੂੰ ਖਾਲੀ ਅਤੇ ਸਾਫ਼ ਕਰਕੇ ਡੇਂਗੂ ਦੀ ਬਿਮਾਰੀ ਨੂੰ ਰੋਕਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਡੇਂਗੂ ਦੇ ਬਹੁਤੇ ਮਾਮਲੇ ਸੂਬੇ ਦੇ ਸ਼ਹਿਰੀ ਇਲਾਕਿਆਂ ਵਿੱਚ ਸਾਹਮਣੇ ਆ ਰਹੇ ਹਨ ਜਿਥੇ ਕੂਲਰਾਂ, ਟਾਇਰਾਂ, ਫਰਿੱਜਾਂ ਦੀਆਂ ਟਰੇਨਾਂ, ਫੁੱਲਾਂ ਦੇ ਗਮਲੇ ਅਤੇ ਫਾਲਤੂ ਸਮਾਨ ਵਿੱਚ ਮੱਛਰ ਦਾ ਪ੍ਰਜਨਨ ਸਭ ਤੋਂ ਵੱਧ ਹੁੰਦਾ ਹੈ।
ਸਿਹਤ ਮੰਤਰੀ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਖ਼ਾਰ ਵਾਲੇ ਮਾਮਲਿਆਂ ਦਾ ਤੁਰੰਤ ਇਲਾਜ ਕੀਤਾ ਜਾਵੇ ਤਾਂ ਜੋ ਡੇਂਗੂ ਕਾਰਨ ਹੋਈ ਬਿਮਾਰੀ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਪਲੇਟਲੇਟ ਦੀ ਘਾਟ ਦਾ ਇਕਲੌਤਾ ਕਾਰਨ ਨਹੀਂ ਹੈ ਅਤੇ ਇਸ ਨਾਲ ਘਬਰਾਉਣਾ ਨਹੀਂ ਚਾਹੀਦਾ ਇਸ ਸਥਿਤੀ ਨਾਲ ਨਜਿੱਠਣ ਲਈ ਸਰਕਾਰੀ ਹਸਪਤਾਲਾਂ ਵਿਚ ਸਾਰੀਆਂ ਸਹੂਲਤਾਂ ਉਪਲਬਧ ਹਨ।
ਉਹਨਾਂ ਅੱਗੇ ਕਿਹਾ ਕਿ ਜੇਕਰ ਡੇਂਗੂ ਦਾ ਕੋਈ ਮਾਮਲਾ ਸਾਹਮਣਾ ਆਉਂਦਾ ਹੈ ਤਾਂ ਲੋਕਾਂ ਨੂੰ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਕੋਲ ਰਿਪੋਰਟ ਕਰਨੀ ਚਾਹੀਦੀ ਹੈ ਤਾਂ ਜੋ ਸਥਾਨਕ ਸਰਕਾਰਾਂ ਵਿਭਾਗ ਵਲੋਂ ਉਸ ਇਲਾਕੇ ਵਿਚ ਸਪਰੇਅ ਅਤੇ ਫੌਗਿੰਗ ਕੀਤੀ ਜਾ ਸਕੇ।
ਸਿਹਤ ਮੰਤਰੀ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਲੜਾਈ ਲੜਨ ਦੀ ਅਪੀਲ ਕੀਤੀ ਕਿਉਂਜੋ ਡੇਂਗੂ ਦਾ ਕਾਰਨ ਬਣਨ ਵਾਲਾ ਮੱਛਰ ਅਤੇ ਚਿਕਨਗੁਨੀਆ (ਏਡੀਜ਼) ਸਿਰਫ ਤਾਜ਼ੇ ਅਤੇ ਸਾਫ਼ ਪਾਣੀ ਵਿੱਚ ਪਲਦਾ ਹੈ ਅਤੇ ਸਿਰਫ ਦਿਨ ਦੇ ਸਮੇਂ ਲੜਦੇ ਹਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …